ਸੰਤ ਈਸ਼ਰ ਸਕੂਲ ਦੇ ਅਧਿਆਪਕਾਂ ਨੇ ਵਾਤਾਵਰਣ ਸਬੰਧੀ ਰੈਲੀ ਕੱਢੀ

ਐਸ ਏ ਐਸ ਨਗਰ, 5 ਜੂਨ (ਸ.ਬ.) ਸੰਤ ਈਸ਼ਰ ਸਿੰਘ ਪਬਲਿਕ ਸਕੂਲ ਫੇਜ਼ -7 ਮੁਹਾਲੀ ਦੇ ਸਮੂਹ ਅਧਿਆਪਕਾਂ ਵੱਲੋਂ ਵਾਤਾਵਰਨ ਨੂੰ ਬਚਾਉਣ ਤੇ ਹਰਿਆ ਭਰਿਆ ਬਣਾਉਣ ਲਈ ਇੱਕ ਰੈਲੀ ਦਾ ਆਯੋਜਨ ਕੀਤਾ ਗਿਆ| ਸਕੂਲ ਦੀ ਮੁੱਖ ਅਧਿਆਪਿਕਾ ਸ਼੍ਰੀਮਤੀ ਇੰਦਰਜੀਤ ਕੌਰ ਸੰਧੂ ਅਤੇ ਸਕੂਲ ਪ੍ਰਬੰਧਕਾ ਸ਼੍ਰੀਮਤੀ ਪਵਨਦੀਪ ਕੌਰ ਗਿੱਲ ਨੇ ਇਸ ਰੈਲੀ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ| ਸਮੂਹ ਅਧਿਆਪਕਾਂ ਨੇ ਹਰੇ ਲਿਬਾਸ ਪਹਿਨ ਕੇ ਵਾਤਾਵਰਨ ਨਾਲ ਸੰਬੰਧਿਤ ਪੋਸਟਰ ਬਣਾਏ ਤੇ ਖੁਦ ਬਣਾਏ ਪੋਸਟਰ ਹੱਥਾਂ ਵਿੱਚ ਲੈ ਕੇ ਉਹਨਾਂ ਨੇ ਰੈਲੀ ਵਿੱਚ ਭਾਗ ਲਿਆ| ਰੈਲੀ ਸਕੂਲ ਤੋਂ ਚੱਲ ਕੇ 7 ਫੇਜ਼ ਦੀ ਮਾਰਕੀਟ ਵਿੱਚੋਂ ਹੁੰਦੇ ਹੋਏ ਵਾਪਸ ਸਕੂਲ ਪਹੁੰਚੀ| ਰੈਲੀ ਨੂੰ ਕੱਢਣ ਦਾ ਉਦੇਸ਼ ਲੋਕਾਂ ਨੂੰ ਵਾਤਾਵਰਨ ਪ੍ਰਤੀ ਜਾਗਰੂਕ ਕਰਨਾ ਤੇ ਵਾਤਾਵਰਨ ਨੂੰ ਹਰਿਆ ਭਰਿਆ ਰੱਖਣਾ ਸੀ| ਸਕੂਲ ਦੀ ਮੁੱਖ ਅਧਿਆਪਿਕਾ ਸ਼੍ਰੀਮਤੀ ਇੰਦਰਜੀਤ ਕੌਰ ਸੰਧੂ ਅਤੇ ਸਕੂਲ ਪ੍ਰਬੰਧਕਾ ਸ਼੍ਰੀ ਮਤੀ ਪਵਨਦੀਪ ਕੌਰ ਗਿੱਲ ਨੇ ਕਿਹਾ ਕਿ ਵਿਦਿਅਕ ਅਦਾਰੇ ਵਾਤਾਵਰਨ ਨੂੰ ਬਚਾਉਣ ਲਈ ਆਪਣਾ ਅਹਿਮ ਯੋਗਦਾਨ ਪਾ ਸਕਦੇ ਹਨ| ਸਮੇਂ – ਸਮੇਂ ਤੇ ਵਿਦਿਅਕ ਅਦਾਰਿਆਂ ਨੂੰ ਅਜਿਹੀਆਂ ਰੈਲ਼ੀਆਂ ਤੇ ਗਤੀਵਿਧੀਆਂ ਕਰਨੀਆਂ ਚਾਹੀਦੀਆਂ ਹਨ ਤਾਂ ਕਿ ਸਮਾਜ ਨੂੰ ਸਮਾਜਿਕ ਕੁਰੀਤੀਆਂ ਤੋਂ ਜਾਗ੍ਰਿਤ ਕਰਕੇ ਨਰੋਏ ਤੇ ਸਿਹਤਮੰਦ ਸਮਾਜ ਦੀ ਸਿਰਜਣਾ ਕਰ ਸਕੀਏ|

Leave a Reply

Your email address will not be published. Required fields are marked *