ਸੜਕ ਹਾਦਸੇ ਵਿੱਚ ਮ੍ਰਿਤਕ ਬੱਚਿਆਂ ਨੂੰ ਸ਼ਰਧਾਂਜਲੀ ਦਿੱਤੀ

ਐਸ ਏ ਐਸ ਨਗਰ, 12 ਅਪ੍ਰੈਲ (ਸ.ਬ.) ਸਮਾਜਸੇਵੀ ਸੰਸਥਾ ਯੂਥ ਆਫ਼ ਪੰਜਾਬ ਵੱਲੋਂ ਹਿਮਾਚਲ ਪ੍ਰਦੇਸ਼ ਦੇ ਨੂਰਪੁਰ ਵਿਖੇ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਹਲਾਕ ਹੋਏ ਬੱਚਿਆਂ ਨੂੰ ਦੋ ਮਿੰਟ ਦਾ ਮੌਨ ਰੱਖਕੇ ਸ਼ਰਧਾ ਦੇ ਫੁੱਲ ਭੇਂਟ ਕੀਤੇ ਗਏ ਅਤੇ ਬੱਚਿਆਂ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਕੀਤੀ ਗਈ| ਸੰਸਥਾ ਦੇ ਚੇਅਰਮੈਨ ਪਰਮਦੀਪ ਬੈਦਵਾਨ ਅਤੇ ਸਰਪ੍ਰਸਤ ਜੈਲਦਾਰ ਸਤਵਿੰਦਰ ਸਿੰਘ ਚੈੜੀਆਂ ਨੇ ਇਸ ਮੌਕੇ ਕਿਹਾ ਮ੍ਰਿਤਕਾਂ ਦੇ ਪਰਿਵਾਰਾਂ ਨੂੰ ਕੇਂਦਰ ਸਰਕਾਰ ਵੱਲੋਂ ਵੱਧ ਤੋਂ ਵੱਧ ਮੁਆਵਜਾ ਦਿੱਤਾ ਜਾਣਾ ਚਾਹੀਦਾ ਹੈ ਅਤੇ ਜਖਮੀਆਂ ਦੀ ਵੀ ਮਾਲੀ ਮਦਦ ਕੀਤੀ ਜਾਣੀ ਚਾਹੀਦੀ ਹੈ|
ਉਹਨਾਂ ਕਿਹਾ ਕਿ ਅੱਗੇ ਤੋਂ ਸਰਕਾਰਾਂ ਨੂੰ ਪੁਖਤਾ ਪ੍ਰਬੰਧ ਕਰਨੇ ਚਾਹੀਦੇ ਹਨ ਅਤੇ ਇਹਨਾਂ ਹਾਦਸਿਆਂ ਨੂੰ ਗੰਭੀਰਤਾ ਨਾਲ ਲੈਣਾ ਚਾਹੀਦਾ ਹੈ ਤਾਂ ਜੋ ਅੱਗੇ ਤੋਂ ਇਹੋ ਜਿਹੇ ਭਿਆਨਕ ਹਾਦਸੇ ਨਾ ਵਾਪਰਨ ਕਿਉਂਕਿ ਬੱਚੇ ਹੀ ਦੇਸ਼ ਦਾ ਆਉਣ ਵਾਲਾ ਭਵਿੱਖ ਹਨ| ਇਸ ਮੌਕੇ ਸੰਸਥਾ ਦੇ ਪ੍ਰਧਾਨ ਰਮਕਾਂਤ ਕਾਲੀਆਂ, ਜਰਨਲ ਸਕੱਤਰ ਲੱਕੀ ਕਲਸੀ, ਵਿਕਾਸ ਕੌਸ਼ਲ, ਆਸ਼ੀਸ਼ ਸ਼ਰਮਾ, ਹਨੀ ਕਲਸੀ,ਕੁਲਦੀਪ ਬਾਵਾ, ਸਰਬਜੀਤ ਸਿੰਘ, ਭਾਟੀਆ ਅਤੇ ਸਤਨਾਮ ਧੀਮਾਨ ਆਦਿ ਮੈਂਬਰ ਹਾਜਰ ਸਨ|

Leave a Reply

Your email address will not be published. Required fields are marked *