ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸਮਾਗਮ 2 ਨਵੰਬਰ ਨੂੰ


ਐੱਸ.ਏ.ਐੱਸ ਨਗਰ, 29 ਅਕਤੂਬਰ (ਸ.ਬ.) ਇੱਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਚੌਥੇ ਪਾਤਸ਼ਾਹ  ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ 2 ਨਵੰਬਰ ਨੂੰ ਬੜੀ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਇਆ ਜਾਵੇਗਾ| ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਬੰਧਕ ਕਮੇਟੀ ਦੇ ਬੁਲਾਰੇ ਨੇ ਦਸਿਆ ਕਿ ਇਸ ਦਿਨ ਪ੍ਰਕਾਸ਼ ਪੁਰਬ ਦੀ ਖੁਸ਼ੀ ਵਿੱਚ ਸਵੇਰੇ 9:00 ਵਜੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ  ਉਪਰੰਤ ਭਾਈ ਗੁਰਦੇਵ ਸਿੰਘ ਕੋਨਾ ਦਾ ਇੰਟਰਨੈਸ਼ਨਲ ਪੰਥਕ ਢਾਡੀ ਜੱਥਾ, ਉਚ ਕੋਟੀ ਦੇ ਪੰਥ ਪ੍ਰਸਿੱਧ ਪ੍ਰਚਾਰਕ ਸੰਗਤਾਂ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ                    ਕਰਨਗੇ| ਗੁਰੂ ਕਾ ਲੰਗਰ ਸਾਰਾ ਦਿਨ ਅਤੁੱਟ ਵਰਤਾਇਆ ਜਾਵੇਗਾ| 

Leave a Reply

Your email address will not be published. Required fields are marked *