ਸੜਕ ਹਾਦਸੇ ਵਿੱਚ ਇੱਕ ਵਿਅਕਤੀ ਦੀ ਮੌਤ, ਇੱਕ ਜਖਮੀ
ਪਟਿਆਲਾ, 4 ਫਰਵਰੀ (ਬਿੰਦੂ ਸ਼ਰਮਾ) ਪਟਿਆਲਾ ਨੇੜਲੇ ਪਿੰਡ ਰਖੜਾ ਦੇ ਨੇੜੇ ਅੱਜ ਸਵੇਰੇ ਟ੍ਰੈਕਟਰ, ਕਾਰ ਅਤੇ ਸਵਿਫਟ ਕਾਰ ਵਿਚਾਲੇ ਦਰਦਨਾਕ ਹਾਦਸਾ ਵਾਪਰਣ ਨਾਲ ਇਕ ਨੌਜਵਾਨ ਦੀ ਮੌਤ ਹੋ ਗਈ ਜਦੋਂਕਿ ਇਕ ਵਿਅਕਤੀ ਨੂੰ ਗੰਭੀਰ ਹਾਲਤ ਵਿੱਚ ਹਸਪਤਾਲ ਦਾਖਲ ਕਰਵਾਇਆ ਗਿਆ ਹੈ।
ਮੌਕੇ ਤੇ ਪਹੁੰਚੇ ਸੈਂਚੂਰੀ ਇਨਕਲੇਵ ਚੌਂਕੀ ਦੇ ਪੁਲੀਸ ਮੁਲਾਜ਼ਮ ਸ੍ਰੀ ਸੰਜੀਵ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਨੂੰ ਇੱਕ ਨਿੱਜੀ ਹਸਪਤਾਲ ਤੋਂ ਹਾਦਸੇ ਦੀ ਸੂਚਨਾ ਮਿਲੀ ਸੀ। ਜਿਸ ਵਿੱਚ ਇਕ ਵਿਅਕਤੀ ਦੀ ਮੌਤ ਹੋ ਗਈ ਹੈ ਅਤੇ ਇਕ ਦੀ ਹਾਲਤ ਗੰਭੀਰ ਹੈ ਜੋ ਕਿ ਜੇਰੇ ਇਲਾਜ ਹੈ। ਉਹਨਾਂ ਦੱਸਿਆ ਕਿ ਮ੍ਰਿਤਕ ਕੱਲੇ ਮਾਜਰਾ ਦਾ ਵਸਨੀਕ ਦੱਸਿਆ ਜਾ ਰਿਹਾ ਹੈ ਅਤੇ ਉਹ ਹਾਦਸੇ ਦੇ ਕਾਰਨਾਂ ਦੀ ਜਾਂਚ ਕਰ ਰਹੇ ਹਨ।