ਸੜਕ ਹਾਦਸੇ ਵਿੱਚ ਮਹਿਲਾ ਦੀ ਮੌਤ, 2 ਗੰਭੀਰ ਜ਼ਖਮੀ


ਜਲੰਧਰ, 31 ਦਸੰਬਰ (ਸ.ਬ.) ਜਲੰਧਰ ਦੇ ਚੁਗਿੱਟੀ ਫਲਾਈਓਵਰ ਤੇ ਭਿਆਨਕ ਹਾਦਸਾ ਵਾਪਰਨ ਕਰਕੇ ਇਕ ਮਹਿਲਾ ਦੀ ਮੌਤ ਹੋ ਗਈ ਜਦਕਿ ਬੱਚੇ ਸਮੇਤ ਦੋ ਵਿਅਕਤੀ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਏ। ਦਰਅਸਲ ਚੁਗਿੱਟੀ ਫਲਾਈਵਰ ਤੇ ਇਕ ਤੇਜ਼ ਰਫਤਾਰ ਟਰੱਕ ਮੋਟਰਸਾਈਕਲ ਸਵਾਰ ਨੂੰ ਭਿਆਨਕ ਟੱਕਰ ਮਾਰ ਦਿੱਤੀ ਅਤੇ ਵਾਰਦਾਤ ਤੋਂ ਬਾਅਦ ਮੌਕੇ ਤੋਂ ਫਰਾਰ ਹੋ ਗਿਆ।
ਇਸ ਹਾਦਸੇ ਵਿੱਚ ਮੋਟਰਸਾਈਕਲ ਸਵਾਰ ਦੀ ਪਤਨੀ ਦੀ ਮੌਕੇ ਤੇ ਹੀ ਮੌਤ ਹੋ ਗਈ। ਜਿਸ ਸਮੇਂ ਇਹ ਹਾਦਸਾ ਵਾਪਰਿਆ ਉਸ ਸਮੇਂ ਔਰਤ ਦੇ ਕੋਲ ਉਸ ਦੀ 10 ਸਾਲ ਦੀ ਬੱਚਾ ਵੀ ਸੀ। ਚੁਗਿੱਟੀ ਨੇੜੇ ਤੇਜ਼ ਰਫਤਾਰ ਟਰੱਕ ਦੀ ਲਪੇਟ ਵਿੱਚ ਆਉਣ ਕਰਕੇ ਮੋਟਰਸਾਈਕਲ ਸਵਾਰ ਤਿੰਨੋਂ ਵਿਅਕਤੀ ਹੇਠਾਂ ਡਿੱਗ ਗਏ ਅਤੇ ਹਾਦਸੇ ਵਿੱਚ ਜ਼ਖਮਾਂ ਦੀ ਤਾਬ ਨਾ ਝੱਲਦੇ ਹੋਏ ਪਤਨੀ ਦੀ ਮੌਤ ਹੋ ਗਈ। ਮਿ੍ਰਤਕ ਦੀ ਪਛਾਣ ਸੰਦੀਪ ਕੌਰ ਵਾਸੀ ਘੁੱਗਾ ਪਿੰਡ ਭੋਗਪੁਰ ਦੇ ਰੂਪ ਵਿੱਚ ਹੋਈ ਹੈ। ਪਿਛਲੇ ਲਗਭਗ 15 ਦਿਨਾਂ ਵਿੱਚ ਇਹ ਤੀਜਾ ਹਾਦਸਾ ਹੈ, ਜਿਹੜਾ ਨੈਸ਼ਨਲ ਹਾਈਵੇਅ ਵੱਲੋਂ ਪੁੱਟੀ ਗਈ ਸੜਕ ਕਾਰਨ ਹੋਇਆ ਹੈ।
ਮਿਲੀ ਜਾਣਕਾਰੀ ਮੁਤਾਬਕ ਭੋਗਪੁਰ ਦੇ ਘੁੱਗਾ ਪਿੰਡ ਵਾਸੀ ਜਸਵੰਤ ਸਿੰਘ, ਪਤਨੀ ਸੰਦੀਪ ਕੌਰ ਅਤੇ ਉਨ੍ਹਾਂ ਦਾ 10 ਸਾਲ ਦਾ ਪੁੱਤਰ ਹਰਮਨ ਰਿਸ਼ਤੇਦਾਰ ਦੇ ਘਰ ਪਿੰਡ ਕਾਕੀ ਜਾ ਰਹੇ ਸਨ। ਜਸਵੰਤ ਸਿੰਘ ਨੇ ਦੱਸਿਆ ਕਿ ਉਹ ਪੰਪ ਬੋਰ ਕਰਨ ਦਾ ਕੰਮ ਕਰਦਾ ਹੈ।
ਉਸ ਨੇ ਕਿਹਾ ਕਿ ਜਦੋਂ ਉਹ ਚੌਗਿੱਟੀ ਫਲਾਈਓਵਰ ਕੋਲ ਪਹੁੰਚੇ ਤਾਂ ਉਸ ਦਾ ਬੈਲੇਂਸ ਵਿਗੜ ਗਿਆ ਅਤੇ ਉਹ ਹੱਠਾਂ ਡਿੱਗ ਗਏ। ਇਸ ਦੌਰਾਨ ਪਿੱਛੋਂ ਆਉਂਦੇ ਇਕ ਤੇਜ਼ ਰਫਤਾਰ ਟਰੱਕ ਨੇ ਉਸ ਦੀ ਪਤਨੀ ਨੂੰ ਦਰੜ ਦਿੱਤਾ, ਜਿਸ ਨਾਲ ਉਸ ਦੀ ਮੌਤ ਹੋ ਗਈ। ਹਾਦਸੇ ਤੋਂ ਬਾਅਦ ਟਰੱਕ ਚਾਲਕ ਮੌਕੇ ਤੋਂ ਫਰਾਰ ਹੋ ਗਿਆ। ਰਾਮਾਮੰਡੀ ਦੀ ਪੁਲੀਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਸਿਵਲ ਹਸਪਤਾਲ ਭੇਜ ਦਿੱਤਾ ਹੈ। ਮੌਕੇ ਤੇ ਪਹੁੰਚੀ ਪੁਲੀਸ ਨੇ ਦੱਸਿਆ ਕਿ ਹਾਈਵੇਅ ਤੇ ਸੀ. ਸੀ. ਟੀ. ਵੀ. ਕੈਮਰੇ ਚੈਕ ਕਰਨ ਤੋਂ ਬਾਅਦ ਟਰੱਕ ਚਾਲਕ ਦੀ ਭਾਲ ਕੀਤੀ ਜਾਵੇਗੀ।

Leave a Reply

Your email address will not be published. Required fields are marked *