ਹਰਜਿੰਦਰ ਕੌਰ ਧਨੋਆ ਅਕਾਲੀ ਦਲ ਇਸਤਰੀ ਵਿੰਗ ਦੀ ਜਿਲ੍ਹਾ ਸੀਨੀਅਰ ਮੀਤ ਪ੍ਰਧਾਨ ਨਿਯੁਕਤ

ਜ਼ੀਰਕਪੁਰ, 11 ਜੂਨ (ਪਵਨ ਰਾਵਤ) ਢਕੋਲੀ ਵਿੱਚ ਪੈਂਦੀ ਸੁਖਨਾ ਕਲੋਨੀ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਇਕ ਮੀਟਿੰਗ ਵਿੱਚ ਹਰਜਿੰਦਰ ਕੌਰ ਧਨੋਆ ਉਰਫ ਆਸ਼ੀ ਨੂੰ ਜ਼ਿਲ੍ਹਾ ਮੁਹਾਲੀ ਦਾ ਇਸਤਰੀ ਵਿੰਗ ਦਾ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ| ਇਸ ਮੌਕੇ ਸ੍ਰੀਮਤੀ ਧਨੋਆ ਨੇ ਕਿਹਾ ਕਿ ਅਸੀਂ ਪਾਰਟੀ ਵਿੱਚ ਰਹਿ ਕੇ ਪਾਰਟੀ ਦੀ ਦਿਲੋਂ ਸੇਵਾ ਕਰਾਂਗੇ ਤੇ ਪਾਰਟੀ ਨੂੰ ਹੋਰ ਮਜ਼ਬੂਤ ਕਰਾਂਗੇ| ਇਸ ਮੌਕੇ ਹਲਕਾ ਡੇਰਾਬਸੀ ਦੇ ਵਿਧਾਇਕ ਸ੍ਰੀ ਐਨ ਕੇ ਸ਼ਰਮਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਯੋਧਿਆਂ ਦੀ ਪਾਰਟੀ ਹੈ ਤੇ ਹਮੇਸ਼ਾ ਗਰੀਬਾਂ ਦੇ ਹੱਕ ਸੱਚ ਲਈ ਲੜਨ ਵਾਲੀ ਪਾਰਟੀ ਹੈ ਤੇ ਨਾਲ ਹੀ ਇਸ ਮੌਕੇ ਉਨ੍ਹਾਂ ਨੇ ਹਰਜਿੰਦਰ ਕੌਰ ਧਨੋਆ ਨੂੰ ਸ਼੍ਰੋਮਣੀ ਅਕਾਲੀ ਦਲ ਦਾ ਨਿਯੁਕਤੀ ਪੱਤਰ ਆਪਣੇ ਹੱਥੀਂ ਸੌਪਿਆ| ਇਸ ਮੌਕੇ ਮਿਉਂਸਪਲ ਕੌਂਸਲ ਦੇ ਪ੍ਰਧਾਨ ਕੁਲਵਿੰਦਰ ਸੋਹੀ, ਯਾਦਵਿੰਦਰ ਸ਼ਰਮਾ ਤੇ ਹੋਰ ਵੀ ਅਕਾਲੀ ਦਲ ਦੇ ਮੈਂਬਰ ਵੀ ਮੌਜੂਦ ਸਨ|

Leave a Reply

Your email address will not be published. Required fields are marked *