ਸੰਤ ਈਸ਼ਰ ਸਿੰਘ ਸਕੂਲ ਦੇ ਵਿਦਿਆਰਥੀਆਂ ਨੇ ਤਮਗੇ ਜਿੱਤੇ

ਐਸ. ਏ. ਐਸ ਨਗਰ, 14 ਸਤੰਬਰ (ਸ.ਬ.) ਸੰਤ ਈਸ਼ਰ ਸਿੰਘ ਪਬਲਿਕ ਸਕੂਲ ਫੇਜ਼-7, ਮੁਹਾਲੀ ਦੇ ਦਸਵੀਂ ਜਮਾਤ ਦੇ ਵਿਦਿਆਰਥੀ ਗੂਰਨੂਰ ਸਿੰਘ ਨੇ ਤੀਜੇ ਪੰਜਾਬ ਸਟੇਟ ਸੀਕੋ-ਕਾਈ ਕਰਾਟੇ ਚੈਂਪੀਅਨਸ਼ਿਪ ਵਿੱਚ ਗੋਲ ਬਾਗ ਸਟੇਡੀਅਮ ਵਿਖੇ ਗੋਲਡ ਮੈਡਲ ਜਿੱਤਿਆ| ਗੂਰਨੂਰ ਸਿੰਘ ਵੱਲੋਂ ਇਸ ਕਰਾਟਾ ਚੈਂਪੀਅਨਸ਼ਿਪ ਵਿੱਚ ਪਹਿਲਾ ਸਥਾਨ ਹਾਸਿਲ ਕੀਤਾ| ਇਸ ਨੌਜਵਾਨ ਨੇ ਖੇਡਾਂ ਦੇ ਇਤਿਹਾਸ ਵਿੱਚ ਸਕੂਲ ਲਈ ਵੱਡਾ ਸਨਮਾਨ ਪ੍ਰਾਪਤ ਕੀਤਾ|
ਇਸੇ ਦੌਰਾਨ ਸਕੂਲ ਦੀ ਸਤਵੀਂ ਜਮਾਤ ਦੇ ਵਿਦਿਆਰਥੀ ਮਨਵੀਰ ਸਿੰਘ ਨੇ ਜਿਲ੍ਹਾ ਕੁਸ਼ਤੀ ਚੈਂਪੀਅਨਸ਼ਿਪ ਲੜਕੇ ਅੰਡਰ-14 ਵਿੱਚ ਗੋਲਡ ਮੈਡਲ ਪ੍ਰਾਪਤ ਕੀਤਾ ਹੈ| ਇਸ ਪ੍ਰੋਗਰਾਮ ਸੋਹਾਣਾ ਸਟੇਡੀਅਮ ਵਿੱਚ ਆਯੋਜਿਤ ਕੀਤਾ ਗਿਆ| ਨੌਜਵਾਨ ਅਤੇ ਜੋਸ਼ੀਲੇ ਖਿਡਾਰੀਆਂ ਨੇ ਆਪਣਾ ਵਧੀਆ ਪ੍ਰਦਰਸ਼ਨ ਦਿਖਾਉਂਦੇ ਹੋਏ ਖਰੜ ਅਤੇ ਜੀਰਕਪੁਰ ਦੇ ਮੁਕਾਬਲੇਬਾਜ਼ਾਂ ਨੂੰ ਕਰਾਰੀ ਹਾਰ ਦਿੱਤੀ| ਮਨਵੀਰ ਸਿੰਘ ਨੇ ਇਤਿਹਾਸ ਦੁਹਰਾ ਕੇ ਸਭ ਦਾ ਮਾਣ ਵਧਾਇਆ|
ਸਕੂਲ ਦੀ ਪ੍ਰਿਸੀਪਲ ਸ੍ਰੀਮਤੀ ਇੰਦਰਜੀਤ ਕੌਰ ਸੰਧੂ ਨੇ ਨੌਜਵਾਨ ਖਿਡਾਰੀਆਂ ਦੀ ਅਣਥੱਕ ਮਿਹਨਤ ਅਤੇ ਲਗਨ ਦੀ ਹੌਂਸਲਾ ਅਫਜਾਈ ਕੀਤੀ| ਇਸ ਮੌਕੇ ਸਕੂਲ ਦੀ ਡਾਇਰੈਕਟਰ ਪਵਨਦੀਪ ਕੌਰ ਗਿੱਲ ਨੇ ਜੇਤੂ ਖਿਡਾਰੀਆਂ ਨੂੰ ਉਹਨਾਂ ਦੇ ਸ਼ਾਨਦਾਰ ਪ੍ਰਦਰਸ਼ਨ ਲਈ ਸਨਮਾਨਿਤ ਕੀਤਾ|

Leave a Reply

Your email address will not be published. Required fields are marked *