ਸੰਮਤੀ ਚੋਣਾਂ ਵਿੱਚ ਪ੍ਰਚਾਰ ਕਰਨ ਵਾਲੇ ਅਕਾਲੀ ਸਮਰਥਕਾਂ ਨੂੰ ਕੁੱਟਿਆ, ਇੱਕ ਮਹਿਲਾ ਸਮੇਤ ਤਿੰਨ ਜਖਮੀ

ਐਸ ਏ ਐਸ ਨਗਰ, 13 ਸਤੰਬਰ (ਸ.ਬ.) ਬਲਾਕ ਸੰਮਤੀ ਅਤੇ ਜਿਲ੍ਹਾ ਪ੍ਰੀਸ਼ਦ ਚੋਣਾਂ ਲਈ ਚੱਲ ਰਹੇ ਚੋਣ ਪ੍ਰਚਾਰ ਦੌਰਾਨ ਇੱਕ ਦੂਜੇ ਦੇ ਸਮਰਥਕਾਂ ਨਾਲ ਕੁੱਟਮਾਰ ਦੇ ਮਾਮਲੇ ਵੀ ਵੱਧ ਰਹੇ ਹਨ| ਬੀਤੀ ਰਾਤ ਸਥਾਨਕ ਫੇਜ਼ 6 ਵਿੱਚ ਪੈਂਦੀ ਬਲਾਮੀਕੀ ਕਾਲੋਨੀ ਵਿੱਚ ਅਕਾਲੀ ਭਾਜਪਾ ਸਮਰਥਕਾਂ ਤੇ ਦੂਜੀ ਧਿਰ ਦੇ ਸਮਰਥਕਾਂ ਵਲੋਂ ਹਮਲਾ ਕੀਤੇ ਜਾਣ ਕਾਰਨ ਇੱਕ ਮਹਿਲਾ ਸਮੇਤ ਤਿੰਨ ਵਿਅਕਤੀਆਂ ਦੇ ਜਖਮੀ ਹੋਣ ਦੀ ਖਬਰ ਹੈ| ਜਖਮੀ ਹੋਈ ਮਹਿਲਾ ਅਤੇ ਇੱਕ ਹੋਰ ਵਿਅਕਤੀ ਨੂੰ ਹਸਪਤਾਲ ਦਾਖਿਲ ਕਰਵਾਇਆ ਗਿਆ ਹੈ ਜਦੋਂਕਿ ਇੱਕ ਵਿਅਕਤੀ ਨੂੰ ਮੁੱਢਲੇ ਇਲਾਜ ਤੋਂ ਬਾਅਦ ਛੁੱਟੀ ਦੇ ਦਿੱਤੀ ਗਈ ਹੈ|
ਫੇਜ਼ 6 ਦੇ ਕੌਂਸਲਰ ਸ੍ਰੀ ਆਰ ਪੀ ਸ਼ਰਮਾ ਨੇ ਦੱਸਿਆ ਕਿ ਇਸ ਕਾਲੋਨੀ ਵਿੱਚ ਦੋ ਧੜੇ ਹਨ ਜਿਹਨਾਂ ਵਿੱਚੋਂ ਇੱਕ ਕਾਂਗਰਸੀ ਪੱਖੀ ਹੈ ਜਦੋਂਕਿ ਦੂਜਾ ਅਕਾਲੀ ਪੱਖੀ ਹੈ| ਉਹਨਾਂ ਕਿਹਾ ਕਿ ਅਕਾਲੀ ਪੱਖੀ ਧੜੇ ਦੇ ਪ੍ਰਧਾਨਰਮੇਸ਼ ਦੇ ਘਰ ਬੀਤੀ ਰਾਤ ਦੂਜੀ ਧਿਰ ਦੇ ਸਮਰਥਕਾਂ ਵਲੋਂ ਹਮਲਾ ਕਰਕੇ ਰਮੇਸ਼ ਦੀ ਪਤਨੀ, ਵਿਜੈ ਅਤੇ ਇੱਕ ਹੋਰ ਵਿਅਕਤੀ ਨੂੰ ਜਖਮੀ ਕਰ ਦਿੱਤਾ ਗਿਆ| ਉਹਨਾਂ ਇਲਜਾਮ ਲਗਾਇਆ ਕਿ ਇਸ ਸੰਬੰਧੀ ਪੁਲੀਸ ਨੂੰ ਇਤੱਲਾ ਦੇਣ ਦੇ ਬਾਵਜੂਦ ਪੁਲੀਸ ਪੌਣਾ ਘੰਟੇ ਤਕ ਮੌਕੇ ਤੇ ਨਹੀਂ ਪਹੁੰਚੀ ਜਿਸ ਦੌਰਾਨ ਹਮਲਾਵਰਾਂ ਵਲੋਂ ਪੀੜਿਤਾਂ ਦੀ ਕੁੱਟਮਾਰ ਕੀਤੀ ਜਾਂਦੀ ਰਹੀ, ਧਮਕੀਆਂ ਦਿੱਤੀਆਂ ਗਈਆਂ ਕਿ ਜੇਕਰ ਉਹ ਚੋਣ ਪ੍ਰਚਾਰ ਤੋਂ ਦੂਰ ਨਾ ਹੋਏ ਤਾਂ ਉਹਨਾਂ ਨੂੰ ਮਾੜੇ ਨਤੀਜੇ ਭੁਗਤਣੇ ਪੈਣਗੇ|
ਸੰਪਰਕ ਕਰਨ ਤੇ ਪੁਲੀਸ ਚੌਂਕੀ ਦੇ ਇਚਾਰਜ ਸ੍ਰ. ਭੁਪਿੰਦਰ ਸਿੰਘ ਨੇ ਕਿਹਾ ਕਿ ਇਹ ਦੋ ਧਿਰਾਂ ਵਿੱਚ ਹੋਈ ਆਮ ਲੜਾਈ ਹੈ| ਉਹਨਾਂ ਕਿਹਾ ਕਿ ਪੁਲੋਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ|
ਇਸ ਸੰਬੰਧੀ ਸੰਪਰਕ ਕਰਨ ਤੇ ਡੀ ਐਸ ਪੀ ਸਿਟੀ (1) ਸ੍ਰੀ ਅਮਿਤੋਜ ਸਿੰਘ ਨੇ ਦੱਸਿਆ ਕਿ ਪੁਲੀਸ ਵਲੋਂ ਮਾਮਲੇ ਦੀ ਨਿਰਖੱਖ ਜਾਂਚ ਉਪਰੰਤ ਬਣਦੀ ਕਾਰਵਾਈ ਕੀਤੀ ਜਾਵੇਗੀ|

Leave a Reply

Your email address will not be published. Required fields are marked *