ਸ੍ਰੀ ਗੁਰੂ ਹਰਿ ਰਾਇ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਸੰਬਧੀ ਨਗਰ ਕੀਰਤਨ ਦਾ ਆਯੋਜਨ

ਐਸ.ਏ.ਐਸ.ਨਗਰ, 23 ਫਰਵਰੀ (ਸ.ਬ.) ਸ਼੍ਰੀ ਗੁਰੂ ਹਰਿ ਰਾਇ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੇ ਸੰਬਧ ਵਿੱਚ ਅੱਜ ਸਵੇਰੇ ਗੁਰਦੁਆਰਾ ਸ੍ਰੀ ਅੰਬ ਸਾਹਿਬ ਫੇਜ਼ 8 ਤੋਂ ਨਗਰ ਕੀਰਤਨ ਆਯੋਜਨ ਕੀਤਾ ਗਿਆ ਜੋ ਕਿ ਸ਼ਹਿਰ ਦੇ ਵੱਖ-ਵੱਖ ਖੇਤਰਾਂ ਤੋਂ ਹੁੰਦਾ ਹੋਇਆ ਫੇਜ਼ 2 ਦੇ ਗੁਰਦੁਆਰਾ ਸਾਹਿਬ ਵਿਖੇ ਸਮਾਪਤ ਹੋਇਆ। ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਆਰੰਭ ਤੋਂ ਬਾਅਦ ਨਗਰ ਕੀਰਤਨ ਦੀ ਆਰੰਭਤਾ ਪੰਜ ਪਿਆਰਿਆਂ ਦੀ ਅਗਵਾਈ ਹੇਠ ਕੀਤੀ ਗਈ।

ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਭਾਈ ਹਰਦੀਪ ਸਿਘ, ਬੀਬੀ ਪਰਮਜੀਤ ਕੌਰ ਲਾਂਡਰਾ, ਅਜਮੇਰ ਸਿੰਘ ਖੇੜਾ ਅਤੇ ਚਰਨਜੀਤ ਸਿੰਘ ਕਾਲਵਾਲ ਤੋਂ ਇਲਾਵਾ ਨਗਰ ਨਿਗਮ ਦੇ ਸਾਬਕਾ ਡਿਪਟੀ ਮੇਅਰ ਸz. ਮਨਜੀਤ ਸਿੰਘ ਸੇਠੀ, ਸਾਬਕਾ ਕੌਂਸਲਰ ਸz. ਪਰਮਜੀਤ ਸਿੰਘ ਕਾਹਲੋਂ ਅਤੇ ਸz. ਮਨਮੋਹਨ ਸਿੰਘ ਲੰਗ, ਗੁਰਦੁਆਰਾ ਤਾਲਮੇਲ ਕਮੇਟੀ ਦੇ ਪ੍ਰਧਾਨ ਸz. ਜੋਗਿੰਦਰ ਸਿੰਘ ਸੌਂਧੀ, ਸz. ਕਰਮ ਸਿੰਘ ਬਾਬਰਾ, ਸz. ਹਰਪਾਲ ਸਿੰਘ ਸੋਢੀ, ਮਨਜੀਤ ਸਿੰਘ ਮਾਨ, ਬਲਵਿੰਦਰ ਸਿੰਘ ਟੌਹੜਾ, ਸੁਖਪਾਲ ਸਿੰਘ ਛੀਨਾ, ਕੰਵਰ ਹਰਬੀਰ ਸਿੰਘ, ਰਜਿੰਦਰ ਸਿੰਘ ਮਾਨ, ਹਰਿੰਦਰ ਸਿੰਘ ਬੰਟੀ, ਗੁਰਦੁਆਰਾ ਸ੍ਰੀ ਅੰਬ ਸਾਹਿਬ ਦੇ ਸਾਬਕਾ ਮੈਨੇਜਰ ਅਮਰਜੀਤ ਸਿੰਘ ਅਤੇ ਜਗੀਰ ਸਿੰਘ ਨੇ ਵੀ ਹਾਜਰੀ ਲਗਵਾਈ।

