ਸੜਕ ਹਾਦਸੇ ਵਿੱਚ ਨੌਜਵਾਨ ਦੀ ਮੌਤ

ਬਨੂੜ, 18 ਅਕਤੂਬਰ (ਅਭਿਸ਼ੇਕ ਸੂਦ) ਬਨੂੜ ਤੋਂ ਰਾਜਪੁਰਾ ਨੂੰ ਜਾਂਦੇ ਮੁੱਖ ਮਾਰਗ ਤੇ ਜਾਂਸਲਾ ਬੱਸ ਸਟੈਂਡ ਕੋਲ ਇੱਕ ਨੌਜਵਾਨ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ| ਪ੍ਰਾਪਤ ਜਾਣਕਾਰੀ ਅਨੁਸਾਰ ਲਵਪ੍ਰੀਤ ਸਿੰਘ ਵਾਸੀ ਛੱਜੋਂ ਮਾਜਰਾ ਮੁਹਾਲੀ ਆਪਣੇ ਮੋਟਰਸਾਈਕਲ ਨੰਬਰ ਪੀ ਬੀ 27 ਈ 7116 ਉੱਤੇ ਬਨੂੜ ਤੋਂ ਰਾਜਪੁਰਾ ਵੱਲ ਜਾ ਰਿਹਾ ਸੀ ਜਦੋਂ ਉਹ ਜਾਂਸਲਾ ਕੋਲ ਪਹੁੰਚਿਆ ਤਾਂ ਪਿੱਛੋਂ ਆ ਰਹੇ ਇੱਕ ਟਿੱਪਰ ਨੇ ਜ਼ੋਰਦਾਰ ਟੱਕਰ ਮਾਰ ਦਿੱਤੀ ਅਤੇ ਸਿਰ ਵਿੱਚ ਸੱਟ ਵੱਜਣ ਨਾਲ ਉਹ ਬਹੁਤ ਗੰਭੀਰ ਜ਼ਖਮੀ ਹੋ ਗਿਆ| ਉਸ ਨੂੰ ਹਾਈਵੇ ਦੇ ਮੁਲਾਜ਼ਮਾਂ ਨੇ ਰਾਜਪੁਰਾ ਦੇ ਏ ਪੀ ਜੈਨ ਹਸਪਤਾਲ ਵਿੱਚ ਪਹੁੰਚਾ ਦਿੱਤਾ ਪਰ ਰਸਤੇ ਵਿੱਚ ਹੀ ਉਸਦੀ ਮੌਤ ਹੋ ਗਈ|
ਜਾਂਚ ਅਧਿਕਾਰੀ ਏ ਐਸ ਆਈ ਬਲਕਾਰ ਸਿੰਘ ਨੇ ਦੱਸਿਆ ਕਿ ਨੌਜਵਾਨ ਦੀ ਮੌਤ ਹੋ ਚੁੱਕੀ ਹੈ| ਟਿੱਪਰ ਚਾਲਕ ਫਰਾਰ ਹੈ ਅਤੇ ਟਿੱਪਰ ਚਾਲਕ ਦੀ ਭਾਲ ਜਾਰੀ ਹੈ| ਟਿੱਪਰ ਚਾਲਕ ਵਿਰੁੱਧ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ|

Leave a Reply

Your email address will not be published. Required fields are marked *