ਸੰਤ ਈਸ਼ਰ ਸਿੰਘ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਨਕਲ ਨਾ ਮਾਰਨ ਦਾ ਪ੍ਰਣ ਕੀਤਾ

ਐਸ ਏ ਐਸ ਨਗਰ, 28 ਜਨਵਰੀ (ਸ.ਬ.) ਸੰਤ ਈਸ਼ਰ ਸਿੰਘ ਪਬਲਿਕ ਸਕੂਲ ,ਫੇਜ਼-7 ਵਿੱਚ ਇਕ ਵਿਸ਼ੇਸ਼ ਪ੍ਰਾਰਥਨਾ ਸਭਾ ਦਾ ਆਯੋਜਨ ਕੀਤਾ ਗਿਆ, ਜਿਸਦਾ ਉਦੇਸ਼ ਵਿਦਿਆਰਥੀਆਂ ਨੂੰ ਦਸਵੀਂ ਅਤੇ ਬਾਰ੍ਹਵੀਂ ਜਮਾਤ ਦੀਆਂ ਪ੍ਰੀਖਿਆਵਾਂ ਵਿੱਚ ਨਕਲ ਨਾ ਮਾਰਨ ਲਈ ਪ੍ਰੇਰਿਤ ਕਰਨਾ ਸੀ| ਇਸ ਪ੍ਰਾਰਥਨਾ ਸਭਾ ਵਿੱਚ ਬੱਚਿਆਂ ਨੇ ਭਾਸ਼ਣ ਅਤੇ ਨੁੱਕੜ ਨਾਟਕ ਦੁਆਰਾ ਆਪਣੇ ਸਾਥੀ ਵਿਦਿਆਰਥੀਆਂ ਨੂੰ ਨਕਲ ਨਾ ਕਰਨ ਲਈ ਜਾਗਰੂਕ ਕੀਤਾ ਗਿਆ ਅਤੇ ਵਿਦਿਆਰਥੀਆਂ ਨੇ ਪ੍ਰਣ ਕੀਤਾ ਕਿ ਉਹ ਪ੍ਰੀਖਿਆਵਾਂ ਦੌਰਾਨ ਨਕਲ ਨਹੀਂ ਕਰਣਗੇ|
ਸਕੂਲ ਦੀ ਪ੍ਰਿੰਸੀਪਲ ਸ਼੍ਰੀਮਤੀ ਇੰਦਰਜੀਤ ਕੌਰ ਸੰਧੂ ਨੇ ਇਸ ਮੌਕੇ ਸੰਬੋਧਨ ਕਰਦਿਆਂ ਕਿਹਾ ਕਿ ਪ੍ਰੀਖਿਆ ਵਿੱਚ ਨਕਲ ਕਰਦੇ ਹੋਏ ਪਕੜੇ ਜਾਣਾ ਇਕ ਕਾਨੂੰਨੀ ਅਪਰਾਧ ਮੰਨਿਆ ਜਾਵੇਗਾ| ਨਕਲ ਕਰਦੇ ਹੋਏ ਫੜੇ ਜਾਣ ਤੇ ਵਿਦਿਆਰਥੀ ਤੇ ਯੂ. ਐਮ. ਸੀ. ਕੇਸ ਬਣ ਜਾਵੇਗਾ| ਉਹਨਾਂ ਵਿਦਿਆਰਥੀਆਂ ਨੂੰ ਕਿਹਾ ਕਿ ਜੇਕਰ ਉਹਨਾਂ ਨੇ ਆਪਣਾ ਭਵਿੱਖ ਸ਼ਾਨਦਾਰ ਬਣਾਉਣਾ ਹੈ ਤਾਂ ਸਾਨੂੰ ਪ੍ਰਣ ਲੈਣਾ ਹੋਵਗਾ ਕਿ ਅਸੀਂ ਪ੍ਰੀਖਿਆ ਵਿੱਚ ਨਕਲ ਨਾ ਕਰਕੇ ਆਪਣੇ ਮਾਤਾ-ਪਿਤਾ ਅਤੇ ਸਕੂਲ ਦਾ ਨਾਮ ਰੌਸ਼ਨ ਕਰੀਏ|
ਸਕੂਲ ਦੀ ਡਾਇਰੈਕਟਰ ਸ੍ਰੀਮਤੀ ਪਵਨਦੀਪ ਕੌਰ ਗਿੱਲ ਨੇ ਵੀ ਵਿਦਿਆਰਥੀਆਂ ਨੂੰ ਨਕਲ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ|

Leave a Reply

Your email address will not be published. Required fields are marked *