ਸੰਕਟ ਦੇ ਸਮੇਂ ਝੋਨੇ ਦੇ ਮੁੱਲ ਵਿੱਚ ਮਾਮੂਲੀ ਵਾਧਾ ਕਰਨ ਲਈ ਕੇਂਦਰ ਸਰਕਾਰ ਦੀ ਨਿਖੇਧੀ

ਐਸ.ਏ.ਐਸ.ਨਗਰ, 2 ਜੂਨ (ਸ.ਬ.) ਕੇਂਦਰ ਸਰਕਾਰ ਵੱਲੋਂ ਸੰਕਟ ਦੇ ਸਮੇਂ ਵਿੱਚ ਝੋਨੇ ਦੇ ਸਮੱਰਥਨ ਮੁੱਲ ਵਿੱਚ ਕੀਤੇ ਗਏ 53 ਰੁਪਏ ਦੇ ਵਾਧੇ ਦੀ ਨਿਖੇਧੀ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਯੂਥ ਵਿੰਗ ਦੇ ਪ੍ਰਧਾਨ ਹਰਸੁਖਇੰਦਰ ਸਿੰਘ ਬੱਬੀ ਬਾਦਲ ਨੇ ਕਿਹਾ ਹੈ ਕਿ ਕਿਸਾਨਾਂ ਨੂੰ ਇਸ ਸਮੇਂ ਸਭ ਗੰਭੀਰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ            ਕੇਂਦਰ ਸਰਕਾਰ ਨੇ ਝੋਨੇ ਦੇ ਸਮਰਥਨ ਮੁੱਲ ਵਿੱਚ ਸਿਰਫ 53 ਰੁਪਏ ਦਾ ਵਾਧਾ ਕਰਕੇ ਕਿਸਾਨਾਂ ਨਾਲ ਕੋਝਾ ਮਜ਼ਾਕ ਕੀਤਾ ਹੈ| 
ਇੱਥੇ ਜਾਰੀ ਬਿਆਨ ਵਿੱਚ ਉਹਨਾਂ ਕਿਹਾ ਕਿ ਅੱਜ ਦੇ ਸਮੇਂ                  ਖੇਤੀ ਕਰਨਾ ਸਭ ਤੋਂ ਮਹਿੰਗਾ ਹੈ, ਉੱਤੋਂ ਫਸਲ ਦਾ ਸਹੀ ਮੁੱਲ ਨਾ ਮਿਲਣ ਕਾਰਨ ਕਿਸਾਨ ਦੇ ਸਿਰ ਉੱਤੇ ਕਰਜੇ ਦੀ ਪੰਡ ਦਿਨ ਬੋ ਦਿਨ ਭਾਰੀ ਹੁੰਦੀ ਜਾ ਰਹੀ ਹੈ  ਜਿਸਦੇ ਨਤੀਜੇ ਵਜੋਂ ਕਿਸਾਨਾਂ ਵਲੋਂ ਨਿੱਤ ਖੁਦਕੁਸ਼ੀਆਂ ਕੀਤੀਆਂ ਜਾ ਰਹੀਆਂ ਹਨ| ਉਹਨਾਂ ਕਿਹਾ ਕਿ  ਇਸ ਅਣਕਿਆਸੇ ਸਮੇਂ ਵਿੱਚ ਜਿੱਥੇ ਕਿਸਾਨ ਕੇਂਦਰ ਅਤੇ ਸੂਬਾ ਸਰਕਾਰਾਂ ਵੱਲ ਆਸ ਲਾਈ ਬੈਠਾ ਸੀ ਪਰ ਇਸ ਵਾਰ ਵੀ ਮਦਦ ਦੀ ਥਾਂ ਸਰਕਾਰਾਂ ਵੱਲੋਂ ਕਿਸਾਨਾਂ ਨੂੰ ਧੋਖਾ ਹੀ ਮਿਲਿਆ ਹੈ| ਉਹਨਾਂ ਚਿਤਾਵਨੀ ਦਿੱਤੀ ਕਿ ਜੇਕਰ ਕਿਸਾਨਾਂ ਨੂੰ ਉਨ੍ਹਾਂ ਦੀਆਂ ਫਸਲਾਂ ਦਾ ਬਣਦਾ ਮੁੱਲ ਨਾ ਦਿੱਤਾ ਗਿਆ ਤਾਂ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਵੱਲੋਂ ਸੰਘਰਸ਼  ਕੀਤਾ ਜਾਵੇਗਾ|
ਇਸੇ ਦੌਰਾਨ ਪੰਜਾਬ ਮੰਡੀ ਬੋਰਡ ਦੇ ਡਾਇਰੈਕਟਰ ਰਾਜਿੰਦਰ ਸਿੰਘ  ਬਡਹੇੜੀ ਨੇ ਕੇਂਦਰ ਸਰਕਾਰ ਵੱਲੋਂ ਝੋਨੇ ਦੇ ਸਮਰਥਨ ਮੁੱਲ ਵਿੱਚ ਕੇਵਲ 53 ਰੁਪਏ ਪ੍ਰਤੀ ਕੁਵਿੰਟਲ ਦੇ ਵਾਧੇ ਨੂੰ ਬਹੁਤ ਘੱਟ ਦੱਸਦਿਆਂ ਕੇਂਦਰ ਸਰਕਾਰ ਦੀ ਨਿਖੇਧੀ ਕੀਤੀ ਹੈ| ਇੱਥੇ ਜਾਰੀ ਬਿਆਨ ਵਿੱਚ ਉਹਨਾਂ ਕਿਹਾ ਕਿ ਕਿਸਾਨ ਨੂੰ ਭਾਵੇਂ ਦੇਸ਼ ਦਾ ਅੰਨਦਾਤਾ ਕਿਹਾ ਜਾਂਦਾ ਹੈ ਪਰ ਸਰਕਾਰਾਂ ਵਲੋਂ ਕਿਸਾਨਾਂ ਨਾਲ ਜੋ ਵਿਵਹਾਰ ਕੀਤਾ ਜਾਂਦਾ ਹੈ ਉਹ ਮਜ਼ਬੂਰ ਬੇਵਸ ਨਾਗਰਿਕਾਂ ਵਰਗਾ ਹੁੰਦਾ ਹੈ, ਉਹਨਾਂ ਕਿਹਾ ਕਿ ਕਿਸਾਨ ਆਪਣਾ ਪਿਤਾ ਪੁਰਖੀ ਧੰਦਾ ਛੱਡ ਨਹੀਂ ਸਕਦਾ ਅਤੇ ਕੇਂਦਰ ਸਰਕਾਰ ਇਸਦਾ ਨਜ਼ਾਇਜ਼ ਫਾਇਦਾ ਚੁੱਕਦੀ ਹੈ ਜੋ ਬਹੁਤ ਹੀ ਨਿੰਦਣਯੋਗ ਹੈ|
ਉਹਨਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਝੋਨੇ ਦਾ ਸਮਰਥਨ ਮੁੱਲ 2902 ਰੁਪਏ ਪ੍ਰਤੀ ਕੁਵਿੰਟਲ ਮਿਥਣ ਲਈ ਮੰਗ ਕੀਤੀ ਗਈ ਸੀ ਪਰੰਤੂਕੇਂਦਰ ਸਰਕਾਰ ਨੇ ਕਿਸਾਨਾਂ ਦੀਆਂ ਆਸਾਂ ਤੇ ਪਾਣੀ  ਫੇਰ ਦਿੱਤਾ ਹੈ|

Leave a Reply

Your email address will not be published. Required fields are marked *