ਸੜਕ ਹਾਦਸੇ ਵਿੱਚ ਅਣਪਛਾਤੇ ਵਿਅਕਤੀ ਦੀ ਮੌਤ

ਐਸ ਏ ਐਸ ਨਗਰ, 31 ਅਗਸਤ (ਸ.ਬ.) ਏਅਰਪੋਰਟ ਰੋਡ ਤੇ ਕੱਲ੍ਹ ਹੋਏ ਇੱਕ ਸੜਕ ਹਾਦਸੇ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ| ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸੋਹਾਣਾ ਦੇ ਏ ਐਸ ਆਈ ਸੰਜੇ ਕੁਮਾਰ ਨੇ ਦੱਸਿਆ ਕਿ ਇਹ ਵਿਅਕਤੀ ਅਣਪਛਾਤਾ ਹੈ|
ਉਹਨਾਂ ਦੱਸਿਆ ਕਿ ਇਸ ਵਿਅਕਤੀ ਦੀ ਮ੍ਰਿਤਕ ਦੇਹ ਨੂੰ ਫੇਜ਼-6 ਦੇ ਹਸਪਤਾਲ ਵਿੱਚ ਰਖਵਾਇਆ ਗਿਆ ਹੈ ਤਾਂ ਜੋ ਇਸਦੀ ਪਹਿਚਾਨ ਹੋ ਸਕੇ ਅਤੇ ਜੇਕਰ ਕੋਈ ਇਸ ਵਿਅਕਤੀ ਨੂੰ ਜਾਣਦਾ ਹੈ ਤਾਂ ਉਸਨੂੰ ਸੋਹਾਣਾ ਪੁਲੀਸ ਨਾਲ ਸੰਪਰਕ ਕਰਨਾ ਚਾਹੀਦਾ ਹੈ| 

Leave a Reply

Your email address will not be published. Required fields are marked *