ਸੰਤ ਈਸ਼ਰ ਸਕੂਲ ਨੇ ਸੁਤੰਤਰਤਾ ਦਿਵਸ ਮਨਾਇਆ

ਐਸ ਏ ਐਸ ਨਗਰ, 15 ਅਗਸਤ (ਸ.ਬ.) ਸੰਤ ਈਸ਼ਰ ਸਿੰਘ ਸਕੂਲ ਫੇਜ਼-7 ਵਿੱਚ ਸੁਤੰਤਰਤਾ ਦਿਵਸ ਧੂਮ ਧਾਮ ਨਾਲ ਮਨਾਇਆ ਗਿਆ| ਸ੍ਰੀਮਤੀ ਰਵਲੀਨ ਕੌਰ ਨੇ ਇਸ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋ ਕੇ ਬੱਚਿਆਂ ਦੀ ਹੌਂਸਲਾ ਅਫਜਾਈ ਕੀਤੀ| ਵਿਦਿਆਰਥੀਆਂ ਵਲੋਂ ਦੇਸ਼ ਭਗਤੀ ਦੀ ਭਾਵਨਾ ਨਾਲ ਪ੍ਰੇਰਿਤ ਪ੍ਰੋਗਰਾਮ ਪੇਸ਼ ਕੀਤੇ ਗਏ|
ਸਕੂਲ ਦੀ ਡਾਇਰੈਕਟਰ ਸ੍ਰੀਮਤੀ ਪਵਨਦੀਪ ਕੌਰ ਗਿੱਲ ਨੇ ਸਾਰੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਸੁਤੰਤਰਤਾ ਦਿਵਸ ਦੀ ਵਧਾਈ ਦਿੱਤੀ| ਸਕੂਲ ਦੀ ਪਿੰ੍ਰਸੀਪਲ ਸ੍ਰੀਮਤੀ ਇੰਦਰਜੀਤ ਕੌਰ ਸੰਧੂ ਨੇ ਵਿਦਿਆਰਥੀਆਂ ਨੂੰ ਦੇਸ਼ ਪ੍ਰਤੀ ਉਨਾਂ ਦੇ ਫਰਜ਼ਾਂ ਤੋਂ ਜਾਣੂ ਕਰਵਾਇਆ| ਮੁੱਖ ਮਹਿਮਾਨ ਸ੍ਰੀਮਤੀ ਰਵਲੀਨ ਕੌਰ ਨੇ ਪੌਦੇ ਲਗਾ ਕੇ ਵਿਦਿਆਰਥੀਆਂ ਨੂੰ ਪੌਦੇ ਲਗਾਉਣ ਦਾ ਸੰਦੇਸ਼ ਦਿੱਤਾ|

Leave a Reply

Your email address will not be published. Required fields are marked *