ਸੰਸਦ ਵਿੱਚ ਕਿਸਾਨਾਂ ਦੀਆਂ ਮੌਤਾਂ ਦੇ ਅੰਕੜੇ ਤੋਂ ਮੁਨਕਰ ਹੋ ਕੇ ਖੇਤੀ ਮੰਤਰੀ ਤੋਮਰ ਨੇ ਆਪਣਾ ਹੰਕਾਰ ਵਿਖਾਇਆ : ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 13 ਫਰਵਰੀ (ਸ.ਬ.) ਆਮ ਆਦਮੀ ਪਾਰਟੀ ਨੇ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਵੱਲੋਂ ਸੰਸਦ ਵਿੱਚ ਕਿਸਾਨ ਅੰਦੋਲਨ ਦੌਰਾਨ ਆਪਣੀ ਜਾਨ ਗੁਆ ਚੁੱਕੇ ਕਿਸਾਨਾਂ ਦਾ ਕੋਈ ਅੰਕੜਾ ਨਾ ਹੋਣ ਸਬੰਧੀ ਦਿੱਤੇ ਬਿਆਨ ਤੇ ਟਿੱਪਣੀ ਕਰਦਿਆਂ ਕਿਹਾ ਹੈ ਕਿ ਇਸ ਨਾਲ ਸਿੱਧ ਹੁੰਦਾ ਹੈ ਕਿ ਕੇਂਦਰ ਸਰਕਾਰ ਆਪਣੇ ਦੇਸ਼ ਵਾਸੀਆਂ ਲਈ ਗੈਰ ਜ਼ਿੰਮੇਵਾਰ, ਅਣਮਨੁੱਖੀ ਅਤੇ ਹੰਕਾਰ ਵਿੱਚ ਭਰੀ ਹੋਈ ਹੈ।

ਪਾਰਟੀ ਹੈਡਕੁਆਟਰ ਤੋਂ ਜਾਰੀ ਬਿਆਨ ਵਿੱਚ ਸੀਨੀਅਰ ਆਗੂ ਅਤੇ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਦੇਸ਼ ਦੀ ਸਰਕਾਰ ਕੋਲ ਆਪਣੇ ਹੀ ਦੇਸ਼ ਦੇ ਕਿਸਾਨਾਂ ਦੀਆਂ ਹੋਈਆਂ ਮੌਤਾਂ ਦਾ ਵੇਰਵਾ ਨਾ ਹੋਣਾ ਸਿੱਧ ਕਰਦਾ ਹੈ ਕਿ ਮੋਦੀ ਸਰਕਾਰ ਇਕ ਗੈਰ ਜ਼ਿੰਮੇਵਾਰ ਸਰਕਾਰ ਹੈ। ਉਨ੍ਹਾਂ ਕਿਹਾ ਕਿ ਸੰਸਦ ਵਿੱਚ ਕੇਂਦਰੀ ਮੰਤਰੀ ਨਰਿੰਦਰ ਤੋਮਰ ਵੱਲੋਂ ਇਹ ਕਹਿਣਾ ਕਿ ਉਹਨਾਂ ਕੋਲ ਕਿਸਾਨ ਅੰਦੋਲਨ ਦੌਰਾਨ ਮਰਨ ਵਾਲੇ ਕਿਸਾਨਾਂ ਦਾ ਕੋਈ ਅੰਕੜਾ ਨਹੀਂ ਹੈ, ਅਣਮਨੁੱਖੀ ਅਤੇ ਹੰਕਾਰੀ ਵਤੀਰਾ ਹੈ।

ਉਨ੍ਹਾਂ ਕਿਹਾ ਕਿ ਕਿਸਾਨ ਪਿਛਲੇ ਲੰਬੇ ਸਮੇਂ ਤੋਂ ਖੇਤੀ ਬਾਰੇ ਨਵੇਂ ਕਾਨੂੰਨਾਂ ਨੂੰ ਆਪਣੇ ਲਈ ਮੌਤ ਦੇ ਵਰੰਟ ਦੱਸਦੇ ਆ ਰਹੇ ਹਨ, ਪਰ ਸਰਕਾਰ ਨੇ ਕਿਸਾਨਾਂ ਦੀਆਂ ਇਨ੍ਹਾਂ ਮੌਤਾਂ ਦੇ ਵਰੰਟ ਨੂੰ ਸਹੀ ਠਹਿਰਾਉਣ ਲਈ 7.95 ਕਰੋੜ ਰੁਪਏ ਦੇ ਇਸ਼ਤਿਹਾਰ ਦੇ ਦਿੱਤੇ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਨੇ ਕਾਰਪੋਰੇਟ ਘਰਾਣਿਆਂ ਪੱਖੀ ਕਾਨੂੰਨਾਂ ਦਾ ਪ੍ਰਚਾਰ ਕਰਨ ਲਈ ਖਜ਼ਾਨੇ ਦਾ ਕਰੋੜਾਂ ਰੁਪਏ ਖਰਚ ਕਰਕੇ ਸ਼ਹੀਦ ਕਿਸਾਨਾਂ ਦਾ ਅਪਮਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਹੁਣ ਤੱਕ ਕਰੀਬ 228 ਕਿਸਾਨ ਸ਼ਹੀਦੀਆਂ ਪਾ ਚੁੱਕੇ ਹਨ ਪਰ ਸਰਕਾਰ ਵੱਲੋਂ ਉਨ੍ਹਾਂ ਦੇ ਪਰਿਵਾਰਾਂ ਲਈ ਕੋਈ ਯੋਜਨਾ ਨਾ ਹੋਣੀ ਬਹੁਤ ਹੀ ਨਿੰਦਣਯੋਗ ਹੈ। ਉਨ੍ਹਾਂ ਕਿਹਾ ਕਿ ਕਿਸਾਨ ਦਿਨ ਰਾਤ ਮਿਹਨਤ ਕਰਕੇ ਦੇਸ਼ ਲਈ ਅੰਨ ਪੈਦਾ ਕਰਦਾ ਹੈ ਅਤੇ ਕਿਸਾਨਾਂ ਦੇ ਪੁੱਤਰ ਦੇਸ਼ ਦੀ ਸਰਹੱਦ ਤੇ ਆਪਣੀਆਂ ਸ਼ਹੀਦੀਆਂ ਦੇ ਕੇ ਦੇਸ਼ ਦੀ ਸੁਰੱਖਿਆ ਕਰ ਰਹੇ ਹਨ, ਪ੍ਰੰਤੂ ਮੋਦੀ ਸਰਕਾਰ ਵੱਲੋਂ ਉਸੇ ਕਿਸਾਨਾਂ ਨੂੰ ਹੀ ਅੱਖੋ ਪਰੋਖੇ ਕਰਨਾ ਇਸ ਤੋਂ ਵੱਡਾ ਧੋਖਾ ਨਹੀਂ ਹੋ ਸਕਦਾ।

ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੇਸ਼ ਦੇ ਕਿਸਾਨਾਂ ਦੀ ਗੱਲ ਮੰਨਣ ਦੀ ਬਜਾਏ ਹੁਣ ਤੱਕ ਇਹ ਕਹਿੰਦੀ ਆ ਰਹੀ ਹੈ ਕਿ ਉਹ ਸਰਕਾਰ ਤੇ ਵਿਸ਼ਵਾਸ ਕਰਨ ਕਿ ਇਹ ਕਾਨੂੰਨ ਕਿਸਾਨਾਂ ਦੇ ਪੱਖ ਵਿਚ ਹਨ, ਪਰ ਦੇਸ਼ ਵਾਸੀ ਉਨ੍ਹਾਂ ਉਤੇ ਵਿਸ਼ਵਾਸ ਕਿਸ ਤਰ੍ਹਾਂ ਕਰ ਸਕਦੇ ਹਨ, ਜੋ ਸਰਕਾਰ ਦੇਸ਼ ਵਾਸੀਆਂ ਨਾਲ ਝੂਠੇ ਵਾਅਦੇ ਕਰਕੇ ਉਨ੍ਹਾਂ ਨੂੰ ਧੋਖਾ ਦਿੰਦੀ ਆਈ ਹੈ।

ਉਹਨਾਂ ਕਿਹਾ ਕਿ ਕੇਂਦਰ ਸਰਕਾਰ ਕੁਝ ਕਾਰਪੋਰੇਟ ਘਰਾਣਿਆਂ ਦੀ ਇੰਨੀ ਗੁਲਾਮ ਬਣ ਚੁੱਕੀ ਹੈ ਕਿ ਉਸ ਨੂੰ ਉਨ੍ਹਾਂ ਘਰਾਣਿਆਂ ਤੋਂ ਬਿਨਾਂ ਦੇਸ਼ ਦਾ ਹੋਰ ਕੋਈ ਨਾਗਰਿਕ ਦਿਖਾਈ ਨਹੀਂ ਦਿੰਦਾ। ਉਨ੍ਹਾਂ ਕਿਹਾ ਕਿ ਹੁਣ ਤੱਕ ਨੀਰੋ ਦੇ ਬੰਸਾਰੀ ਵਜਾਉਣ ਦੀ ਕਹਾਵਤ ਵਰਤੀ ਜਾਂਦੀ ਰਹੀ ਹੈ, ਪਰ ਹੁਣ ਭਾਰਤ ਵਾਸੀ ਆਧੁਨਿਕ ਯੁੱਗ ਦਾ ਨੀਰੋ ਦੇਖ ਰਹੇ ਹਨ। ਉਨ੍ਹਾਂ ਕਿਹਾ ਕਿ ਸਾਡੇ ਦੇਸ਼ ਦਾ ਅੰਨ੍ਹਦਾਤਾ ਸੜਕਾਂ ਉੱਤੇ ਆਪਣੀ ਹੋਂਦ ਬਚਾਉਣ ਦੀ ਲੜਾਈ ਲੜਦਾ ਹੋਇਆ ਸ਼ਹੀਦ ਹੋ ਰਿਹਾ ਹੈ, ਪ੍ਰੰਤੂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਣਜਾਣ ਬਣਕੇ ਕਿਸਾਨਾਂ ਦਾ ਮਜਾਕ ਉੜਾ ਰਹੇ ਹਨ ਅਤੇ ਉਹਨਾਂ ਨੂੰ ਬੇਇੱਜਤ ਕਰ ਰਹੇ ਹਨ।

Leave a Reply

Your email address will not be published. Required fields are marked *