ਸੰਤ ਈਸ਼ਰ ਸਿੰਘ ਪਬਲਿਕ ਸਕੂਲ ਵਿੱਚ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਉਤਸਵ ਸਬੰਧੀ ਸਮਾਗਮ ਦਾ ਆਯੋਜਨ

ਐਸ ਏ ਐਸ ਨਗਰ, 1 ਦਸੰਬਰ (ਸ.ਬ.) ਸੰਤ ਈਸ਼ਰ ਸਿੰਘ ਪਬਲਿਕ ਸਕੂਲ ਫੇਜ਼ – 7 ਅਤੇ ਸੈਕਟਰ – 70 ਮੁਹਾਲੀ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਵੱਲੋ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਉਤਸਵ ਫੇਜ਼ – 7 ਸਕੂਲ ਕੈਂਪਸ ਵਿੱਚ ਸ਼ਰਧਾ ਨਾਲ ਮਨਾਇਆ ਗਿਆ| ਸ਼੍ਰੀ ਗੁਰੂ ਗ੍ਰੰਥ ਸਾਹਿਬ ਦੇ ਵਿਸ਼ੇਸ ਤੌਰ ਤੇ ਸਜਾਏ ਪੰਡਾਲ ਵਿੱਚ ਪ੍ਰਕਾਸ਼ ਕਰਨ ਉਪਰੰਤ ਵਿਦਿਆਰਥੀਆਂ ਅਤੇ ਅਧਿਆਪਕਾਂ ਵੱਲੋਂ ਜਪੁਜੀ ਸਾਹਿਬ ਦੇ ਪਾਠ ਕੀਤੇ ਗਏ| ਵਿਦਿਆਰਥੀਆਂ ਅਤੇ ਅਧਿਆਪਕਾਂ ਵੱਲੋ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਤੇ ਸਿੱਖਿਆਵਾਂ ਨਾਲ ਸੰਬੰਧਿਤ ਕਵਿਤਾਵਾਂ , ਭਾਸ਼ਣ ਅਤੇ ਸਾਖੀਆਂ ਪੇਸ਼ ਕੀਤੀਆਂ ਗਈਆਂ| ਵਿਦਿਆਰਥੀਆਂ ਦੇ ਵੱਖ-ਵੱਖ ਗਰੁਪਾਂ ਵੱਲੋਂ ਸ਼੍ਰੀ ਗੁਰੂ ਨਾਨਕ ਦੇਵ ਜੀ ਦੀ ਬਾਣੀ ਦਾ ਮਨੋਹਰ ਕੀਰਤਨ ਕੀਤਾ ਗਿਆ | ਕੇ. ਜੀ . ਤੇ ਪਹਿਲੀ ਸ਼੍ਰੇਣੀ ਦੇ ਬੱਚਿਆਂ ਵੱਲਂੋ ਦਸ ਗੁਰੂ ਸਾਹਿਬਾਨ, ਪੰਜ ਪਿਆਰਿਆਂ ਤੇ ਚਾਰ ਸਾਹਿਬਜ਼ਾਦਿਆਂ ਦੇ ਨਾਂ ਉਚਾਰੇ ਗਏ | ਦੂਜੀ ਸ਼੍ਰੇਣੀ ਦੇ ਵਿਦਿਆਰਥੀਆਂ ਵੱਲੋਂ ਸਮੂਹਿਕ ਤੌਰ ਤੇ ਕਵਿਤਾਵਾਂ ਪੇਸ਼ ਕੀਤੀਆਂ ਗਈਆਂ| ਇਕਬਾਲ ਕੌਰ ਤੇ ਜਸ਼ਨਪ੍ਰੀਤ ਕੌਰ ਨੇ ਸਾਖੀਆਂ ਰਾਹੀਂ ਗੁਰੂ ਨਾਨਕ ਦੇਵ ਜੀ ਦੇ ਵੱਖ – ਵੱਖ ਮੁਰੀਦਾਂ ਤੇ ਚਾਨਣਾ ਪਾਇਆ | ਸਕੂਲ ਦੇ ਵਿਦਿਆਰਥੀਆਂ ਨੇ ਗੁਰੂ ਨਾਨਕ ਦੇਵ ਜੀ ਦੀ ਮਹਿਮਾ ਵਿੱਚ ਕਵਿਤਾਵਾਂ ਪੇਸ਼ ਕਰਕੇ ਸੰਗਤ ਨੂੰ ਨਿਹਾਲ ਕੀਤਾ|
ਇਸ ਮੌਕੇ ਗੁਰੂ ਨਾਨਕ ਦੇਵ ਜੀ ਨਾਲ ਸੰਬੰਧਿਤ ਸ਼ਬਦ ਉਚਾਰਣ ਰਾਹੀਂ ਬਾਣੀ ਦਾ ਮਨੋਹਰ ਤੇ ਮਨਮੋਹਕ ਕੀਰਤਨ ਕੀਤਾ ਗਿਆ| ਤਨਵੀਰ ਸਿੰਘ, ਇਸ਼ਲੀਨ ਕੌਰ ਤੇ ਅਮਨਪ੍ਰੀਤ ਸਿੰਘ ਤੇ ਉਸਦੇ ਸਾਥੀਆਂ ਨੇ ਕਵਿਸ਼ਰੀ ਗਾਇਣ ਕਰਕੇ ਗੁਰੂ ਜੀ ਦੀਆਂ ਲੀਲਾਵਾਂ ਬਾਰੇ ਦੱਸਿਆ|
ਸਕੂਲ ਡਾਇਰੈਕਟਰ ਹਰਦੀਪ ਕੌਰ ਗਿੱਲ , ਪ੍ਰਿੰਸੀਪਲ ਇੰਦਰਜੀਤ ਕੌਰ ਸੰਧੂ ਤੇ ਪ੍ਰਬੰਧਕ ਪਵਨਦੀਪ ਕੌਰ ਗਿੱਲ, ਮੈਨੇਜਰ ਅਮਰਜੀਤ ਸਿੰਘ ਨੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਸਿਧਾਂਤਾਂ ‘ਕਿਰਤ ਕਰੋ’, ‘ਨਾਮ ਜਪੋ’, ‘ਵੰਡ ਛਕੋ ‘ ਤੇ ਚਲਣ ਦੀ ਪ੍ਰੇਰਨਾ ਦਿੱਤੀ| ਸ਼੍ਰੀ ਅਨੰਦ ਸਾਹਿਬ ਦੇ ਪਾਠ ਅਤੇ ਅਰਦਾਸ ਉਪਰੰਤ ਗੁਰੂ ਕਾ ਅਤੁੱਟ ਲੰਗਰ ਵਰਤਾਇਆ ਗਿਆ ਜਿਸ ਨੂੰ ਸਭ ਨੇ ਸ਼ਰਧਾ ਤੇ ਪਿਆਰ ਨਾਲ ਛਕਿਆ| ਇਸ ਸਮੁੱਚੇ ਸਮਾਗਮ ਦਾ ਪ੍ਰਬੰਧ ਸਕੂਲ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਦੇ ਸਹਿਯੋਗ ਨਾਲ ਕੀਤਾ ਗਿਆ|

Leave a Reply

Your email address will not be published. Required fields are marked *