ਸੰਘਣੀ ਧੁੰਦ ਕਾਰਨ ਵੱਖ-ਵੱਖ ਥਾਵਾਂ ਤੇ ਕਈ ਵਾਹਨ ਟਕਰਾਏ, 11 ਵਿਅਕਤੀ ਜ਼ਖਮੀ
ਚੰਡੀਗੜ੍ਹ , 25 ਦਸੰਬਰ (ਸ.ਬ.) ਪੰਜਾਬ ਵਿੱਚ ਪਈ ਸੰਘਣੀ ਧੁੰਦ ਕਾਰਨ ਅੱਜ ਵੱਖ-ਵੱਖ ਥਾਵਾਂ ਤੇ ਕਈ ਵਾਹਨ ਆਪਸ ਵਿੱਚ ਟਕਰਾ ਗਏ ਜਿਸ ਕਾਰਨ ਵਾਪਰੇ ਹਾਦਸਿਆਂ ਦੌਰਾਨ 11 ਵਿਅਕਤੀਆਂ ਦੇ ਜ਼ਖਮੀ ਹੋਣ ਦਾ ਸਮਾਚਾਰ ਹੈ।
ਤਪਾ ਮੰਡੀ ਨੇੜੇ ਸੰਘਣੀ ਧੁੰਦ ਕਾਰਨ ਅੱਧੀ ਦਰਜਨ ਤੋਂ ਵੱਧ ਵਾਹਨ ਆਪਸ ਵਿੱਚ ਟਕਰਾ ਗਏ। ਇਸ ਹਾਦਸੇ ਵਿੱਚ ਇਕ ਕਾਰ ਚਾਲਕ ਜ਼ਖ਼ਮੀ ਹੋ ਗਿਆ ਅਤੇ ਕਈ ਗੱਡੀਆਂ ਨੁਕਸਾਨੀਆਂ ਗਈਆਂ। ਇਸ ਸਬੰਧੀ ਸੂਚਨਾ ਮਿਲਦਿਆਂ ਮੌਕੇ ਤੇ ਪੁੱਜੀ ਪੁਲੀਸ ਨੇ ਕਾਰਵਾਈ ਸ਼ੁਰੂ ਕਰ ਦਿੱਤੀ।
ਪ੍ਰਾਪਤ ਜਾਣਕਾਰੀ ਅਨੁਸਾਰ ਇਕ ਲੋਹੇ ਦਾ ਭਰਿਆਂ ਕੈਂਟਰ ਸੜਕ ਤੋਂ ਹੇਠਾਂ ਖੜ੍ਹਾ ਸੀ ਅਤੇ ਸੰਘਣੀ ਧੁੰਦ ਦੌਰਾਨ ਕੁੱਝ ਵੀ ਦਿਖਾਈ ਨਾ ਦੇਣ ਕਾਰਨ ਰਾਜਪੁਰਾ ਤੋਂ ਹਨੂੰਮਾਨਗੜ੍ਹ ਜਾ ਰਿਹਾ ਇੱਕ ਟੱਰਕ ਉਸ ਵਿੱਚ ਜਾ ਵੱਜਿਆ ਅਤੇ ਇਸਦੇ ਨਾਲ ਹੀ ਪਿੱਛੇ ਆ ਰਹੇ ਤੇਜ਼ ਰਫ਼ਤਾਰ ਵਾਹਨ ਵੀ ਉਸ ਨਾਲ ਟਕਰਾ ਗਏ।
ਇਸ ਹਾਦਸੇ ਵਿੱਚ ਬਠਿੰਡਾ ਵੱਲ ਜਾ ਰਿਹਾ ਧੂਰੀ ਦਾ ਵਸਨੀਕ ਮੁਨੀਸ਼ ਕੁਮਾਰ ਗੰਭੀਰ ਜ਼ਖ਼ਮੀ ਹੋ ਗਿਆ ਜਿਸਨੂੰ ਸਿਵਲ ਹਸਪਤਾਲ ਤਪਾ ਭਰਤੀ ਕਰਵਾਇਆ ਗਿਆ। ਹਾਦਸੇ ਦੀ ਜਾਣਕਾਰੀ ਮਿਲਦਿਆਂ ਹੀ ਡੀ. ਐਸ. ਪੀ. ਤਪਾ ਬਲਜੀਤ ਸਿੰਘ ਬਰਾੜ ਅਤੇ ਥਾਣਾ ਮੁਖੀ ਨਰਦੇਵ ਸਿੰਘ ਮੌਕੇ ਤੇ ਪਹੁੰਚੇ ਅਤੇ ਉਹਨਾਂ ਦੀ ਅਗਵਾਈ ਵਿੱਚ ਪੁਲੀਸ ਪਾਰਟੀ ਨੇ ਹਾਦਸੇ ਕਾਰਨ ਪ੍ਰਭਾਵਿਤ ਆਵਾਜਾਈ ਨੂੰ ਬਹਾਲ ਕਰਵਾਇਆ।
ਇਸ ਦੌਰਾਨ ਬਟਾਲਾ ਨੇੜੇ ਪਿੰਡ ਸੇਖੂੁਪੁਰਾ ਵਿਖੇ ਧੁੰਦ ਕਾਰਨ ਕਈ ਵਾਹਨ ਆਪਸ ਵਿੱਚ ਟਕਰਾ ਗਏ। ਇਸ ਹਾਦਸੇ ਦੌਰਾਨ 15 ਤੋਂ 20 ਵਾਹਨ ਆਪਸ ਵਿੱਚ ਟਕਰਾਏ ਅਤੇ ਨੁਕਸਾਨੇ ਗਏ। ਇਸ ਹਾਦਸੇ ਵਿਚ ਕੁੱਝ ਔਰਤਾਂ ਸਮੇਤ 10 ਵਿਅਕਤੀ ਜ਼ਖ਼ਮੀ ਹੋਏ ਹਨ, ਜਿਹਨਾਂ ਵਿਚੋਂ ਦੋ ਦੀ ਹਾਲਤ ਗੰਭੀਰ ਹੋਣ ਕਾਰਨ ਉਹਨਾਂ ਨੂੰ ਅੰਮਿ੍ਰਤਸਰ ਭੇਜਿਆ ਗਿਆ