ਸੜਕ ਹਾਦਸੇ ਵਿੱਚ ਇੱਕੋ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ
ਸ਼ਹਿਣਾ (ਬਰਨਾਲਾ), 7 ਮਾਰਚ (ਸ.ਬ.) ਬੀਤੀ ਰਾਤ ਸ਼ਹਿਣਾ ਨੇੜੇ ਵਾਪਰੇ ਸੜਕ ਹਾਦਸੇ ਵਿੱਚ ਇਕ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ ਹੋ ਗਈ| ਇਹ ਹਾਦਸਾ ਮੋਟਰਸਾਈਕਲ ਤੇ ਦੁੱਧ ਵਾਲੀ ਗੱਡੀ ਨਾਲ ਟੱਕਰ ਹੋਣ ਕਾਰਨ ਵਾਪਰਿਆ ਹੈ| ਜਿਸ ਵਿੱਚ ਮੋਟਰਸਾਈਕਲ ਸਵਾਰ ਮੱਖਣ ਸਿੰਘ, ਉਸ ਦੀ ਮਾਂ ਰਾਣੀ ਕੌਰ ਤੇ ਚਚੇਰੀ ਭੈਣ ਜਸਪ੍ਰੀਤ ਕੌਰ ਦੀ ਮੌਤ ਹੋ ਗਈ|