ਸੰਮਤੀ ਚੋਣਾਂ : 8 ਜ਼ਿਲ੍ਹਿਆਂ ਦੇ 54 ਬੂਥਾਂ ਤੇ ਮੁੜ ਪੋਲਿੰਗ ਦੇ ਹੁਕਮ

ਚੰਡੀਗੜ੍ਹ, 20 ਸਤੰਬਰ (ਸ.ਬ.) ਰਾਜ ਚੋਣ ਕਮਿਸ਼ਨ ਪੰਜਾਬ ਨੇ ਅੱਜ ਹੁਕਮ ਜਾਰੀ ਕਰਦਿਆਂ 8 ਜ਼ਿਲ੍ਹਿਆਂ ਦੀਆਂ ਜ਼ਿਲ੍ਹਾ ਪ੍ਰੀਸ਼ਦਾਂ ਅਤੇ ਪੰਚਾਇਤ ਸੰਮਤੀਆਂ ਲਈ ਬਣੇ 54 ਪੋਲਿੰਗ ਬੂਥਾਂ ਤੇ ਮੁੜ ਵੋਟਾਂ ਪਵਾਉਣ ਦੇ ਹੁਕਮ ਦਿੱਤੇ ਹਨ| ਜਿਨ੍ਹਾਂ ਬੂਥਾਂ ਤੇ ਮੁੜ ਵੋਟਾਂ ਪਵਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ ਉੱਥੇ ਵੋਟਾਂ ਦੌਰਾਨ ਗੜਬੜੀਆਂ ਦੀਆਂ ਰਿਪੋਰਟਾਂ ਪ੍ਰਾਪਤ ਹੋਈਆਂ ਸਨ| ਇਨ੍ਹਾਂ 54 ਪੋਲਿੰਗ ਸਟੇਸ਼ਨਾਂ ਉੱਤੇ ਭਲਕੇ 21 ਸਤੰਬਰ ਨੂੰ ਮੁੜ ਵੋਟਿੰਗ ਕਰਵਾਉਣ ਦਾ ਫੈਸਲਾ ਕੀਤਾ ਗਿਆ ਹੈ| ਭਲਕੇ ਵੋਟਾਂ ਸਵੇਰੇ 8 ਤੋਂ ਸ਼ਾਮੀਂ 4 ਵਜੇ ਤੱਕ ਪੈਣਗੀਆਂ|
ਇਸ ਸਬੰਧੀ ਜਾਣਕਾਰੀ ਦਿੰਦਿਆਂ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਅੰਮ੍ਰਿਤਸਰ ਦੇ ਜ਼ਿਲ੍ਹੇ ਵਿੱਚ 10, ਮੋਗਾ ਵਿੱਚ 1,ਫਾਜ਼ਿਲਕਾ ਵਿੱਚ 1, ਪਟਿਆਲਾ 2, ਫਰੀਦਕੋਟ 1, ਬਠਿੰਡਾ 1, ਲੁਧਿਆਣਾ 2 ਅਤੇ ਸ਼੍ਰੀ ਮੁਕਤਸਰ ਸਾਹਿਬ ਦੇ 36 ਬੂਥਾਂ ਵਿੱਚ ਨਵੇਂ ਸਿਰੇ ਤੋਂ ਵੋਟਾਂ ਪਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ|
ਚੋਣ ਕਮਿਸ਼ਨ ਦੇ ਹੁਕਮਾਂ ਅਨੁਸਾਰ ਅੰਮ੍ਰਿਤਸਰ ਜ਼ਿਲ੍ਹੇ ਦੇ ਪਿੰਡ ਗੱਗੋ ਮਾਹਲ ਦਾ ਬੂਥ ਨੰ-42, ਮਹਿਤਾ ਦਾ ਬੂਥ ਨੰ-97 ਤੇ 5 (ਜ਼ਿਲ੍ਹਾ ਪ੍ਰੀਸ਼ਦ ਜ਼ੋਨ ਨੰ-16 ਤਰਸਿੱਕਾ), ਕੋਟ ਖਹਿਰਾ ਦਾ ਬੂਥ ਨੰ-56 ਤੇ 57, ਰਸੂਲਪੁਰ ਖੁਰਦ ਦੇ ਬੂਥ ਨੰ-89 ਅਤੇ ਕਰਤਾਰ ਸਿੰਘ ਨਗਰ ਦੇ ਬੂਥ ਨੰ-129, ਬੁਲਾਰਾ ਦੇ ਬੂਥ ਨੰ-5 ਅਤੇ ਸਰਾਂ ਦਾ 97 ਅਤੇ ਸਿੰਘਪੁਰਾ ਦੇ 101 ਨੰਬਰ ਪੋਲਿੰਗ ਬੂਥ ਉਤੇ ਦੁਬਾਰਾ ਵੋਟਾਂ ਪੈਣਗੀਆਂ| ਜ਼ਿਲ੍ਹਾ ਮੋਗਾ ਦੇ ਪੋਲਿੰਗ ਸਟੇਸ਼ਨ ਨੰ-126, ਸਰਕਾਰੀ ਪ੍ਰਾਇਮਰੀ ਸਕੂਲ, ਨਵਾਂ ਰੋਡੇ, ਜ਼ਿਲ੍ਹਾ ਫਾਜ਼ਿਲਕਾ ਦੇ ਬੂਥ ਨੰ-29 ਪਿੰਡ ਚੱਕ ਅਰਨੀਵਾਲਾ (ਸਰਕਾਰੀ ਐਲੀਮੈਂਟਰੀ ਸਕੂਲ)-ਸੱਜਾ ਪਾਸਾ, ਪਟਿਆਲਾ ਜ਼ਿਲ੍ਹੇ ਦੇ ਪਿੰਡ ਬਖਸ਼ੀਵਾਲਾ ਦਾ ਬੂਥ ਨੰ-131 ਅਤੇ ਪਿੰਡ ਖੁੱਡਾ ਦਾ ਬੂਥ ਨੰ-39, ਫ਼ਰੀਦਕੋਟ ਦੇ ਪਿੰਡ ਦਬੜੀਖਾਨਾ ਦੇ ਬੂਥ ਨੰ-34, ਜ਼ਿਲਾ ਬਠਿੰਡਾ ਦੇ ਪਿੰਡ ਦਿਆਲਪੁਰਾ ਮਿਰਜਾ ਦੇ ਬੂਥ ਨੰ-17 ਉਤੇ ਦੁਬਾਰਾ ਪੋਲਿੰਗ ਹੋਵੇਗੀ|
ਸ੍ਰੀ ਮੁਕਤਸਰ ਸਾਹਿਬ ਦੇ ਸੰਗੂਧੋਣ ਦੇ ਬੂਥ ਨੰ-74, 75 ਤੇ 76, ਚੱਕ ਮਦਰੱਸਾ ਦੇ ਬੂਥ ਨੰ-173 ਤੇ 174, ਲੱਖੇਵਾਲੀ ਦੇ ਬੂਥ ਨੰ-14, 15 ਤੇ 16, ਪਿੰਡ ਮਿੱਡਾ ਦੇ ਬੂਥ ਨੰ-17, 18 ਤੇ 19, ਪਿੰਡ ਭਗਵਾਨਪੁਰਾ ਦੇ ਬੂਥ ਨੰ-104 ਤੇ 105, ਦਾਨੇਵਾਲਾ ਦੇ ਬੂਥ ਨੰ-67, 68 ਤੇ 69, ਪਿੰਡ ਅਸਪਾਲ ਦੇ ਬੂਥ ਨੰ-31 ਤੇ 32, ਪਿੰਡ ਬੱਬੇਆਣਾ ਦੇ ਬੂਥ ਨੰ-74 ਤੇ 75, ਪਿੰਡ ਪਿਓਰੀ ਦੇ ਬੂਥ ਨੰ-82, 83 ਤੇ 84, ਪਿੰਡ ਥਰਾਜਵਾਲਾ ਦੇ ਬੂਥ ਨੰ-62, ਪਿੰਡ ਗਿਲਜੇਵਾਲਾ ਦੇ ਬੂਥ ਨੰ-30, ਪਿੰਡ ਕੰਗਣਖੇੜਾ ਦੇ ਬੂਥ ਨੰ-4, ਪਿੰਡ ਮੰਡੀ ਕਿਲਿਆਂਵਾਲੀ ਦੇ ਬੂਥ ਨੰ-49, ਪਿੰਡ ਭੀਟੀਵਾਲਾ ਦੇ ਬੂਥ ਨੰ-69 ਤੇ 70, ਪਿੰਡ ਮਹਿਣਾ ਦੇ ਬੂਥ ਨੰ-86, ਪਿੰਡ ਮਾਨ ਦੇ ਬੂਥ ਨੰ-104, 105 ਤੇ 106, ਪਿੰਡ ਭਾਗੂ ਦੇ ਬੂਥ ਨੰ-121, ਪਿੰਡ ਲਾਲ ਬਾਈ ਦੇ ਬੂਥ ਨੰ-123 ਤੇ 124 ਉਤੇ ਦੁਬਾਰਾ ਵੋਟਿੰਗ ਹੋਵੇਗੀ|
ਇਸਤੋਂ ਇਲਾਵਾ ਲੁਧਿਆਣਾ ਜ਼ਿਲ੍ਹੇ ਦੇ ਢੋਲਣਵਾਲ ਦੇ ਬੂਥ ਨੰ -222 ਅਤੇ 223 ਉਤੇ ਦੁਬਾਰਾ ਵੋਟਿੰਗ ਹੋਵੇਗੀ| ਬੁਲਾਰੇ ਨੇ ਦੱਸਿਆ ਕਿ ਵੋਟਾਂ ਦੀ ਗਿਣਤੀ ਮਿਤੀ 22 ਸਤੰਬਰ 2018 ਦਿਨ ਸ਼ਨਿਚਰਵਾਰ ਨੂੰ ਸਵੇਰੇ 8:00 ਵਜੇ ਸ਼ੁਰੂ ਹੋਵੇਗੀ|

Leave a Reply

Your email address will not be published. Required fields are marked *