ਸੱਤਾ ਦਾ ਸੁੱਖ ਭੋਗ ਰਹੀਆਂ ਸਰਕਾਰਾਂ ਕਿਸਾਨ ਮਜ਼ਦੂਰਾਂ ਦੇ ਹਿੱਤਾਂ ਨਾਲ ਕਰ ਰਹੀਆਂ ਹਨ ਖਿਲਵਾੜ : ਭਾਗੋਮਾਜਰਾ

ਚੰਡੀਗੜ੍ਹ, 24 ਜੁਲਾਈ (ਸ.ਬ.) ਪੈਰੀਫੇਰੀ ਮਿਲਕਮੈਨ ਯੂਨੀਅਨ ਚੰਡੀਗੜ੍ਹ ਮੁਹਾਲੀ ਦੇ ਆਗੂਆਂ ਵਲੋਂ ਨੇ ਕੇਂਦਰ ਸਰਕਾਰ ਵੱਲੋਂ ਵਲੋਂ ਖੇਤੀ ਆਰਡੀਨੈਂਸਾਂ  ਸੰਬੰਧੀ ਜਾਰੀ             ਨੋਟੀਫਿਕੇਸ਼ਨ ਦੇ ਵਿਰੋਧ ਵਿੱਚ ਕੇਂਦਰ ਸਰਕਾਰ ਖਿਲਾਫ ਰੋਸ ਪ੍ਰਗਟ ਕੀਤਾ ਗਿਆ|
ਇਸ ਮੌਕੇ ਯੂਨੀਅਨ ਦੇ ਜਨਰਲ ਸਕੱਤਰ ਬਲਜਿੰਦਰ ਸਿੰਘ ਭਾਗੋ ਮਾਜਰਾ ਨੇ ਕਿਹਾ ਕਿ ਸੱਤਾ ਦਾ ਸੁੱਖ ਭੋਗ ਰਹੀਆਂ ਸਰਕਾਰਾਂ ਕਿਸਾਨ ਮਜ਼ਦੂਰਾਂ ਦੇ ਹਿੱਤਾਂ ਨਾਲ ਖਿਲਵਾੜ ਕਰ ਰਹੀਆਂ ਹਨ ਜਿਸ ਦਾ ਯੂਨੀਅਨ ਵਲੋਂ ਜ਼ੋਰਦਾਰ ਵਿਰੋਧ ਕੀਤਾ ਜਾਵੇਗਾ| ਉਨ੍ਹਾਂ ਕਿਹਾ ਕਿ ਕੋਰੋਨਾ ਦੀ ਆੜ            ਹੇਠ ਖੇਤੀ ਆਰਡੀਨੈਂਸ ਲਾਗੂ ਹੋਣ ਨਾਲ ਪੰਜਾਬ ਵਿੱਚ ਹੋ ਰਹੀ ਕਣਕ, ਝੋਨੇ, ਨਰਮੇ ਅਤੇ ਗੰਨੇ ਦੀ ਸਰਕਾਰੀ ਖਰੀਦ ਠੱਪ ਹੋ ਜਾਵੇਗੀ ਅਤੇ ਘੱਟੋ-ਘੱਟ ਸਮਰਥਨ ਮੁੱਲ ਐਮਐਸਪੀ ਮਿੱਥੇ ਜਾਣ ਦੀ ਕੋਈ ਤੁੱਕ ਨਹੀਂ ਰਹੇਗੀ| ਉਨਾਂ ਕਿਹਾ ਕਿ ਜਿੱਥੇ ਵੱਡੀਆਂ ਕੰਪਨੀਆਂ ਵੱਲੋਂ ਮੁਨਾਫਾਖੋਰੀ ਲਈ ਫਸਲਾਂ ਦਾ ਭੰਡਾਰ ਕਰਕੇ ਆਮ ਖਪਤਕਾਰਾਂ ਦਾ ਸ਼ੋਸ਼ਣ ਹੋਵੇਗਾ ਉੱਥੇ ਕਿਸਾਨਾਂ ਨੂੰ ਵੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਵੇਗਾ| 
