ਸੰਤ ਈਸ਼ਰ ਸਿੰਘ ਸਕੂਲ ਵਿਖੇ ਵਿਸਾਖੀ ਮਨਾਈ ਗਈ

ਐਸ ਏ ਐਸ ਨਗਰ, 12 ਅਪ੍ਰੈਲ (ਸ. ਬ.) ਸੰਤ ਈਸ਼ਰ ਸਿੰਘ  ਸਕੂਲ ਫੇਜ 7 ਵਿਖੇ ਅੱਜ ਰਵਾਇਤੀ ਤਰੀਕੇ ਨਾਲ ਵਿਸਾਖੀ ਦਾ ਤਿਉਹਾਰ ਮਨਾਇਆ ਗਿਆ| ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਦੇ ਬੁਲਾਰੇ ਨੇ ਦਸਿਆ ਕਿ  ਇਸ ਮੌਕੇ ਪ੍ਰੀ ਪ੍ਰਾਇਮਰੀ ਕਲਾਸਾਂ ਦੇ ਬੱਚੇ ਰਵਾਇਤੀ ਪੋਸ਼ਾਕਾਂ ਪਾ ਕੇ ਆਏ| ਇਸ ਮੌਕੇ ਬੱਚਿਆਂ ਨੇ ਇਕ ਸਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤਾ, ਜਿਸ ਵਿਚ ਡਾਂਸ ਅਤੇ ਕਵਿਤਾ ਪੇਸ਼ ਕੀਤੇ ਗਏ| ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਇੰਦਰਜੀਤ ਕੌਰ ਸੰਧੂ ਨੇ ਬੱਚਿਆਂ ਨੂੰ ਵਿਸਾਖੀ ਦੀ ਵਧਾਈ ਦਿਤੀ ਅਤੇ ਵਿਸਾਖੀ ਦੇ ਤਿਉਹਾਰ ਬਾਰੇ ਜਾਣਕਾਰੀ ਦਿਤੀ|

Leave a Reply

Your email address will not be published. Required fields are marked *