ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿੱਚ 14 ਜਨਵਰੀ ਦੀ ਛੁੱਟੀ ਦਾ ਐਲਾਨ

ਚੰਡੀਗੜ੍ਹ, 9 ਜਨਵਰੀ (ਸ.ਬ.) ਪੰਜਾਬ ਸਰਕਾਰ ਨੇ 14 ਜਨਵਰੀ (ਸੋਮਵਾਰ) ਨੂੰ ਮੇਲਾ ਮਾਘੀ ਦੇ ਸਬੰਧ ਵਿੱਚ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇਵਿੱਚ ਸਥਾਨਕ ਛੁੱਟੀ ਦਾ ਐਲਾਨ ਕੀਤਾ ਹੈ|
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ 14 ਜਨਵਰੀ, (ਸੋਮਵਾਰ) ਨੂੰ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਸਰਕਰੀ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ ਵਿੱਦਿਅਕ ਅਦਾਰਿਆਂ ਵਿੱਚ ਸਥਾਨਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ| ਉਨ੍ਹਾਂ ਸਪੱਸ਼ਟ ਕੀਤਾ ਕਿ ਇਹ ਛੁੱਟੀ ਮੇਲਾ ਮਾਘੀ ਦੇ ਸਬੰਧ ਵਿੱਚ ਸਿਰਫ਼ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿੱਚ ਹੀ ਹੋਵੇਗੀ| ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ|

Leave a Reply

Your email address will not be published. Required fields are marked *