ਸੰਤ ਈਸ਼ਰ ਸਿੰਘ ਸਕੂਲ ਵਿਖੇ ਤੀਆਂ ਮਨਾਈਆਂ

ਐਸ ਏ ਐਸ ਨਗਰ, 11 ਅਗਸਤ (ਸ.ਬ.) ਸੰਤ ਈਸ਼ਰ ਸਿੰਘ ਪਬਲਿਕ ਸਕੂਲ ਫੇਜ਼ 7 ਮੁਹਾਲੀ ਵਿਖੇ ਤੀਆਂ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ ਗਿਆ| ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਦੀ ਪ੍ਰਿੰਸੀਪਲ ਸ੍ਰੀਮਤੀ ਇੰਦਰਜੀਤ ਕੌਰ ਨੇ ਦੱਸਿਆ ਕਿ ਇਸ ਸਮਾਗਮ ਵਿੱਚ ਸਕੂਲ ਦੇ ਜੂਨੀਅਰ ਵਿੰਗ ਦੇ ਬੱਚੇ ਖੂਬਸੂਰਤ ਅਤੇ ਰੰਗ ਬਿਰੰਗੇ ਪਹਿਰਾਵੇ ਵਿੱਚ ਸ਼ਾਮਲ ਹੋਏ| ਇਸ ਮੌਕੇ ਸਕੂਲ ਅਧਿਆਪਕਾਂ ਵਲੋਂ ਸਕੂਲੀ ਬੱਚਿਆਂ ਨੂੰ ਤੀਆਂ ਦੇ ਤਿਉਹਾਰ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ|
ਇਸ ਮੌਕੇ ਸਕੂਲ ਦੀ ਡਾਇਰੈਕਟਰ ਸ੍ਰੀਮਤੀ ਪਵਨਦੀਪ ਕੌਰ ਗਿਲ ਨੇ ਕਿਹਾ ਕਿ ਅਜਿਹੇ ਸਮਾਗਮ ਵਿਦਿਆਰਥੀਆਂ ਨੂੰ ਉਹਨਾਂ ਦੀਆਂ ਜੜਾਂ ਨਾਲ ਜੋੜਦੇ ਹਨ ਅਤੇ ਉਹਨਾਂ ਦੀ ਭਾਸ਼ਾ ਅਤੇ ਸਭਿਆਚਾਰ ਦੀ ਪਹਿਚਾਣ ਕਰਵਾਉਂਦੇ ਹਨ|

Leave a Reply

Your email address will not be published. Required fields are marked *