ਸੰਮਤੀ/ਜਿਲ੍ਹਾ ਪ੍ਰੀਸ਼ਦ ਮੁਲਾਜਮਾਂ ਵੱਲੋਂ ਹੜਤਾਲ

ਐਸ. ਏ. ਐਸ ਨਗਰ, 23 ਅਗਸਤ (ਸ.ਬ.) ਸੰਮਤੀ/ ਜਿਲ੍ਹਾ ਪ੍ਰੀਸ਼ਦ ਕਰਮਚਾਰੀਆਂ ਦੀ ਲਗਾਤਾਰ ਚੱਲ ਰਹੀ ਕਲਮ ਛੋੜ ਹੜਤਾਲ ਸਬੰਧੀ ਧਰਨਾ ਮੁੱਖ ਦਫਤਰ ਵਿਕਾਸ ਭਵਨ ਐਸ. ਏ. ਐਸ ਨਗਰ ਵਿਖੇ ਅੱਜ 29ਵੇਂ ਦਿਨ ਜਿਲ੍ਹਾ ਫਿਰੋਜਪੁਰ ਸ੍ਰੀ ਮੁਕਤਸਰ ਸਾਹਿਬ ਐਸ. ਏ. ਐਸ ਨਗਰ ਜਿਲ੍ਹਿਆਂ ਵੱਲੋਂ ਸੂਬਾ ਕਮੇਟੀ ਦੀ ਪ੍ਰਧਾਨਗੀ ਹੇਠ ਲਗਾਇਆ ਗਿਆ|
ਆਪਣੀਆਂ ਮੰਗਾਂ ਦੀ ਪੂਰਤੀ ਲਈ ਕਮੇਟੀ ਦੇ ਸੱਦੇ ਤੇ ਐਲਾਨੇ ਗਏ ਪ੍ਰੋਗਰਾਮ ਅਨੁਸਾਰ ਸ. ਨਿਰਮਲ ਸਿੰਘ ਜਿਲ੍ਹਾ ਪ੍ਰਧਾਨ ਮੁਹਾਲੀ ਇੰਦਰਜੀਤ ਸਿੰਘ ਬਲਾਕ ਪ੍ਰਧਾਨ ਡੇਰਾਬਸੀ, ਰਮਿੰਦਰ ਸਿੰਘ, ਵਰਿਆਮ ਸਿੰਘ, ਫਿਰੋਜਪੁਰ ਜਿਲ੍ਹਾ ਪ੍ਰਧਾਨ, ਪੰਚਾਇਤ ਅਫਸਰ ਅਸ਼ਵਨੀ ਕੁਮਾਰ ਭੁੱਖ ਹੜਤਾਲ ਤੇ ਬੈਠੇ| ਇਸ ਮੌਕੇ ਪੰਚਾਇਤ ਸਕੱਤਰ ਯੂਨੀਅਨ ਪੰਜਾਬ ਦੇ ਖਜਾਨਚੀ ਸ੍ਰ. ਨਿਰਮਲ ਸਿੰਘ ਨੇ ਕਿਹਾ ਜਦੋਂ ਤੱਕ ਸਰਕਾਰ ਮੰਗਾਂ ਮੰਨ ਨਹੀਂ ਲੈਂਦੀ ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ ਜੇਕਰ ਸਰਕਾਰ ਵੱਲੋਂ ਮੰਗਾਂ ਜਲਦੀ ਨਹੀਂ ਮੰਨੀਆਂ ਗਈਆਂ ਤਾਂ ਆਉਣ ਵਾਲੇ ਸਮੇਂ ਵਿੱਚ ਹੋਣ ਜਾ ਰਹੀਆਂ ਬਲਾਕ ਸੰਮਤੀ ਤੇ ਪੰਚਾਇਤੀ ਚੌਣਾਂ ਵਿੱਚ ਸੜਕਾਂ ਤੇ ਆ ਕੇ ਸਰਕਾਰ ਵਿਰੁੱਧ ਮੁਹਿੰਮ ਚਲਾਈ ਜਾਵੇਗੀ| ਤਾਂ ਜੋ ਕੁੰਭਕਰਨੀ ਨੀਂਦ ਵਿੱਚ ਸੁੱਤੀ ਸਰਕਾਰ ਨੂੰ ਜਗਾਇਆ ਜਾ ਸਕੇ|
ਇਸ ਮੌਕੇ ਰਵਿੰਦਰ ਸਿੰਘ ਗਿੱਲ ਪ੍ਰਧਾਨ ਪੰਚਾਇਤ ਸੰਮਤੀ ਅਤੇ ਜਿਲ੍ਹਾ ਪ੍ਰੀਸ਼ਦ ਸਾਂਝੀ ਐਕਸ਼ਨ ਕਮੇਟੀ ਪੰਜਾਬ, ਨਿਰਮਲ ਸਿੰਘ ਪ੍ਰਧਾਨ ਸਿੰਘ ਪ੍ਰਧਾਨ ਜਿਲ੍ਹਾ ਮੁਹਾਲੀ, ਵਰਿਆਮ ਸਿੰਘ ਜਿਲ੍ਹਾ ਪ੍ਰਧਾਨ ਫਿਰੋਜਪੁਰ, ਦਵਿੰਦਰ ਸਿੰਘ ਜਿਲ੍ਹਾ ਪ੍ਰਧਾਨ ਮੁਕਤਸਰ ਸਾਹਿਬ, ਹਰਦੀਪ ਸਿੰਘ ਖਰੜ, ਸਿੰਕਦਰ ਸਿੰਘ, ਵਕੀਲ ਸਿੰਘ ਬਨਾਮ ਪ੍ਰਧਾਨ ਸ੍ਰੀ ਮੁਕਤਸਰ ਸਾਹਿਬ, ਜਸਵੀਰ ਸਿੰਘ ਬਲਾਕ ਪ੍ਰਧਾਨ ਮਲੋਟ, ਸਰਬਜੀਤ ਸਿੰਘ ਬਲਾਕ ਪ੍ਰਧਾਨ ਲੰਬੀ, ਦਲੀਪ ਸਿੰਘ ਬਲਾਕ ਪ੍ਰਧਾਨ ਗਿਦੜਵਾਹਾ, ਸੁਖਵਿੰਦਰ ਕੌਰ, ਰਾਣੀ ਗੋਇਲ, ਪਰਮਜੀਤ ਕੌਰ, ਜਸਵੀਰ ਕੌਰ, ਹਾਕਮ ਸਿੰਘ, ਕੁਲਵਿੰਦਰ ਸਿੰਘ, ਮਨਦੀਪ ਸਿੰਘ ਡੇਰਾਬਸੀ ਵੀ ਹਾਜਿਰ ਸਨ|

Leave a Reply

Your email address will not be published. Required fields are marked *