ਸੰਤ ਈਸ਼ਰ ਸਿੰਘ ਸਕੂਲ ਫੇਜ਼ 7 ਵਿਖੇ ਵਿਸ਼ਵ ਆਬਾਦੀ ਦਿਵਸ ਮਨਾਇਆ

ਐਸ ਏ ਐਸ ਨਗਰ, 12 ਜੁਲਾਈ (ਸ.ਬ.) ਵਿਸ਼ਵ ਆਬਾਦੀ ਦਿਵਸ ਦੇ ਮੌਕੇ ਸੰਤ ਈਸ਼ਰ ਸਿੰਘ ਸਕੂਲ ਫੇਜ਼ 7 ਮੁਹਾਲੀ ਦੇ ਵਿਦਿਆਰਥੀਆਂ ਅਤੇ ਸਟਾਫ ਵਲੋਂ ਜਨਸੰਖਿਆ ਵਿਸਫੋਟ ਮੁੱਦੇ ਦੀ ਗੰਭੀਰਤਾ ਅਤੇ ਰਾਸ਼ਟਰ ਦੇ ਵਿਕਾਸ ਵਿੱਚ ਇਸ ਦੀ ਰੁਕਾਵਟ ਸਬੰਧੀ ਇੱਕ ਸਮਾਗਮ ਕੀਤਾ ਗਿਆ|
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਦੇ ਬੁਲਾਰੇ ਨੇ ਦੱਸਿਆ ਕਿ ਇਸ ਮੌਕੇ ਸਕੂਲ ਵਿੱਚ ਵਿਸ਼ੇਸ ਅਸੈਂਬਲੀ ਸਭਾ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਵਿਦਿਆਰਥੀਆਂ ਨੇ ਵੱਧ ਰਹੀ ਜਨਸੰਖਿਆ ਸਬੰਧੀ ਨਾਟਕ ਵੀ ਪੇਸ਼ ਕੀਤਾ| ਇਸ ਮੌਕੇ ਆਬਾਦੀ ਸਬੰਧੀ ਭਾਸ਼ਣ ਵੀ ਦਿੱਤੇ ਗਏ|
ਇਸ ਮੌਕੇ ਆਬਾਦੀ ਧਮਾਕੇ ਸਬੰਧੀ ਪੋਸਟਰ ਲਾ ਕੇ ਸਕੂਲ ਦੇ ਕਾਰੀਡੋਰ ਨੂੰ ਸਜਾਇਆ ਗਿਆ| ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਇੰਦਰਪ੍ਰੀਤ ਕੌਰ ਸੰਧੂ ਨੇ ਕਿਹਾ ਕਿ ਮੈਕਰੋ ਅਤੇ ਮਾਇਕਰੋ ਤਕਨੀਕ ਦੁਆਰਾ ਭਾਰਤ ਨੂੰ ਵਿਕਾਸਸ਼ੀਲ ਦੇਸ਼ ਤੋਂ ਵਿਕਸਿਤ ਦੇਸ਼ ਦੀ ਸੂਚੀ ਵਿੱਚ ਲਿਆਂਦਾ ਜਾ ਸਕਦਾ ਹੈ|

Leave a Reply

Your email address will not be published. Required fields are marked *