ਸੰਵਿਧਾਨ ਵਿੱਚ 117ਵੀਂ ਸੋਧ ਨਾ ਕੀਤੀ ਜਾਵੇ : ਜਨਰਲ ਕੈਟੇਗਰੀਜ ਵੈਲਫੇਅਰ ਫੈਡਰੇਸ਼ਨ

ਐਸ ਏ ਐਸ ਨਗਰ, 28 ਜੁਲਾਈ (ਸ.ਬ.) ਜਨਰਲ ਕੈਟੇਗਰੀਜ  ਵੈਲਫੇਅਰ ਫੈਡਰੇਸ਼ਨ ਪੰਜਾਬ ਨੇ ਡਿਪਟੀ ਕਮਿਸ਼ਨਰ ਨੂੰ ਪ੍ਰਧਾਨ ਮੰਤਰੀ ਦੇ ਨਾਮ ਮੰਗ ਪੱਤਰ ਦੇ ਕੇ ਮੰਗ ਕੀਤੀ ਹੈ ਕਿ ਸੰਵਿਧਾਨ ਵਿੱਚ 117 ਵੀਂ ਸੋਧ ਨਾ ਕੀਤੀ ਜਾਵੇ|
ਇਸ ਉਪਰੰਤ ਪੱਤਰਕਾਰਾਂ ਨਾਲ ਗਲਬਾਤ ਕਰਦਿਆਂ ਫੈਡਰੇਸ਼ਨ ਦੇ ਚੀਫ ਆਰਗੇਨਾਈਜਰ ਸ੍ਰੀ ਸ਼ਿਆਮ ਲਾਲ ਨੇ ਕਿਹਾ ਕਿ ਭਾਰਤ ਸਰਕਾਰ ਵੱਲੋਂ ਸੰਵਿਧਾਨ ਵਿੱਚ 117 ਵੀਂ ਸੋਧ ਕੀਤੀ ਜਾ ਰਹੀ ਹੈ| ਜਿਸਦੇ ਨਾਲ ਸਰਕਾਰੀ ਨੌਕਰੀਆਂ ਵਿੱਚ ਪਦ ਉਨਤੀ ਦੇ ਨਾਲ ਨਾਲ ਸੀਨੀਆਰਤਾ ਦਾ ਲਾਭ ਅਨੁਸੂਚਿਤ ਜਾਤੀ ਵਰਗ ਨੂੰ ਮਿਲੇਗਾ| ਉਹਨਾਂ ਕਿਹਾ ਕਿ ਅਜਿਹਾ ਹੋਣ ਨਾਲ ਜਨਰਲ ਵਰਗ ਨੂੰ ਬਹੁਤ ਵੱਡਾ ਨੁਕਸਾਨ ਹੋਵੇਗਾ|
ਉਹਨਾਂ ਕਿਹਾ ਕਿ ਭਾਰਤ ਸਰਕਾਰ ਵੱਲੋਂ ਇਹ ਸੋਧ ਸਾਲ 1995 ਤੋਂ ਕਰਨ ਦੀ ਤਜਵੀਜ ਹੈ ਅਤੇ ਇਸ ਸਬੰਧੀ ਰਾਜ ਸਭਾ ਵੱਲੋਂ ਪਹਿਲਾਂ ਹੀ ਲੋੜੀਂਦਾ ਬਿਲ ਪਾਸ ਕੀਤਾ ਜਾ ਚੁਕਿਆ ਹੈ| ਉਹਨਾਂ ਮੰਗ ਕੀਤੀ ਕਿ ਸੰਵਿਧਾਨ ਵਿੱਚ 117 ਵੀਂ  ਸੋਧ ਨਾ ਕੀਤੀ ਜਾਵੇ| ਇਸ ਮੌਕੇ ਸ੍ਰੀ ਇੰਦਰਜੀਤ ਸਿੰਘ, ਕਮਲਪ੍ਰੀਤ ਸਿੰਘ, ਅਮਰੀਕ ਸਿੰਘ, ਹਰਮਿੰਦਰ ਪਾਲ ਸਿੰਘ ਪਟਵਾਰੀ ਮੌਜੂਦ ਸਨ|

Leave a Reply

Your email address will not be published. Required fields are marked *