ਸੰਘਣੀ ਧੁੰਦ ਕਾਰਨ ਵਾਪਰੇ ਸੜਕ ਹਾਦਸੇ ਵਿੱਚ 4 ਵਿਅਕਤੀਆਂ ਦੀ ਮੌਤ

ਹੁਸ਼ਿਆਰਪੁਰ, 22 ਜਨਵਰੀ (ਸ.ਬ.) ਹੁਸ਼ਿਆਰਪੁਰ ਦੇ ਤਲਵਾੜਾ ਮੁਕੇਰੀਆਂ ਰੋਡ ਉੱਤੇ ਸੰਘਣੀ ਧੁੰਦ ਕਾਰਨ ਭਿਆਨਕ ਸੜਕ ਹਾਦਸਾ ਵਾਪਰਨ ਕਰਕੇ 4 ਵਿਅਕਤੀਆਂ ਦੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਮੁਤਾਬਕ ਜਲੰਧਰ ਤੋਂ ਤਲਵਾੜਾ ਜਾ ਰਹੀ ਕਰਤਾਰ ਬੱਸ ਦੀ ਤਲਵਾੜਾ ਮੁਕੇਰੀਆਂ ਰੋਡ ਉੱਤੇ ਮਾਰੂਤੀ ਕਾਰ ਨਾਲ ਜ਼ਬਰਦਸਤ ਟੱਕਰ ਹੋ ਗਈ। ਇਹ ਹਾਦਸਾ ਇੰਨਾ ਭਿਆਨਕ ਸੀ ਕਿ ਮੌਕੇ ਉੱਤੇ ਚਾਰ ਵਿਅਕਤੀਆਂ ਦੀ ਮੌਤ ਹੋ ਗਈ।

ਘਟਨਾ ਦੀ ਸੂਚਨਾ ਮਿਲਦਿਆਂ ਹੀ ਮੌਕੇ ਉੱਤੇ ਪਹੁੰਚੀ ਪੁਲੀਸ ਨੇ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।

Leave a Reply

Your email address will not be published. Required fields are marked *