ਸੰਤ ਈਸ਼ਰ ਸਿੰਘ ਪਬਲਿਕ ਸਕੂਲ ਫੇਜ਼-7 ਵਿੱਚ ਬਾਲ ਦਿਵਸ ਦਾ ਆਯੋਜਨ

ਐਸ ਏ ਐਸ ਨਗਰ, 14 ਨਵੰਬਰ (ਸ.ਬ.) ਸੰਤ ਈਸ਼ਰ ਸਿੰਘ ਪਬਲਿਕ ਸਕੂਲ ਫੇਜ਼-7 ਵਿੱਚ  ਬਾਲ  ਦਿਵਸ ਦਾ ਆਯੋਜਨ ਕੀਤਾ ਗਿਆ| ਇਸ ਮੌਕੇ ਇੱਕ ਖਾਸ ਸਵੇਰ ਦੀ ਸਭਾ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਅਧਿਆਪਕਾਂ ਵੱਲੋਂ  ਸਕੂਲ ਸ਼ਬਦ,  ਸਹੁੰ ਗ੍ਰਹਿਣ, ਸ਼ੁਭ – ਵਿਚਾਰ , ਰਾਸ਼ਟਰੀ ਗਾਣ ਆਦਿ ਗਤੀਵਿਧੀਆ ਕੀਤੀਆਂ ਗਈਆਂ|
ਇਸ ਮੌਕੇ ਅਧਿਆਪਕਾਂ ਵੱਲੋਂ ਬੱਚਿਆਂ ਨੂੰ ਨੈਤਿਕ – ਮੁੱਲਾਂ ਦੀ ਜਾਣਕਾਰੀ ਦੇਣ ਲਈ ਇੱਕ ਨਾਟਕ ਦਾ ਵੀ ਮੰਚਨ ਕੀਤਾ ਤੇ ਭਾਸ਼ਣ, ਕਵਿਤਾਵਾਂ ਤੇ ਗੀਤ ਆਦਿ ਵੀ ਗਾਏ ਗਏ|  ਬਾਲ ਦਿਵਸ  ਦੇ ਇੱਕ ਸ਼ੁਭ ਮੌਕੇ ਤੇ ਸਾਰੇ ਬੱਚਿਆਂ ਨੂੰ ਪ੍ਰਣ ਦਿਵਾਇਆ ਗਿਆ ਕਿ ਉਹ ਆਪਣੇ ਕਰਤੱਵਾਂ ਨੂੰ ਸਮਝਦੇ ਹੋਏ ਆਪਣੇ ਪਰਿਵਾਰ, ਸਮਾਜ ਅਤੇ ਦੇਸ਼ ਦਾ ਨਾਂ ਰੋਸ਼ਨ ਕਰਨਗੇ| ਸਕੂਲ ਪ੍ਰਿੰਸੀਪਲ ਸ਼੍ਰੀਮਤੀ ਇੰਦਰਜੀਤ ਕੌਰ ਸੰਧੂ ਤੇ ਪ੍ਰਬੰਧਕ  ਪਵਨਦੀਪ ਕੌਰ ਗਿੱਲ ਨੇ ਬੱਚਿਆਂ ਨੂੰ ਬਾਲ  ਦਿਵਸ ਦੀਆਂ ਸ਼ੁਭ ਕਾਮਨਾਵਾਂ ਦਿੰਦੇ ਹੋਏ ਉਹਨਾਂ ਦੇ ਸੁਨਹਿਰੀ ਭਵਿੱਖ ਲਈ ਅਸ਼ੀਰਵਾਦ ਦਿੱਤਾ ਤੇ ਬੱਚਿਆਂ ਨੂੰ ਮਿਠਾਈ ਵੰਡੀ ਗਈ|

Leave a Reply

Your email address will not be published. Required fields are marked *