ਸੰਤ ਈਸ਼ਰ ਸਿੰਘ ਸਕੂਲ ਦੇ ਵਿਦਿਆਰਥੀਆਂ ਨੇ ਪਹਿਲਾ ਇਨਾਮ ਜਿੱਤਿਆ

ਐਸ ਏ ਐਸ ਨਗਰ, 26 ਜੁਲਾਈ (ਸ.ਬ.) ਸ੍ਰੀ ਹਰਕ੍ਰਿਸ਼ਨ ਪਬਲਿਕ ਸਕੂਲ ਵਿਖੇ ਕਰਵਾਏ ਗਏ ਧਾਰਮਿਕ ਕੁਇਜ ਮੁਕਾਬਲੇ ਵਿੱਚ ਸੰਤ ਈਸ਼ਰ ਸਿੰਘ ਸਕੂਲ ਦੀ ਟੀਮ ਪਹਿਲੇ ਸਥਾਨ ਤੇ ਰਹੀ| ਇਸ ਮੁਕਾਬਲੇ ਵਿੱਚ ਸਕੂਲ ਦੇ ਪਹਿਲੀ ਤੋਂ 10ਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਭਾਗ ਲਿਆ| ਸਕੂਲ ਦੇ ਪ੍ਰਿੰਸੀਪਲ ਸ੍ਰੀਮਤੀ ਇੰਦਰਜੀਤ ਕੌਰ ਸੰਧੂ ਨੇ ਦੱਸਿਆ ਕਿ ਵਿਦਿਆਰਥੀਆਂ ਨੇ ਸਾਰੇ ਹੀ ਸਵਾਲਾਂ ਦੇ ਜਵਾਬ ਪੂਰੀ ਤਰ੍ਹਾਂ ਸੋਚ ਵਿਚਾਰ ਕੇ ਦਿੱਤੇ ਅਤੇ ਪਹਿਲੀ ਪੁਜੀਸ਼ਨ ਹਾਸਿਲ ਕਰਨ ਵਿੱਚ ਕਾਮਯਾਬ ਰਹੇ| ਪਹਿਲੀ ਪੁਜੀਸ਼ਨ ਤੇ ਆਏ ਵਿਦਿਆਰਥੀਆਂ ਨੂੰ ਪ੍ਰਬੰਧਕਾਂ ਵੱਲੋਂ 3100 ਰੁਪਏ ਨਕਦ ਇਨਾਮ ਅਤੇ ਟ੍ਰਾਫੀ ਦਿੱਤੀ ਗਈ| ਸਕੂਲ ਦੀ ਡਾਇਰੈਕਟਰ ਸ੍ਰੀਮਤੀ ਹਰਦੀਪ ਕੌਰ ਗਿਲ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ   ਦਿੱਤੀ|

Leave a Reply

Your email address will not be published. Required fields are marked *