ਸੰਤ ਈਸ਼ਰ ਸਿੰਘ ਸਕੂਲ ਵਿਖੇ ਹੈਲਥੀ ਸਮਾਈਲ ਸਮਾਗਮ ਕਰਵਾਇਆ

ਐਸ ਏ ਐਸ ਨਗਰ, 16 ਮਈ (ਸ.ਬ.) ਸੰਤ ਈਸ਼ਰ ਸਿੰਘ ਸਕੂਲ ਫੇਜ਼ 7 ਵਿਖੇ ਹੈਲਥੀ ਸਮਾਈਲ ਸਮਾਗਮ ਕਰਵਾਇਆ ਗਿਆ| ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਦੀ ਪ੍ਰਿੰਸੀਪਲ ਇੰਦਰਜੀਤ ਕੌਰ ਸੰਧੂ ਨੇ ਦੱਸਿਆ ਕਿ ਇਸ ਮੌਕੇ ਬੱਚਿਆਂ ਨੇ ਗੀਤ ਅਤੇ ਕਵਿਤਾਵਾਂ ਵੀ ਪੇਸ਼ ਕੀਤੀਆਂ| ਇਸ ਮੌਕੇ ਬੱਚਿਆਂ ਨੇ ਮੁਸਕਰਾਹਟਾਂ ਵਾਲੇ ਤਰ੍ਹਾਂ ਤਰ੍ਹਾਂ ਦੇ ਮੁਖੌਟੇ ਵੀ ਪਾਏ ਹੋਏ ਸਨ| ਇਸ ਮੌਕੇ ਬੱਿਚਆਂ ਨੂੰ ਸਿਹਤਮੰਦ ਅਤੇ ਸੰਤੁਲਿਤ ਖੁਰਾਕ ਬਾਰੇ ਵੀ ਜਾਣਕਾਰੀ ਦਿੱਤੀ ਗਈ ਅਤੇ ਉਹਨਾਂ ਨੂੰ ਆਪਣੇ ਟਿਫਨ ਵਿੱਚ ਪੌਸਟਿਕ ਅਤੇ ਸੰਤੁਲਿਤ ਖੁਰਾਕ ਲੈ ਕੇ ਆਉਣ ਲਈ ਪ੍ਰੇਰਿਤ ਕੀਤਾ|

Leave a Reply

Your email address will not be published. Required fields are marked *