ਸੜਕ ਹਾਦਸੇ ਵਿੱਚ ਪੰਜ ਵਿਅਕਤੀਆਂ ਦੀ ਮੌਤ

ਜੈਪੁਰ, 31 ਜੁਲਾਈ (ਸ.ਬ.) ਬੀਕਾਨੇਰ-ਜੋਧਪੁਰ ਹਾਈਵੇਅ ਤੇ ਇਕ ਭਿਆਨਕ ਸੜਕ ਹਾਦਸਾ ਵਾਪਰਨ ਦੀ ਖ਼ਬਰ ਮਿਲੀ ਹੈ| ਇਸ ਸੜਕ ਹਾਦਸੇ ਵਿੱਚ ਇਕ ਤੇਲ ਟੈਂਕਰ ਨਾਲ ਜੀਪ ਦੇ ਟਕਰਾਉਣ ਕਾਰਨ ਪੰਜ ਵਿਅਕਤੀਆਂ ਦੀ ਮੌਤ ਹੋ ਗਈ| ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪੁਲੀਸ ਅਧਿਕਾਰੀ ਨੇ ਦੱਸਿਆ ਕਿ ਇਸ ਹਾਦਸੇ ਵਿੱਚ 5 ਵਿਅਕਤੀਆਂ ਦੀ ਮੌਤ ਹੋ ਗਈ ਹੈ ਅਤੇ ਮ੍ਰਿਤਕਾਂ ਦੀ ਪਹਿਚਾਣ ਲਈ ਯਤਨ ਕੀਤੇ ਜਾ ਰਹੇ ਹਨ|

Leave a Reply

Your email address will not be published. Required fields are marked *