ਹਰਕੇਸ਼ ਚੰਦ ਮੱਛਲੀ ਕਲਾਂ ਵਲੋਂ ਸੁਨੀਲ ਜਾਖੜ ਨਾਲ ਮੁਲਾਕਾਤ


ਖਰੜ, 23 ਨਵੰਬਰ (ਸ.ਬ.) ਸਿਹਤ ਮੰਤਰੀ ਸ੍ਰ. ਬਲਬੀਰ ਸਿੰਘ ਸਿੱਧੂ ਦੇ ਸਿਆਸੀ ਸਕੱਤਰ ਤੇ ਮਾਰਕੀਟ ਕਮੇਟੀ ਖਰੜ ਦੇ ਚੇਅਰਮੈਨ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ ਨੇ ਬੀਤੇ ਦਿਨ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਕੁਮਾਰ ਜਾਖੜ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਹਲਕਾ ਖਰੜ ਅੰਦਰ ਕਾਂਗਰਸ ਪਾਰਟੀ ਦੁਆਰਾ ਚਲਾਈਆਂ ਜਾ ਰਹੀਆਂ ਗਤੀਵਿਧੀਆਂ ਸਬੰਧੀ ਜਾਣੂੰ ਕਰਵਾਇਆ|
ਸ੍ਰੀ ਮੱਛਲੀ ਕਲਾਂ ਨੇ ਦੱਸਿਆ ਕਿ ਉਨ੍ਹਾਂ ਨੇ ਸ੍ਰੀ ਜਾਖੜ ਨੂੰ ਮਾਰਕੀਟ           ਕਮੇਟੀ ਖਰੜ ਅਧੀਨ ਆਉਦੀਆਂ ਮੰਡੀਆਂ ਵਿੱਚ ਝੋਨੇ ਦੀ ਚੱਲ ਰਹੀ ਨਿਰਵਿਘਨ ਖਰੀਦ ਸਬੰਧੀ ਜਾਣਕਾਰੀ ਦਿੱਤੀ ਅਤੇ ਹਲਕੇ ਅੰਦਰ ਪੰਜਾਬ ਸਰਕਾਰ ਦੁਆਰਾ ਕੀਤੇ ਜਾ ਰਹੇ ਵਿਕਾਸ ਕਾਰਜਾਂ ਸਬੰਧੀ ਵੇਰਵੇ           ਦਿੱਤੇ| ਉਨ੍ਹਾਂ ਸ੍ਰੀ ਜਾਖੜ ਨੂੰ ਅਗਾਮੀ ਨਗਰ ਕੌਸਲ ਖਰੜ ਅਤੇ ਕੁਰਾਲੀ ਦੀਆਂ ਚੋਣਾਂ ਸਬੰਧੀ ਵੀ ਜਾਣਕਾਰੀ ਦਿੱਤੀ ਅਤੇ ਦੱਸਿਆ ਕਿ ਇਨ੍ਹਾਂ ਦੋਵਾਂ ਸ਼ਹਿਰਾਂ ਵਿੱਚ ਕਾਂਗਰਸ ਪਾਰਟੀ ਦੁਆਰਾ ਇਮਾਨਦਾਰ ਅਤੇ ਸਾਫ ਸੁਥਰੀ ਸਖਸੀਅਤ ਵਾਲੇ ਵਿਅਕਤੀਆਂ ਨੂੰ ਹੀ ਪਾਰਟੀ ਉਮੀਦਵਾਰ ਬਣਾਇਆ ਜਾਵੇ ਅਤੇ ਜਮੀਨੀ ਪੱਧਰ ਤੋਂ ਕਾਂਗਰਸ ਪਾਰਟੀ ਨਾਲ ਜੁੜੇ ਵਰਕਰਾਂ ਨੂੰ ਚੋਣਾਂ ਵਿੱਚ ਮਾਣ ਸਨਮਾਨ ਦਿੱਤਾ ਜਾਵੇ ਤਾਂ ਜੋ ਪਾਰਟੀ ਇਨ੍ਹਾਂ ਚੋਣਾਂ ਵਿੱਚ ਹੂੰਝਾਫੇਰ ਜਿੱਤ ਹਾਸਲ ਕਰ ਸਕੇ|

Leave a Reply

Your email address will not be published. Required fields are marked *