ਸੰਤ ਈਸ਼ਰ ਸਿੰਘ ਪਬਲਿਕ ਸਕੂਲ ਵਿੱਚ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਉਤਸਵ ਦਾ ਆਯੋਜਨ

ਐਸ. ਏ. ਐਸ. ਨਗਰ, 16 ਨਵੰਬਰ (ਸ.ਬ.)ਸੰਤ ਈਸ਼ਰ ਸਿੰਘ ਪਬਲਿਕ ਸਕੂਲ ਫੇਜ਼- 7 ਅਤੇ ਸੈਕਟਰ – 70 ਮੁਹਾਲੀ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਵੱਲੋ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਉਤਸਵ ਫੇਜ਼-7 ਸਕੂਲ ਕੈਂਪਸ ਵਿੱਚ ਸ਼ਰਧਾ ਨਾਲ ਮਨਾਇਆ ਗਿਆ| ਇਸ ਮੌਕੇ ਵਿਸ਼ੇਸ਼ ਤੌਰ ਤੇ ਸਜਾਏ ਗਏ ਪੰਡਾਲ ਵਿੱਚ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੇ ਪ੍ਰਕਾਸ਼ ਕਰਨ ਉਪਰੰਤ ਵਿਦਿਆਰਥੀਆਂ ਅਤੇ ਅਧਿਆਪਕਾਂ ਵੱਲੋਂ ਜਪੁਜੀ ਸਾਹਿਬ ਦੇ ਪਾਠ ਕੀਤੇ ਗਏ | ਵਿਦਿਆਰਥੀਆਂ ਅਤੇ ਅਧਿਆਪਕਾਂ ਵੱਲੋਂ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਤੇ ਸਿੱਖਿਆਵਾਂ ਨਾਲ ਸੰਬੰਧਿਤ ਕਵਿਤਾਵਾਂ, ਭਾਸ਼ਣ ਅਤੇ ਸਾਖੀਆਂ ਪੇਸ਼ ਕੀਤੀਆਂ ਗਈਆਂ| ਵਿਦਿਆਰਥੀਆਂ ਦੇ ਵੱਖ-ਵੱਖ ਗਰੁਪਾਂ ਵੱਲੋ ਸ਼੍ਰੀ ਗੁਰੂ ਨਾਨਕ ਦੇਵ ਜੀ ਦੀ ਬਾਣੀ ਦਾ ਮਨੋਹਰ ਕੀਰਤਨ ਕੀਤਾ ਗਿਆ| ਕੇ.ਜੀ. ਤੇ ਪਹਿਲੀ ਸ਼੍ਰੇਣੀ ਦੇ ਬੱਚਿਆਂ ਵੱਲੋਂ ਦਸ ਗੁਰੂ ਸਾਹਿਬਾਨਾਂ, ਪੰਜ ਪਿਆਰਿਆਂ ਤੇ ਚਾਰ ਸਾਹਿਬਜ਼ਾਦਿਆਂ ਦੇ ਨਾਂ ਉਚਾਰੇ ਗਏ| ਦੂਜੀ ਸ਼੍ਰੇਣੀ ਦੇ ਵਿਦਿਆਰਥੀਆਂ ਵੱਲੋਂ ਸਮੂਹਿਕ ਤੌਰ ਤੇ ਕਵਿਤਾਵਾਂ ਪੇਸ਼ ਕੀਤੀਆਂ ਗਈਆਂ| ਇਕਬਾਲ ਕੌਰ ਤੇ ਜਸ਼ਨਪ੍ਰੀਤ ਕੌਰ ਨੇ ਸਾਖੀਆਂ ਰਹੀ ਗੁਰੂ ਨਾਨਕ ਦੇਵ ਜੀ ਦੇ ਵੱਖ-ਵੱਖ ਮੁਰੀਦਾਂ ਤੇ ਚਾਨਣਾ ਪਾਇਆ| ਸਕੂਲ ਦੇ ਵਿਦਿਆਰਥੀਆਂ ਨੇ ਗੁਰੂ ਨਾਨਕ ਦੀ ਮਹਿਮਾ ਵਿੱਚ ਕਵਿਤਾਵਾਂ ਪੇਸ਼ ਕਰਕੇ ਸੰਗਤ ਨੂੰ ਨਿਹਾਲ ਕੀਤਾ|
ਸਕੂਲ ਡਾਇਰੈਕਟਰ ਹਰਦੀਪ ਕੌਰ ਗਿੱਲ, ਪ੍ਰਿੰਸੀਪਲ ਇੰਦਰਜੀਤ ਕੌਰ ਸੰਧੂ ਤੇ ਪ੍ਰਬੰਧਕ ਪਵਨਦੀਪ ਕੌਰ ਗਿੱਲ, ਮੈਨੇਜਰ ਅਮਰਜੀਤ ਸਿੰਘ ਨੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਸਿਧਾਂਤਾਂ ‘ ਕਿਰਤ ਕਰੋ’, ‘ਨਾਮ ਜਪੋ’, ‘ਵੰਡ ਛਕੋ’ ਤੇ ਚਲਣ ਦੀ ਪ੍ਰੇਰਨਾ ਦਿੱਤੀ| ਸ਼੍ਰੀ ਅਨੰਦ ਸਾਹਿਬ ਦੇ ਪਾਠ ਅਤੇ ਅਰਦਾਸ ਉਪਰੰਤ ਗੁਰੂ ਕਾ ਅਤੁੱਟ ਲੰਗਰ ਵਰਤਾਇਆ ਗਿਆ|

Leave a Reply

Your email address will not be published. Required fields are marked *