ਸ੍ਰੀ ਹਜ਼ੂਰ ਸਾਹਿਬ ਜਾ ਰਹੇ ਨਗਰ ਕੀਰਤਨ ਦਾ ਬਨੂੜ ਵਿੱਚ ਕੀਤਾ ਭਰਵਾਂ ਸਵਾਗਤ

ਬਨੂੜ, 28 ਜੁਲਾਈ (ਅਭਿਸ਼ੇਕ ਸੂਦ) ਸੰਤ ਬਾਬਾ ਨਿਧਾਨ ਸਿੰਘ ਜੀ ਲੰਗਰ ਸਾਹਿਬ ਵਾਲਿਆਂ ਦੀ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਮਹਾਰਾਸ਼ਟਰ ਵਿੱਚ ਮਨਾਈ ਜਾ ਰਹੀ ਬਰਸੀ ਦੇ ਸਬੰਧ ਵਿੱਚ ਕੱਢੇ ਜਾ ਰਹੇ ਨਗਰ ਕੀਰਤਨ ਦਾ ਬਨੂੜ ਪਹੁੰਚਣ ਤੇ ਭਰਵਾਂ ਸਵਾਗਤ ਕੀਤਾ ਗਿਆ| ਗੁਰਦੁਆਰਾ ਬਾਬਾ ਬੰਦਾ ਸਿੰਘ ਬਹਾਦਰ ਦੇ ਮੁੱਖ ਸੇਵਾਦਾਰ ਬਾਬਾ ਗੁਰਦੇਵ ਸਿੰਘ ਨੇ ਦੱਸਿਆ ਕਿ ਸੰਤ ਬਾਬਾ ਨਿਧਾਨ ਸਿੰਘ ਦੇ ਜੱਦੀ ਪਿੰਡ ਨਡਾਲੋ ਜ਼ਿਲ੍ਹਾ ਹੁਸ਼ਿਆਰਪੁਰ ਤੋਂ ਇਹ ਨਗਰ ਕੀਰਤਨ ਆਰੰਭ ਹੋਇਆ ਹੈ|
ਇਹ ਨਗਰ ਕੀਰਤਨ 30 ਜੁਲਾਈ ਨੂੰ ਤਖ਼ਤ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਵਿਖੇ ਪਹੁੰਚੇਗਾ| ਵੱਡੀ ਗਿਣਤੀ ਵਿੱਚ ਬਨੂੜ ਦੀਆਂ ਸੰਗਤਾਂ ਨੇ ਨਗਰ ਕੀਰਤਨ ਵਿੱਚ ਪਹੁੰਚ ਕੇ ਆਪਣੀ ਹਾਜ਼ਰੀ ਲਗਵਾਈ|

Leave a Reply

Your email address will not be published. Required fields are marked *