ਸੰਤ ਈਸ਼ਰ ਸਿੰਘ ਪਬਲਿਕ ਸਕੂਲ ਵੱਲੋਂ ‘ਸਵੱਛ ਭਾਰਤ ਅਭਿਆਨ’ ਅਤੇ ‘ਤੰਬਾਕੂ ਰਹਿਤ ਦਿਵਸ’ ਤੇ ਰੈਲੀ ਦਾ ਆਯੋਜਨ

ਐਸ ਏ ਐਸ ਨਗਰ, 24 ਮਈ (ਸ.ਬ.) ਸੰਤ ਈਸ਼ਰ ਸਿੰਘ ਪਬਲਿਕ ਸਕੂਲ ਫੇਜ਼-7 ਮੁਹਾਲੀ ਦੇ ਵਿਦਿਆਰਥੀਆਂ ਵੱਲੋਂ ਅੱਜ ‘ਸਵੱਛ ਭਾਰਤ ਅਭਿਆਨ’ ਅਤੇ ‘ਤੰਬਾਕੂ ਰਹਿਤ ਦਿਵਸ’ ਦੇ ਸੰਬੰਧ ਵਿੱਚ ਇੱਕ ਰੈਲੀ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਸਕੂਲ ਦੇ ਵਿਦਿਆਰਥੀਆਂ ਨੇ ਬੈਨਰਾਂ, ਸਲੋਗਨਾਂ ਤੇ ਕਾਰਡਾਂ ਦੁਆਰਾ ਨਾਗਰਿਕਾਂ ਨੂੰ ਆਪਣੇ ਘਰ, ਮੁਹੱਲੇ, ਸੜਕਾਂ ਤੇ ਸ਼ਹਿਰ ਨੂੰ ਸਾਫ਼-ਸੁਥਰਾ ਰੱਖਣ ਲਈ ਪ੍ਰੇਰਿਤ ਕੀਤਾ| ਬੱਚਿਆਂ ਨੇ ਸਭ ਨੂੰ ਜਾਗ੍ਰਿਤ ਕਰਦੇ ਹੋਏ ਕਿਹਾ ਕਿ ਕੂੜੇ ਨੂੰ ਸੜਕਾਂ ਜਾਂ ਇਧਰ – ਉਧਰ ਨਾ ਸੁੱਟ ਕੇ ਹਮੇਸ਼ਾ ਕੂੜੇਦਾਨ ਵਿੱਚ ਪਾਉਣਾ ਚਾਹੀਦਾ ਹੈ ਤਾਂ ਕਿ ਅਸੀਂ ਆਪਣੇ ਆਪ ਨੂੰ ਬਿਮਾਰੀਆਂ ਤੋਂ ਬਚਾ ਸਕੀਏ| ਨੌਜਵਾਨਾਂ ਨੂੰ ਤੰਬਾਕੂ ਤੇ ਬੀੜੀ ਸਿਗਰਟ ਦੀ ਵਰਤੋਂ ਨਾ ਕਰਨ ਦਾ ਸੰਦੇਸ਼ ਦਿੰਦੇ ਹੋਏ ਵਿਦਿਆਰਥੀਆਂ ਨੇ ਕਿਹਾ ਕਿ ਜੇ ਅਸੀਂ ਇਹਨਾਂ ਚੀਜਾਂ ਦੀ ਵਰਤੋਂ ਕਰਦੇ ਹਾਂ ਤਾਂ ਅਸੀਂ ਭਿਆਨਕ ਬਿਮਾਰੀਆਂ ਨੂੰ ਸੱਦਾ ਦਿੰਦੇ ਹਾਂ| ਸਕੂਲ ਪ੍ਰਿੰਸੀਪਲ ਇੰਦਰਜੀਤ ਕੌਰ ਸੰਧੂ ਨੇ ਕਿਹਾ ਕਿ ਸਫਾਈ ਰੱਖਣਾ ਸਾਡੀ ਨੈਤਿਕ ਜਿੰਮੇਵਾਰੀ ਹੈ ਤੇ ਅਸੀਂ ਸਭ ਰਲ – ਮਿਲ ਕੇ ਇਸ ਜਿੰਮੇਵਾਰੀ ਨੂੰ ਨਿਭਾ ਸਕਦੇ ਹਾਂ| ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦਾ ਤਿਆਗ ਕਰਕੇ ਦੇਸ਼ ਦੀ ਉਸਾਰੀ ਲਈ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ| ਸਕੂਲ ਡਾਇਰੈਕਟਰ ਪਵਨਦੀਪ ਨੇ ਕੌਰ ਗਿੱਲ ਨੇ ਵੀ ਬੱਚਿਆਂ ਵੱਲੋਂ ਕੀਤੇ ਇਸ ਯਤਨ ਦੀ ਸ਼ਲਾਘਾ ਕੀਤੀ|

Leave a Reply

Your email address will not be published. Required fields are marked *