ਸੰਤ ਈਸ਼ਰ ਸਿੰਘ ਸਕੂਲ ਦੇ ਵਿਦਿਆਰਥੀਆਂ ਨੇ ਜਿੱਤੇ 2 ਸੋਨ ਤੇ ਇਕ ਸਿਲਵਰ ਤਮਗਾ

ਐਸ ਏ ਐਸ ਨਗਰ, 23 ਅਗਸਤ (ਸ.ਬ.) ਸੰਤ ਈਸ਼ਰ ਸਿੰਘ ਪਬਲਿਕ ਸਕੂਲ ਫੇਜ਼-7, ਮੁਹਾਲੀ ਦੇ ਵਿਦਿਆਰਥੀਆਂ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ 3 ਬੀ-1 ਵਿੱਚ 20 ਅਤੇ 21 ਅਗਸਤ ਨੂੰ ਹੋਏ ਜ਼ੋਨਲ ਲੈਵਲ ਮੁਕਾਬਲਿਆਂ ਵਿੱਚ ਹਿੱਸਾ ਲਿਆ| ਇਹਨਾਂ ਮੁਕਾਬਲਿਆਂ ਵਿੱਚ ਲੜਕਿਆਂ ਦੀ ਵਾਲੀਬਾਲ ਦੀ ਟੀਮ ਨੇ ਅੰਡਰ -19 ਲੜਕੀਆਂ ਦੀ ਵਾਲੀਬਾਲ ਦੀ ਟੀਮ ਅਤੇ ਅੰਡਰ -17 ਨੇ ਪਹਿਲਾ ਸਥਾਨ ਹਾਸਿਲ ਕਰਕੇ 2 ਸੋਨ ਤਮਗੇ ਜਿੱਤ ਕੇ ਸਕੂਲ ਦਾ ਨਾਂ ਰੌਸ਼ਨ ਕੀਤਾ| ਲੜਕਿਆਂ ਅਤੇ ਲੜਕੀਆਂ ਦੀ ਵਾਲੀਬਾਲ ਦੀ ਟੀਮ ਅੰਡਰ -14 ਵਿੱਚ ਦੂਜਾ ਸਥਾਨ ਹਾਸਲ ਕੀਤਾ ਤੇ ਅੰਡਰ -14 ਵਿੱਚ ਲੜਕੀਆਂ ਨੇ ਫੁੱਟਬਾਲ ਦੀ ਖੇਡ ਵਿੱਚ ਦੂਜਾ ਸਥਾਨ ਹਾਸਲ ਕਰਕੇ ਸਿਲਵਰ ਮੈਡਲ ਪ੍ਰਾਪਤ ਕੀਤਾ| ਸਕੂਲ ਦੇ ਵਿਦਿਆਰਥੀ ਮਨਵੀਰ ਸਿੰਘ ਨੇ ਰੈਸਲਿੰਗ ਦੇ ਮੁਕਾਬਲੇ ਵਿੱਚ ਜੋ ਕੇ ਸੋਹਾਣਾ ਸਟੇਡੀਅਮ ਵਿੱਚ 20 – 21 ਅਗਸਤ ਨੂੰ ਹੋਏ, ਵਿੱਚ ਭਾਗ ਲੈ ਕੇ ਪਹਿਲੀ ਪੁਜੀਸ਼ਨ ਹਾਸਿਲ ਕੀਤੀ|
ਸਕੂਲ ਦੇ ਪ੍ਰਿੰਸੀਪਲ ਸ਼੍ਰੀਮਤੀ ਇੰਦਰਜੀਤ ਕੌਰ ਸੰਧੂ ਨੇ ਸਕੂਲ ਦੀ ਸਭਾ ਵਿੱਚ ਲੜਕੀਆਂ ਨੂੰ ਸਨਮਾਨਿਤ ਕਰਦੇ ਹੋਏ ਅਗਲੇਰੇ ਕਦਮਾਂ ਲਈ ਉਤਸ਼ਾਹਿਤ ਕੀਤਾ| ਉਹਨਾਂ ਨੇ ਸਭ ਵਿਦਿਆਰਥੀਆਂ ਨੂੰ ਖੇਡਾਂ ਵਿੱਚ ਵੱਧ -ਚੜ੍ਹ ਕੇ ਹਿੱਸਾ ਲੈਣ ਦਾ ਸੰਦੇਸ਼ ਦਿੰਦਿਆਂ ਕਿਹਾ ਕਿ ਖੇਡਾਂ ਵਿਦਿਆਰਥੀਆਂ ਦਾ ਸਰਵ ਪੱਖੀ ਵਿਕਾਸ ਕਰਦੀਆਂ ਹਨ| ਸਕੂਲ ਦੇ ਡਾਇਰੈਕਟਰ ਪਵਨਪ੍ਰੀਤ ਕੌਰ ਗਿੱਲ ਨੇ ਵੀ ਜੇਤੂ ਵਿਦਿਆਰਥਣਾਂ ਦੀ ਹੌਂਸਲਾ ਅਫ਼ਜਾਈ ਕੀਤੀ|

Leave a Reply

Your email address will not be published. Required fields are marked *