ਸੰਤ ਬਾਬਾ ਕਰਤਾਰ ਸਿੰਘ ਦੀ ਬਰਸੀ ਤੇ ਗੁਰਮਤਿ ਸਮਾਗਮ ਦਾ ਆਯੋਜਨ

ਐਸ.ਏ.ਐਸ.ਨਗਰ, 27 ਜਨਵਰੀ (ਸ.ਬ.) ਨੇੜਲੇ ਪਿੰਡ ਗੋਸਲਾਂ ਦੇ ਗੁਰਦੁਆਰਾ ਨਗਰ ਸੁਧਾਰ ਸਾਹਿਬ ਵਿੱਖੇ ਸਮੂਹ ਨਗਰ ਪੰਚਾਇਤ ਦੇ ਸਹਿਯੋਗ ਨਾਲ ਪ੍ਰਧਾਨ ਸ.ਬਲਬੀਰ ਸਿੰਘ ਦੀ ਅਗਵਾਈ ਹੇਠ, ਸੰਤ ਬਾਬਾ ਕਰਤਾਰ ਸਿੰਘ ਦੀ ਬਰਸੀ ਪੂਰੀ ਸ਼ਰਧਾ, ਆਸਥਾ ਅਤੇ ਸਦਭਾਵਨਾ ਨਾਲ ਮਨਾਈ ਗਈ।

ਇਸ ਮੌਕੇ ਸ਼੍ਰੀ ਅਖੰਡ ਪਾਠਾਂ ਦੀ ਚੱਲ ਰਹੀ ਲੜੀ ਦੇ ਭੋਗ ਉਪਰੰਤ ਖੁੱਲੇ ਪੰਡਾਲ ਵਿੱਚ ਦੀਵਾਨ ਸਜਾਏ ਗਏ। ਇਸ ਮੌਕੇ ਭਾਈ ਮਨਦੀਪ ਸਿੰਘ ਸੋਲਖੀਆਂ ਵਾਲੇ, ਭਾਈ ਗੁਰਸ਼ਰਨ ਸਿੰਘ ਮੋਗਾ ਵਾਲੇ, ਗਿਆਨੀ ਸੁਰਮੁੱਖ ਸਿੰਘ ਅਤੇ ਭਾਈ ਸੁਖਦੀਪ ਸਿੰਘ ਵਲੋਂ ਅੰਮ੍ਰਿਤ ਮਈ ਕੀਰਤਨ ਅਤੇ ਗੁਰਮਤਿ ਵਿਚਾਰਾਂ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਗੁਰੂ ਕਾ ਲੰਗਰ ਅਟੁੱਟ ਵਰਤਾਇਆ ਗਿਆ। ਇਸ ਮੌਕੇ ਗਿਆਨੀ ਸੁਖਵਿੰਦਰ ਸਿੰਘ, ਮੋਹਿੰਦਰ ਸਿੰਘ, ਅਮਰਜੀਤ ਸਿੰਘ, ਬਲਜੀਤ ਸਿੰਘ, ਦਰਸ਼ਨ ਸਿੰਘ, ਬਲਵਿੰਦਰ ਸਿੰਘ, ਗੁਰਮੀਤ ਸਿੰਘ, ਬਲਕਾਰ ਸਿੰਘ, ਸਰਬਜੀਤ ਸਿੰਘ, ਪ੍ਰਗਟ ਸਿੰਘ, ਦਲੇਰ ਸਿੰਘ, ਕਪਿਲ ਮੋਹਨ ਅੱਗਰਵਾਲ ਅਤੇ ਪਿੰਡ ਵਾਸੀ ਹਾਜ਼ਿਰ ਸਨ।

Leave a Reply

Your email address will not be published. Required fields are marked *