ਸ੍ਰ. ਜਸਵਿੰਦਰ ਸਿੰਘ ਬੱਲ ਨੂੰ ਸ਼ਰਧਾਂਜਲੀ ਦਿੱਤੀ

ਐਸ.ਏ.ਐਸ ਨਗਰ, 12  ਅਕਤੂਬਰ (ਸ.ਬ.) ਪੰਜਾਬ ਪੁਲੀਸ ਦੇ ਡੀ. ਐਸ.ਪੀ ਹਰਸਿਮਰਨ ਸਿੰਘ ਬੱਲ ਦੇ ਪਿਤਾ ਸ੍ਰ. ਜਸਵਿੰਦਰ ਸਿੰਘ ਬੱਲ ਜਿਹੜੇ ਬੀਤੇ ਦਿਨੀਂ ਸੱਚਖੰਡ ਗਮਨ ਕਰ ਗਏ ਸਨ ਦੀ ਆਤਮਿਕ ਸ਼ਾਂਤੀ ਲਈ ਉਹਨਾਂ ਦੇ ਵਿਨਵਾਸ ਵਿੰਚਖਚਜ ਪਾਏ ਗਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਭੋਗ ਉਪਰੰਤ ਕੀਰਤਨ ਅਤੇ ਅੰਤਿਮ ਅਰਦਾਸ ਅੱਜ ਗੁਰਦੁਆਰਾ ਸਾਚਾ ਧੰਨ ਸਾਹਿਬ ਫੇਜ਼-3ਬੀ1 ਵਿਖੇ ਹੋਈ|
ਇਸ ਮੌਕੇ ਭਾਈ ਲਖਵਿੰਦਰ ਸਿੰਘ ਚੰਡੀਗੜ੍ਹ ਵਾਲਿਆਂ ਵੱਲੋਂ ਵੈਰਾਗਮਈ ਕੀਰਤਨ ਕੀਤਾ ਗਿਆ| ਇਸ ਮੌਕੇ ਵੱਡੀ ਗਿਣਤੀ ਵਿੱਚ ਜੁੜੇ ਸ੍ਰੀ ਬੱਲ ਦੇ ਨਜਦੀਕੀ ਰਿਸ਼ਤੇਦਾਰਾਂ, ਪਰਿਵਾਰਕ ਮੈਂਬਰਾਂ, ਵੱਖ ਵੱਖ ਪੁਲੀਸ ਅਧਿਕਾਰੀਆਂ, ਸਿਆਸੀ ਪਾਰਟੀ ਦੇ ਨੁਮਾਇੰਦਿਆਂ, ਨਗਰ ਨਿਗਮ ਦੇ ਕੌਂਸਲਰਾਂ,  ਸਮਾਜ ਸੇਵੀ ਅਤੇ ਧਾਰਮਿਕ ਜਥੇਬੰਦੀਆਂ ਦੇ ਨੁਮਾਇੰਦਿਆਂ ਅਤੇ ਸ਼ਹਿਰ ਦੇ ਪਤਵੰਤਿਆਂ ਵੱਲੋਂ ਭਾਰੀ ਗਿਣਤੀ ਵਿੱਚ ਪਹੁੰਚ ਕੇ ਹਾਜਰੀ ਲਵਾਈ ਗਈ ਅਤੇ ਸ੍ਰ. ਬੱਲ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ| 
ਇਸ ਮੌਕੇ ਪੱਤਰਕਾਰ ਗੁਰਪ੍ਰੀਤ ਸਿੰਘ ਨਾਸੀਆਂ ਵਲੋਂ ਸ੍ਰ. ਜਸਵਿੰਦਰ ਸਿੰਘ ਬੱਲ ਦੇ ਜੀਵਨ ਬਾਰੇ ਸੰਖੇਪ ਜਾਣਕਾਰੀ ਸਾਂਝੀ ਕੀਤੀ ਗਈ| ਨਗਰ ਨਿਗਮ ਦੇ ਮੇਅਰ ਸ੍ਰ. ਕੁਲਵੰਤ ਸਿੰਘ ਵੱਲੋਂ ਅੰਤਿਮ ਅਰਦਾਸ ਵਿੱਚ ਸ਼ਾਮਿਲ ਹੋਈਆਂ ਸੰਗਤਾਂ ਦਾ ਧੰਨਵਾਦ ਕੀਤਾ ਗਿਆ| ਗੁਰ ਕਾ ਲੰਗਰ ਅਤੁੱਟ ਵਰਤਾਇਆ ਗਿਆ|

Leave a Reply

Your email address will not be published. Required fields are marked *