ਸੜਕਾਂ ਤੇ ਘੁੰਮਦੇ ਆਵਾਰਾ ਪਸ਼ੂਆਂ ਕਾਰਨ ਵਾਪਰਦੇ ਹਨ ਹਾਦਸੇ

ਐਸ.ਏ.ਐਸ ਨਗਰ, 6 ਅਕਤੂਬਰ (ਆਰ.ਪੀ.ਵਾਲੀਆ) ਸ਼ਹਿਰ ਵਿੱਚ ਆਵਾਰਾ ਪਸ਼ੂਆਂ ਦੀ ਸੱਮਸਿਆ ਲਗਾਤਾਰ ਵੱਧਦੀ ਹੀ ਜਾ ਰਹੀ ਹੈ ਜਿਸ ਕਾਰਨ ਪੈਦਲ ਚਲਣ ਵਾਲਿਆਂ ਤੋਂ ਲੈ ਕੇ ਵਾਹਨ ਚਾਲਕਾਂ ਤੱਕ ਨੂੰ ਪ੍ਰੇਸ਼ਾਨੀ ਝੱਲਣੀ ਪੈਂਦੀ ਹੈ| ਇਨ੍ਹਾਂ ਆਵਾਰਾ ਪਸ਼ੂਆਂ ਕਾਰਨ ਸ਼ਹਿਰ ਵਿੱਚ ਹਰ ਪਾਸੇ ਗੰਦਗੀ ਦੀ ਭਰਮਾਰ ਰਹਿੰਦੀ ਹੈ ਅਤੇ ਇਸਦੇ ਨਾਲ ਹੀ ਇਹ ਆਉਣ ਜਾਣ ਵਾਲੇ ਲੋਕਾਂ ਲਈ ਵੀ               ਪ੍ਰੇਸ਼ਾਨੀ ਖੜ੍ਹੀ ਕਰਦੇ ਹਨ| 
ਸਥਾਨਕ ਫੇਜ਼ 1 ਦੇ ਬੈਰੀਅਰ ਤੇ ਹਰ          ਸਮੇਂ ਇਨ੍ਹਾਂ ਆਵਾਰਾ ਪਸ਼ੂਆਂ ਦਾ ਝੁੰਡ ਦੇਖਣ ਨੂੰ ਮਿਲ ਜਾਂਦਾ ਹੈ ਜਿਸ ਕਾਰਨ ਵਾਹਨ ਚਾਲਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ| ਇਸਦੇ ਨਾਲ ਹੀ ਸੜਕਾਂ ਦੇ ਆਸ-ਪਾਸ ਸਬਜੀਆਂ ਅਤੇ ਫਲਾਂ ਦੀਆਂ              ਰੇਹੜੀਆਂ ਲਗਾਉਣ ਵਾਲੇ ਲੋਕਾਂ ਨੂੰ ਵੀ                ਪ੍ਰੇਸ਼ਾਨੀ ਹੁੰਦੀ ਹੈ| ਇਹ ਪਸ਼ੂ ਇਨ੍ਹਾਂ ਰੇਹੜੀਆਂ ਵਾਲਿਆਂ ਦੇ ਫਲ ਅਤੇ ਸਬਜੀਆਂ ਖਾ ਜਾਂਦੇ ਹਨ ਜਿਸ ਕਾਰਨ ਉਨ੍ਹਾਂ ਦਾ ਆਰਥਿਕ ਨੁਕਸਾਨ ਹੁੰਦਾ ਹੈ| 
ਸਥਾਨਕ ਲੋਕਾਂ ਦੀ ਮੰਗ ਹੈ ਕਿ ਇਨ੍ਹਾਂ ਆਵਾਰਾ ਪਸ਼ੂਆਂ ਤੇ ਨਕੇਲ ਕੱਸਣ ਲਈ ਸਖਤ ਤੋਂ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ ਅਤੇ ਇਨ੍ਹਾਂ ਦੇ ਰਹਿਣ ਲਈ ਵੱਖਰੇ ਤੌਰ ਤੇ ਕਿਸੇ ਪੱਕੀ ਥਾਂ ਦਾ ਪ੍ਰਬੰਧ ਕੀਤਾ ਜਾਵੇ|

Leave a Reply

Your email address will not be published. Required fields are marked *