ਸੜਕ ਤੇ ਪਿਆ ਖੱਡਾ ਦੇ ਰਿਹਾ ਹੈ ਹਾਦਸਿਆਂ ਨੂੰ ਸੱਦਾ : ਅਤੁਲ ਸ਼ਰਮਾ

ਐਸ ਏ ਐਸ ਨਗਰ, 8 ਦਸੰਬਰ (ਸ.ਬ.) ਸਥਾਨਕ ਉਦਯੋਗਿਕ ਖੇਤਰ ਫੇਜ਼ 7 ਵਾਲੇ ਲਾਈਟ ਚੌਂਕ ਵਿੱਚ ਟ੍ਰੈਫਿਕ ਲਾਈਟਾਂ ਦੇ ਹੇਠਾਂ ਸੜਕ ਉਪਰ ਬਹੁਤ ਵੱਡਾ ਖੱਡਾ ਪਿਆ ਹੋਇਆ ਹੈ, ਜਿਸ ਕਾਰਨ ਕਦੇ ਵੀ ਹਾਦਸਾ ਵਾਪਰ ਸਕਦਾ ਹੈ|
ਕਾਂਗਰਸ ਪਾਰਟੀ ਦੇ ਜਿਲ੍ਹਾ ਸਕੱਤਰ ਸ੍ਰੀ ਅਤੁਲ ਸ਼ਰਮਾ ਨੇ ਇਸ ਸੰਬੰਧੀ ਕਿਹਾ ਕਿ ਇਸ ਥਾਂ ਤੇ ਪਿਛਲੇ ਕਾਫੀ ਸਮੇਂ ਤੋਂ ਇਹ ਖੱਡਾ ਪਿਆ ਹੋਇਆ ਹੈ ਪਰ ਨਾ ਤਾਂ ਗਮਾਡਾ ਵਲੋਂ ਇਸ ਖੱਡੇ ਨੂੰ ਠੀਕ ਕਰਨ ਦਾ ਕੰਮ ਕੀਤਾ ਗਿਆ ਹੈ ਨਾ ਹੀ ਨਗਰ ਨਿਗਮ ਮੁਹਾਲੀ ਵਲੋਂ ਇਸ ਪਾਸੇ ਕੋਈ ਧਿਆਨ ਦਿੱਤਾ ਜਾ ਰਿਹਾ ਹੈ| ਉਹਨਾਂ ਕਿਹਾ ਕਿ ਇਸ ਸੜਕ ਉਪਰ ਚਲਦੀਆਂ ਤੇਜ ਰਫਤਾਰ ਬੱਸਾਂ ਕਾਰਨ ਇਥੇ ਕਦੇ ਵੀ ਹਾਦਸਾ ਵਾਪਰ ਸਕਦਾ ਹੈ| ਉਹਨਾਂ ਕਿਹਾ ਕਿ ਹੈਰਾਨੀ ਦੀ ਗੱਲ ਹੈ ਕਿ ਇਸ ਚੌਂਕ ਵਿੱਚ ਹਰ ਦਿਨ ਟ੍ਰੈਫਿਕ ਪੁਲੀਸ ਵਲੋਂ ਨਾਕਾ ਲਾਇਆ ਜਾਂਦਾ ਹੈ, ਪਰ ਇਸ ਖੱਡੇ ਵੱਲ ਉਹਨਾ ਦਾ ਵੀ ਧਿਆਨ ਨਹੀਂ ਜਾ ਰਿਹਾ| ਉਹਨਾਂ ਮੰਗ ਕੀਤੀ ਕਿ ਸੜਕ ਵਿੱਚ ਪਏ ਇਸ ਖੱਡੇ ਨੂੰ ਜਲਦੀ ਠੀਕ ਕੀਤਾ ਜਾਵੇ ਤਾਂ ਕਿ ਕੋਈ ਹਾਦਸਾ ਨਾ ਵਾਪਰ ਸਕੇ|

Leave a Reply

Your email address will not be published. Required fields are marked *