ਉਨ੍ਹਾਂ ਕਿਹਾ ਕਿ ਪਹਿਲਾਂ ਹੀ ਪੂਰੇ ਦੇਸ਼ ਵਾਸਤੇ ਐਮਐਸਪੀ ਮਿਥੇ ਜਾਣ ਦੇ ਬਾਵਜੂਦ ਸਰਕਾਰੀ ਖਰੀਦ ਤੋਂ ਵਾਂਝੇ ਸੂਬਿਆਂ ਦੇ ਕਿਸਾਨ ਪੰਜਾਬ ਹਰਿਆਣਾ ਤੋਂ ਹਜ਼ਾਰਾਂ ਕਿਲੋਮੀਟਰ ਚੱਲ ਕੇ ਆਉਂਦੇ ਹਨ| ਉਨ੍ਹਾਂ ਮੰਗ ਕੀਤੀ ਕਿ ਕਿਸਾਨਾਂ ਨੂੰ ਫਸਲਾਂ ਦਾ ਘੱਟੋ-ਘੱਟ ਸਮਰਥਨ ਮੁੱਲ ਮਿਲਣਾ ਯਕੀਨੀ ਬਣਾਇਆ ਜਾਵੇ| ਉਹਨਾਂ ਕਿਹਾ ਕਿ ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਸਰਕਾਰ ਨੇ ਡੀਜ਼ਲ-ਪੈਟਰੋਲ ਅਤੇ ਬਿਜਲੀ ਬਿੱਲਾਂ ਵਿੱਚ ਬੇਤਹਾਸ਼ਾ ਵਾਧਾ ਕਰਕੇ ਲੋਕਾਂ ਦਾ ਬੁਰਾ ਹਾਲ ਕਰ ਦਿੱਤਾ ਹੈ ਜਿਸ ਕਾਰਨ ਕਿਸਾਨ, ਮਜ਼ਦੂਰ ਅਤੇ ਆਮ ਵਰਗ ਰੋਟੀ ਤੋਂ ਮੁਹਤਾਜ ਹੁੰਦਾ ਜਾ ਰਿਹਾ ਹੈ|  ਉਹਨਾਂ ਮੰਗ ਕੀਤੀ ਕਿ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਬਚਾਉਣ ਲਈ ਸਰਕਾਰਾਂ ਸਾਰਥਕ ਹੱਲ ਲੱਭਣ ਜਿਸ ਨਾਲ ਆਮ ਲੋਕਾਂ ਨੂੰ ਕੋਈ ਰਾਹਤ ਮਿਲ ਸਕੇ| ਇਸ ਮੌਕੇ ਕਾਮਰੇਡ ਸੱਜਣ ਸਿੰਘ, ਪ੍ਰਧਾਨ ਇੰਦਰਜੀਤ ਸਿੰਘ ਗਰੇਵਾਲ, ਚੇਅਰਮੈਨ ਸੁਖਵਿੰਦਰ ਸਿੰਘ ਬਾਸੀਆਂ, ਜਸਵੀਰ ਸਿੰਘ ਨਰੈਣਾ, ਬਲਵਿੰਦਰ ਸਿੰਘ ਬੀੜ ਪ੍ਰਧਾਨ ਮੁਹਾਲੀ, ਸੰਤ ਸਿੰਘ ਕੁਰੜੀ, ਮਨਜੀਤ ਸਿੰਘ ਪ੍ਰਧਾਨ ਜ਼ੀਰਕਪੁਰ, ਨਰਿੰਦਰ ਸਿੰਘ ਸਿਆਊ, ਜਸਵੀਰ ਸਿੰਘ ਢਕੋਰਾਂ, ਸੁਰਿੰਦਰ ਸਿੰਘ ਬਰਿਆਲੀ, ਸਤਪਾਲ ਸਿੰਘ ਸਵਾੜਾ, ਦਲਜੀਤ ਸਿੰਘ ਮਨਾਣਾ, ਭਗਤ ਸਿੰਘ ਕੰਸਾਲਾ, ਸਾਹਬ ਸਿੰਘ ਮੌਲੀ ਬੈਦਵਾਣ, ਮਨਜੀਤ ਸਿੰਘ ਹੁਲਕਾ, ਜਗੀਰ ਸਿੰਘ ਕੰਬਾਲਾ, ਬਰਖਾ ਰਾਮ  ਡੇਰਾਬਸੀ ਅਤੇ ਗੁਰਨਾਮ ਸਿੰਘ ਲਾਲੜੂ ਹਾਜਿਰ ਸਨ|

Leave a Reply

Your email address will not be published. Required fields are marked *