ਸੰਤ ਈਸ਼ਰ ਸਿੰਘ ਸਕੂਲ ਸੈਕਟਰ-70 ਦੇ ਵਿਦਿਆਰਥੀਆਂ ਵੱਲੋਂ ਰੈਲੀ

ਐਸ ਏ ਐਸ ਨਗਰ, 5 ਨਵੰਬਰ (ਸ.ਬ.) ਸੰਤ ਈਸ਼ਰ ਸਿੰਘ ਪਬਲਿਕ ਸਕੂਲ, ਸੈਕਟਰ-70 ਮੁਹਾਲੀ ਦੇ ਵਿਦਿਆਰਥੀਆਂ ਵੱਲੋਂ ਪਟਾਕੇ ਰਹਿਤ ਦੀਵਾਲੀ ਲਈ ਸ਼ਹਿਰੀਆਂ ਨੂੰ ਜਾਗਰੂਕ ਕਰਨ ਲਈ ਰੈਲੀ ਕੱਢੀ ਗਈ| ਸਕੂਲ ਦੀ ਡਾਇਰੈਕਟਰ ਪ੍ਰਿੰਸੀਪਲ ਪਵਨਦੀਪ ਕੌਰ ਗਿੱਲ ਨੇ ਹਰੀ ਝੰਡੀ ਦਿਖਾ ਕੇ ਰੈਲੀ ਨੂੰ ਰਵਾਨਾ ਕੀਤਾ| ਸਕੂਲ ਤੋਂ ਰਵਾਨਾ ਹੋਈ ਰੈਲੀ ਸੈਕਟਰ 70 ਦੇ ਵੱਖ ਵੱਖ ਹਿੱਸਿਆਂ ਵਿੱਚ ਹੁੰਦੀ ਹੋਈ ਸਕੂਲ ਆ ਕੇ ਸਮਾਪਤ ਹੋਈ|
ਇਸ ਰੈਲੀ ਵਿੱਚ ਲੋਕਾਂ ਨੂੰ ਪਟਾਕਿਆਂ ਦੇ ਬੁਰੇ ਪ੍ਰਭਾਵਾਂ ਤੋਂਜਾਣੂ ਕਰਾਉਣ ਲਈ ਰੈਲੀ ਵਿੱਚ ਸ਼ਾਮਿਲ 100 ਤੋਂ ਵੱਧ ਵਿਦਿਆਰਥੀਆਂ ਨੇ ਵਾਤਾਵਰਣ ਦੀ ਸ਼ੁੱਧਤਾ ਦਾ ਹੋਕਾ ਦਿੰਦੇ ਹੋਈ ਹਰੀ ਭਰੀ ਪਟਾਕੇ ਰਹਿਤ ਦੀਵਾਲੀ ਮਨਾਉਣ ਦਾ ਸੱਦਾ ਦਿੱਤਾ| ਵਿਦਿਆਰਥੀਆਂ ਨੇ ਆਪਣੇ ਹੱਥਾਂ ਵਿੱਚ ਬੈਨਰ ਅਤੇ ਪੋਸਟਰ ਫੜੇ ਹੋਏ ਸਨ ਜਿਨ੍ਹਾਂ ਉੱਤੇ ਵਾਤਾਵਰਣ ਨੂੰ ਸ਼ੁੱਧ ਰੱਖਣ, ਹਰੀ ਭਰੀ ਪਟਾਕੇ ਰਹਿਤ ਦੀਵਾਲੀ ਮਨਾਉਣ ਅਤੇ ਫਜੂਲ ਖਰਚੀ ਰੋਕਣ ਸਬੰਧੀ ਨਾਅਰੇ ਲਿਖੇ ਹੋਏ ਸਨ| ਵਿਦਿਆਰਥੀਆਂ ਨੇ ਵੱਖ ਵੱਖ ਨਾਅਰੇ ਲਗਾ ਕੇ ਲੋਕਾਂ ਨੂੰ ਜਾਗਰੂਕ ਕੀਤਾ| ਰੈਲੀ ਨੂੰ ਰਵਾਨਾ ਕਰਦੇ ਸਮੇਂ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਾਨੂੰ ਪਟਾਕਿਆਂ ਤੇ ਫਜੂਲ ਖਰਚੀ ਨਹੀਂ ਕਰਨੀ ਚਾਹੀਦੀ| ਇਸ ਸਮੇਂ ਵਿਦਿਆਰਥੀਆਂ ਨੇ ਪਟਾਕੇ ਰਹਿਤ ਦੀਵਾਲੀ ਮਨਾਉਣ ਦੀ ਸਹੁੰ ਚੁੱਕੀ|

Leave a Reply

Your email address will not be published. Required fields are marked *