ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਬਾਲੀਵੁੱਡ ਅਦਾਕਾਰ ਬੌਬੀ ਦਿਓਲ

ਅੰਮ੍ਰਿਤਸਰ, 22 ਨਵੰਬਰ (ਸ.ਬ.) ਬਾਲੀਵੁੱਡ ਦੇ ਸਟਾਰ ਅਦਾਕਾਰ ਬੌਬੀ ਦਿਓਲ ਅੱਜ ਸਵੇਰੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਪੁੱਜੇ| ਉਹ ਗੁਰੂ ਨਗਰੀ ਵਿਖੇ ਆਪਣੀ ਨਵੀਂ ਫ਼ਿਲਮ ਦੀ ਸ਼ੂਟਿੰਗ ਲਈ ਆਏ ਹੋਏ ਹਨ| ਉਨ੍ਹਾਂ ਦੱਸਿਆ ਕਿ ਉਹ ਫ਼ਿਲਮ ‘ਯਮਲਾ ਪਗਲਾ ਦੀਵਾਨਾ-3’ ਦੀ ਸ਼ੂਟਿੰਗ ਸ਼ੁਰੂ ਹੋਣ ਤੋਂ ਪਹਿਲਾਂ ਗੁਰੂ ਘਰ ਤੋਂ ਅਸ਼ੀਰਵਾਦ ਲੈਣ ਆਏ ਹਨ| ਇਸ ਮੌਕੇ ਉਨ੍ਹਾਂ ਨਾਲ ਫ਼ਿਲਮ ਦੀ ਹੀਰੋਇਨ ਕ੍ਰਿਤੀ ਖਰਬੰਦਾ ਵੀ ਸਨ|
ਸੂਚਨਾ ਕੇਂਦਰ ਵਿਖੇ ਵਧੀਕ ਸਕੱਤਰ ਬਲਵਿੰਦਰ ਸਿੰਘ ਜੌੜਾ ਸਿੰਘਾ ਤੇ ਸੂਚਨਾ ਅਧਿਕਾਰੀ ਅੰਮ੍ਰਿਤਪਾਲ ਸਿੰਘ ਵਲੋਂ ਧਾਰਮਿਕ ਪੁਸਤਕਾਂ ਦਾ ਸੈਟ ਭੇਟ ਕਰਕੇ ਸਨਮਾਨਤ ਕੀਤਾ ਗਿਆ|

Leave a Reply

Your email address will not be published. Required fields are marked *