ਸ੍ਰੀ ਹਰਿਮੰਦਰ ਸਾਹਿਬ ਵਿੱਚ ਨਤਮਸਤਕ ਹੋਏ ਹਰਜੀਤ ਸਿੰਘ ਸੱਜਣ

ਅੰਮ੍ਰਿਤਸਰ, 20 ਅਪ੍ਰੈਲ (ਸ.ਬ.) ਭਾਰਤ ਯਾਤਰਾ ਤੇ ਆਏ ਕੈਨੇਡੀਅਨ ਰੱਖਿਆ ਮੰਤਰੀ ਹਰਜੀਤ ਸਿੰਘ ਸੱਜਣ ਅੱਜ ਸਵੇਰੇ ਸ੍ਰੀ ਦਰਬਾਰ ਸਾਹਿਬ ਵਿੱਚ ਨਤਮਸਤਕ ਹੋਏ| ਸਮੂਹ ਸਿੱਖ ਸੰਗਤਾਂ ਨੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ| ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਉਨ੍ਹਾਂ ਦਾ ਮਾਣ ਸਨਮਾਨ ਕੀਤਾ ਗਿਆ|
ਕੈਨੇਡੀਅਨ ਰੱਖਿਆ ਮੰਤਰੀ ਬੁੱਧਵਾਰ ਸ਼ਾਮ ਨੂੰ ਭਾਰੀ ਸੁਰੱਖਿਆ ਅੰਦਰ ਗੁਰੂ ਨਗਰੀ ਪੁੱਜੇ ਸਨ, ਹਵਾਈ ਅੱਡੇ ਤੇ ਕਈ ਸਿੱਖ ਜੱਥੇਬੰਦੀਆਂ ਦੇ ਕਾਰਕੁਨਾਂ ਨੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ| ਹਵਾਈ ਅੱਡੇ ਤੋਂ ਬਾਹਰ ਆਉਂਦਿਆਂ ਸੱਜਣ ਨੇ ਹੱਥ ਜੋੜ ਕੇ ਸਾਰਿਆਂ ਨੂੰ ਫਤਹਿ  ਬੁਲਾਈ|

Leave a Reply

Your email address will not be published. Required fields are marked *