ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਗੁਰਮਤਿ ਸਮਾਗਮ ਦਾ ਆਯੋਜਨ

ਐਸ. ਏ ਐਸ. ਨਗਰ, 24 ਜੁਲਾਈ (ਸ.ਬ.) ਇੱਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਬਾਲਾ ਪ੍ਰੀਤਮ ਅੱਠਵੇਂ ਪਾਤਿਸ਼ਾਹ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਇਆ ਗਿਆ | ਇਸ ਦਿਹਾੜੇ ਦੀ ਖੁਸ਼ੀ ਵਿੱਚ ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਗਿਆ| ਇਸ ਧਾਰਮਿਕ ਸਮਾਗਮ ਵਿੱਚ ਭਾਈ ਬਲਬੀਰ ਸਿੰਘ ਬੀਰ ਅਤੇ ਸਮਰਾਲੇ ਵਾਲੀਆਂ ਬੀਬਆਂ ਦੇ ਇੰਟਰਨੇਸ਼ਨਲ ਪੰਥਕ ਢਾਡੀ ਜੱਥੇ ਨੇ ਚੋਜੀ ਬਾਲਾ ਪ੍ਰੀਤਮ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਦਾ ਜੀਵਨ ਬ੍ਰਿਤਾਂਤ ਸੰਗਤਾਂ ਨੂੰ ਵਿਸਥਾਰ ਵਿੱਚ ਸੁਣਾਇਆ| ਉਨ੍ਹਾਂ ਬਾਲਾ ਪ੍ਰੀਤਮ ਦੁਆਰਾ ਦੁਖੀ ਲੋਕਾਂ ਦੇ ਦੁੱਖ ਦੂਰ ਕਰਨ ਬਾਰੇ ਵੀ ਢਾਡੀ ਵਾਰਾਂ ਵੱਚ ਵਿਸਥਾਰ ਸਹਿਤ ਸੰਗਤਾਂ ਨੂੰ ਸਰਵਣ ਕਰਾਇਆ | ਭਾਈ ਸੁਰਜੀਤ ਸਿੰਘ ਦੇ ਰਾਗੀ ਜੱਥੇ ਨੇ ਆਪਣੇ ਰਸ ਭਿੰਨੇ ਕੀਰਤਨ ਰਾਹੀ ਸੰਗਤਾਂ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ | ਇਸ ਤੋਂ ਇਲਾਵਾ ਭਾਈ ਪ੍ਰਿਤਪਾਲ ਸਿੰਘ ਜੀ, ਭਾਈ ਨਿਸ਼ਾਨ ਸਿੰਘ , ਭਾਈ ਗੁਰਪ੍ਰੀਤ ਸਿੰਘ, ਭਾਈ ਨਿਰਵੈਰ ਸਿੰਘ , ਭਾਈ ਗੁਰਦੀਪ ਸਿੰਘ , ਭਾਈ ਗੁਰਵਿੰਦਰ ਸਿੰਘ, ਭਾਈ ਅਮਰਜੀਤ ਸਿੰਘ ਖਾਲਸਾ,ਭਾਈ ਮਹਿੰਦਰ ਸਿੰਘ , ਸੁਖਮਨੀ ਸੇਵਾ ਸੁਸਾਇਟੀ ਦੀਆਂ ਬੀਬੀਆਂ, ਭਾਈ ਬਹਾਦਰ ਸਿੰਘ, ਭਾਈ ਜਸਵੰਤ ਸਿੰਘ ਦੇ ਜੱਥਿਆਂ ਤੋਂ ਇਲਾਵਾ ਗੁਰਦੁਆਰਾ ਸਿੰਘ ਸ਼ਹੀਦਾਂ ਦੇ ਹਜ਼ੂਰੀ ਜੱਥੇ ਭਾਈ ਗੁਰਮੀਤ ਸਿੰਘ, ਭਾਈ ਇੰਦਰਜੀਤ ਸਿੰਘ, ਭਾਈ ਨਿਤਿੰਨ ਸਿੰਘ, ਭਾਈ ਜਤਿੰਦਰ ਸਿੰਘ, ਭਾਈ ਹਰਬਖਸ਼ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀੱ ਸੰਗਤਾਂ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕੀਤਾ| ਮੰਚ ਸੰਚਾਲਕ ਭਾਈ ਧੰਨਾ ਸਿੰਘ ਨੇ ਸਾਰੇ ਜੱਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ| ਗੁਰੂ ਕਾ ਲੰਗਰ ਇਸ ਮੌਕੇ ਤੇ ਅਤੁੱਟ ਵਰਤਾਇਆ ਗਿਆ|
ਪ੍ਰਬੰਧਕ ਕਮੇਟੀ ਗੁ: ਸਿੰਘ ਸ਼ਹੀਦਾਂ ਸੋਹਾਣਾ ਦੇ ਬੁਲਾਰੇ ਨੇ ਇਸ ਮੌਕੇ ਦੱਸਿਆ ਕਿ  2 ਅਗਸਤ ਨੂੰ ਦਸਵੀ ਦਾ ਸ਼ੁਭ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੁਰਵਕ ਮਨਾਇਆ ਜਾਵੇਗਾ|

Leave a Reply

Your email address will not be published. Required fields are marked *