ਇਹ ਨਗਰ ਕੀਰਤਨ ਗੁਰਦੁਆਰਾ ਅੰਬ ਸਾਹਿਬ ਤੋਂ ਆਰੰਭ ਹੋ ਕੇ ਫੋਰਟਿਸ ਹਸਪਤਾਲ, ਗੁਰਦੁਆਰਾ ਸੰਤ ਮੰਡਲ ਅੰਗੀਠਾ ਸਾਹਿਬ ਲੰਬਿਆ, ਪੁਲੀਸ ਸਟੇਸ਼ਨ ਫੇਜ਼ 8, ਪੰਜਾਬ ਸਕੂਲ ਸਿੱਖਿਆ ਬੋਰਡ ਰਿਹਾਇਸ਼ੀ ਕੁਆਟਰ, ਆਰਮੀ ਲਾਅ ਕਾਲਜ, ਗੁਰਦੁਆਰਾ ਸਿੰਘ ਸਭਾ ਸੈਕਟਰ 69, ਮਾਰਕੀਟ ਸੈਕਟਰ 69, ਮੁਹਾਲੀ ਬਾਈਪਾਸ ਰੋਡ ਤੋਂ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ, ਸੈਕਟਰ 70 ਮਾਰਕੀਟ, ਕੁੰਭੜਾ ਚੌਂਕ, ਫੇਜ਼ 7 ਦੀ ਮਾਰਕੀਟ, ਗੁਰਦੁਆਰਾ ਸਾਚਾ ਧੰਨ ਸਾਹਿਬ, ਫੇਜ਼ 3-5 ਦੀਆਂ ਲਾਈਟਾਂ ਵਾਲਾ ਚੌਂਕ, ਗੁਰਦੁਆਰਾ ਸਾਹਿਬਵਾੜਾ ਫੇਜ਼ 5, ਸਵਾਮੀ ਰਾਮ ਤੀਰਥ ਪਬਲਿਕ ਸਕੂਲ, ਗੁਰਦੁਆਰਾ ਕਲਗੀਧਰ ਸਿੰਘ ਸਭਾ ਫੇਜ਼ 4, ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਫੇਜ਼ 1, ਪੁਰਾਣੇ ਡੀ.ਸੀ. ਦਫਤਰ, ਫਰੈਂਕੋ ਹੋਟਲ ਦੇ ਨੇੜੇ ਤੋਂ ਹੁੰਦਾ ਹੋਇਆ ਗੁਰਦੁਆਰਾ ਸਾਹਿਬ ਫੇਜ਼ 2 ਵਿਖੇ ਸਮਾਪਤ ਹੋਇਆ। ਨਗਰ ਕੀਰਤਨ ਦੇ ਸੁਆਗਤ ਵਿੱਚ ਸ਼ਹਿਰ ਵਿੱਚ ਥਾਂ-ਥਾਂ ਤੇ ਲੰਗਰ ਲਗਾਏ ਗਏ ਸਨ ਅਤੇ ਇਸ ਦੌਰਾਨ ਵੱਡੀ ਗਿਣਤੀ ਵਿੱਚ ਸੰਗਤ ਵਲੋਂ ਸ਼ਿਰਕਤ ਕੀਤੀ ਗਈ। ਸ਼ਰਾਰਤੀ ਅਨਸਰਾਂ ਤੇ ਨਕੇਲ ਕੱਸਣ ਲਈ ਪੁਲੀਸ ਵਲੋਂ ਸਖਤ ਪ੍ਰਬੰਧ ਕੀਤੇ ਗਏ ਸਨ।

ਗੁਰਦੁਆਰਾ ਅੰਬ ਸਾਹਿਬ ਦੇ ਮੈਨੇਜਰ ਸz. ਰਾਜਿੰਦਰ ਸਿੰਘ ਨੇ ਦੱਸਿਆ ਕਿ ਸ੍ਰੀ ਗੁਰੂ ਹਰਿ ਰਾਇ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੇ ਸੰਬਧ ਵਿੱਚ 24 ਅਤੇ 25 ਫਰਵਰੀ ਨੂੰ ਗੁਰਦੁਆਰਾ ਸ੍ਰੀ ਅੰਬ ਸਾਹਿਬ ਵਿਖੇ ਵਿਸ਼ੇਸ਼ ਸਮਾਗਮਾਂ ਦਾ ਆਯੋਜਨ ਕੀਤਾ ਜਾਵੇਗਾ। ਇਨ੍ਹਾਂ ਪੋ੍ਰਗਰਾਮਾਂ ਵਿੱਚ ਬੀਬੀ ਜਗੀਰ ਕੌਰ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰੰਬਧਕ ਕਮੇਟੀ ਵਿਸ਼ੇਸ਼ ਤੌਰ ਤੇ ਪਹੁੰਚਣਗੇ। ਉਹਨਾਂ ਦੱਸਿਆ ਕਿ ਸ੍ਰੀ ਅਖੰਡ ਪਾਠ ਸਾਹਿਬ ਜੀ ਦਾ ਭੋਗ 25 ਫਰਵਰੀ ਨੂੰ ਸਵੇਰੇ ਪਾਇਆ ਜਾਵੇਗਾ। ਇਨ੍ਹਾਂ ਸਮਾਗਮਾਂ ਦੌਰਾਨ ਗੁਰੂ ਕੇ ਲੰਗਰ ਅਤੁੱਟ ਵਰਤਣਗੇ।

Leave a Reply

Your email address will not be published. Required fields are marked *