ਸ੍ਰੀ ਗੁਰੂ ਸਿੰਘ ਸਭਾ ਸੈਕਟਰ 80 ਵਿਖੇ ਗੁਰਪੁਰਬ ਮਨਾਇਆ

ਐਸ ਏ ਐਸ ਨਗਰ, 6 ਨਵੰਬਰ (ਸ.ਬ.) ਸ੍ਰੀ ਗੁਰੂ ਸਿੰਘ ਸਭਾ ਸੈਕਟਰ 80 ਵਲੋਂ ਨਵੇਂ ਬਣੇ ਗੁਰਦੁਆਰਾ ਸਾਹਿਬ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ| ਇਸ ਸਬੰਧੀ ਜਾਣਕਾਰੀ ਦਿੰਦਿਆਂ  ਸਭਾ ਦੇ ਪ੍ਰੈਸ ਸਕੱਤਰ ਸਰਦੂਲ ਸਿੰਘ ਪੂਨੀਆਂ ਨੇ ਦਸਿਆ ਕਿ  ਇਸ ਮੌਕੇ ਬੀਬੀਆਂ ਦੇ ਜਥੇ ਸਮੇਤ ਵੱਖ ਵੱਖ ਰਾਗੀ ਜਥਿਆਂ ਅਤੇ ਕਥਾ ਵਾਚਕਾਂ ਨੇ ਕਥਾ ਅਤੇ ਮਨੋਹਰ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ| ਇਸ ਮੌਕੇ ਸਭਾ ਦੇ ਪ੍ਰਧਾਨ ਹਰਿੰਦਰ ਪਾਲ ਸਿੰਘ ਆਨੰਦ, ਸੈਕਟਰ 76-80 ਪਲਾਟ ਅਲਾਟਮੈਂਟ ਅਤੇ ਵੈਲਫੇਅਰ ਕਮੇਟੀ ਦੇ ਪ੍ਰਧਾਨ  ਸੁੱਚਾ ਸਿੰਘ ਕਲੌੜ, ਭਾਈ ਸੰਤੋਖ ਸਿੰਘ ਚੰਡੀਗੜ੍ਹ ਵਾਲੇ,  ਰਣਜੀਤ ਸਿੰਘ  ਅਤੇ ਮਾਸਟਰ ਰਣਜੀਤ ਸਿੰਘ ਨੇ  ਸੈਕਟਰ 80 ਦੇ ਗੁਰਦੁਆਰਾ ਸਾਹਿਬ ਦੇ ਹਜੂਰੀ ਰਾਗੀ ਭਾਈ ਕੁਲਵਿੰਦਰ ਸਿੰਘ ਦੇ ਸਾਥੀਆਂ ਵਲੋਂ ਬਣਾਈ ਸੀ ਡੀ ਸਤਿਗੁਰ ਨਾਨਕ ਪ੍ਰਗਟਿਆ ਵੀ ਰਿਲੀਜ ਕੀਤੀ ਗਈ| ਸਟੇਜ ਸਕੱਤਰ ਦੀ ਭੁਮਿਕਾ ਸ  ਸੰਤ ਸਿੰਘ ਨੇ ਨਿਭਾਈ| ਗੁਰੂ ਕਾ ਲੰਗਰ ਅਤੁੱਟ ਵਰਤਿਆ|  ਇਸ ਮੌਕੇ ਬਲਜੀਤ ਸਿੰਘ, ਬਲਦੇਵ ਸਿੰਘ, ਭਗਵੰਤ ਸਿੰਘ, ਚਰਨਜੀਤ ਸਿੰਘ, ਰਣਜੀਤ ਸਿੰਘ, ਸਵਰਨਜੀਤ ਸਿੰਘ ਖੁਰਾਣਾ, ਜਸਵਿੰਦਰ ਸਿੰਘ ਬੇਦੀ, ਭਾਗ ਸਿੰਘ ਅਤੇ ਪਿੰ੍ਰਸ ਬਹਿਲ ਵੀ ਮੌਜੂਦ ਸਨ|

Leave a Reply

Your email address will not be published. Required fields are marked *