ਸੰਜੇ ਕੁਮਾਰ ਦੇ ਵਧੀਕ ਮੁੱਖ ਸਕੱਤਰ ਬਣਨ ਤੇ ਮੁਲਾਜਮਾਂ ਵੱਲੋਂ ਖੁਸ਼ੀ ਦਾ ਪ੍ਰਗਟਾਵਾ

ਐਸ ਏ ਐਸ ਨਗਰ, 13 ਸਤੰਬਰ (ਸ.ਬ.) ਆਈ.ਏ.ਐਸ.ਅਧਿਕਾਰੀ ਸੰਜੇ ਕੁਮਾਰ ਦੇ ਵਧੀਕ ਮੁੱਖ ਸਕੱਤਰ ਬਣਨ ਤੇ ਪੰਜਾਬ ਸਿਵਲ ਸਕੱਤਰੇਤ ਦੇ ਮੁਲਾਜਮਾਂ ਨੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਹੈ| ਪੰਜਾਬ ਸਿਵਲ ਸਕੱਤਰੇਤ ਸਟਾਫ ਐਸੋਸੀਏਸ਼ਨ ਦੇ ਸਾਬਕਾ ਪ੍ਰਧਾਨ ਅਤੇ ਡਿਸਏਬਲਡ ਪਰਸਨਜ ਵੈਲਫੇਅਰ ਆਰਗੇਨਾਈਜੇਸ਼ਨ ਪੰਜਾਬ ਦੇ ਪ੍ਰਧਾਨ ਪਰਮਦੀਪ ਸਿੰਘ ਭਬਾਤ (ਸਟੇਟ ਅਵਾਰਡੀ), ਇੰਪਲਾਈਜ ਕਲੱਬ ਅਤੇ ਸ੍ਰ. ਜਸਵੰਤ ਸਿੰਘ ਰੰਧਾਵਾ ਯਾਦਗਾਰੀ ਟਰੱਸਟ ਐਸ.ਏ. ਐਸ. ਨਗਰ ਦੇ ਪ੍ਰਧਾਨ ਸ੍ਰ. ਜਸਪ੍ਰੀਤ ਸਿੰਘ ਰੰਧਾਵਾ, ਜਨਰਲ ਸਕੱਤਰ ਭੁਪਿੰਦਰ ਸਿੰਘ ਝੱਜ, ਸੀਨੀਅਰ ਮੀਤ ਪ੍ਰਧਾਨ ਭਗਵੰਤ ਸਿੰਘ ਬਦੇਸਾ, ਸੁਪਰਡੰਟ ਕਮਲ ਸ਼ਰਮਾ, ਗੁਰਿੰਦਰ ਸਿੰਘ ਬੈਦਵਾਣ, ਕੁਲਵਿੰਦਰ ਸਿੰਘ ਕਪੂਰਥਲਾ, ਮਨਜੀਤ ਸਿੰਘ ਸੰਧੂ ਨੇ ਸ੍ਰੀ ਸੰਜੇ ਕੁਮਾਰ ਨੂੰ ਮਿਲ ਕੇ ਉਨ੍ਹਾਂ ਨੂੰ ਵਧਾਈ ਦਿੱਤੀ| ਇਸ ਮੌਕੇ ਸ੍ਰੀ ਸੰਜੇ ਕੁਮਾਰ ਨੇ ਮੁਲਾਜਮਾਂ ਨੂੰ ਆਪਸੀ ਭਾਈਚਾਰਾ ਬਣਾਉਣ ਅਤੇ ਦਫਤਰੀ ਕੰਮਾਂ ਤੋਂ ਉਪਰ ਉਠ ਕੇ ਸਮਾਜਸੇਵੀ ਕਾਰਜ ਕਰਨ ਦੀ ਅਪੀਲ ਕੀਤੀ

Leave a Reply

Your email address will not be published. Required fields are marked *