ਸੰਤ ਈਸ਼ਰ ਸਿੰਘ ਸਕੂਲ ਵਿਖੇ 1 ਸਤੰਬਰ ਨੂੰ ਲਗਾਏ ਜਾਣ ਵਾਲੇ ਖੂਨਦਾਨ ਕੈਂਪ ਦੇ ਪ੍ਰਬੰਧ ਮੁਕੰਮਲ

ਐਸ ਏ ਐਸ ਨਗਰ, 30 ਅਗਸਤ (ਸ.ਬ.) ਸੰਤ ਈਸ਼ਰ ਸਿੰਘ ਪਬਲਿਕ ਸਕੂਲ , ਫੇਜ਼ 7 ਅਤੇ ਸੈਕਟਰ 70, ਮੁਹਾਲੀ ਵੱਲੋਂ 1 ਸਤੰਬਰ ਨੂੰ ਫੇਜ਼ 7, ਸਕੂਲ ਕੈਂਪਸ ਵਿਖੇ ਸਕੂਲ ਦੀ ਫਾਊਂਡਰ ਡਾਇਰੈਕਟਰ ਪ੍ਰਿੰਸੀਪਲ ਸਵ: ਸ੍ਰੀਮਤੀ ਹਰਦੀਪ ਕੌਰ ਗਿੱਲ ਦੀ ਨਿੱਘੀ ਮਿੱਠੀ ਯਾਦ ਵਿੱਚ ਲਗਾਏ ਜਾ ਰਹੇ ਵਿਸ਼ਾਲ ਖ਼ੂਨਦਾਨ ਕੈਂਪ ਦੇ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ| ਇੱਕ ਸਤੰਬਰ ਨੂੰ ਸਵ: ਸ੍ਰੀਮਤੀ ਹਰਦੀਪ ਕੌਰ ਗਿੱਲ ਦਾ 74 ਵਾਂ ਜਨਮ ਦਿਨ ਹੈ ਅਤੇ ਇਸ ਮੌਕੇ ਤੇ ਉਹਨਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਲਈ ਸਕੂਲ ਵਿਦਿਆਰਥੀਆਂ ਦੇ ਮਾਪਿਆਂ, ਪੁਰਾਣੇ ਵਿਦਿਆਰਥੀਆਂ ਅਤੇ ਅਧਿਆਪਕਾਂ ਵੱਲੋਂ ਖ਼ੂਨਦਾਨ ਕੈਂਪ ਲਾਇਆ ਜਾ ਰਿਹਾ ਹੈ|
ਸਕੂਲ ਦੀ ਡਾਇਰੈਕਟਰ ਪਵਨਦੀਪ ਕੌਰ ਗਿੱਲ ਨੇ ਦੱਸਿਆ ਕਿ ਪੰਜਾਬ ਦੇ ਕੈਬਨਿਟ ਮੰਤਰੀ ਸ. ਬਲਬੀਰ ਸਿੰਘ ਸਿੱਧੂ ਵਿਸ਼ੇਸ ਤੌਰ ਤੇ ਪਹੁੰਚ ਕੇ ਖ਼ੂਨਦਾਨੀਆਂ ਨੂੰ ਅਸ਼ੀਰਵਾਦ ਦੇਣਗੇ ਅਤੇ ਸਨਮਾਨਿਤ ਕਰਨਗੇ| ਖ਼ੂਨਦਾਨੀਆਂ ਨੂੰ ਪ੍ਰਸੰਸਾ ਪੱਤਰ ਅਤੇ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਜਾਵੇਗਾ| ਸਵੇਰੇ 9 ਵਜੇ ਤੋਂ ਦੁਪਹਿਰ 1 ਵਜੇ ਤੱਕ ਚਲਣ ਵਾਲੇ ਖ਼ੂਨਦਾਨ ਕੈਂਪ ਦੌਰਾਨ ਖ਼ੂਨਦਾਨ ਲਹਿਰ ਨੂੰ ਉਤਸ਼ਾਹਿਤ ਕਰਨ ਲਈ ਸਕੂਲ ਦੇ ਬੱਚਿਆਂ ਵੱਲੋਂ ਪ੍ਰਦਰਸ਼ਨੀ ਵੀ ਲਗਾਈ ਜਾਵੇਗੀ|

Leave a Reply

Your email address will not be published. Required fields are marked *