ਹਰਦੀਪ ਕੌਰ ਗਿੱਲ ਦੀ ਯਾਦ ਵਿੱਚ ਖੂਨਦਾਨ ਕੈਂਪ 1 ਸਤੰਬਰ ਨੂੰੰ

ਐਸ. ਏ. ਐਸ ਨਗਰ, 21 ਅਗਸਤ (ਸ.ਬ.) ਸੰਤ ਈਸ਼ਰ ਸਿੰਘ ਪਬਲਿਕ ਸਕੂਲ ਫੇਜ਼-7 ਅਤੇ ਸੈਕਟਰ-70 ਮੁਹਾਲੀ ਦੇ ਵਿਦਿਆਰਥੀਆਂ ਦੇ ਮਾਪਿਆਂ, ਸਕੂਲ ਦੇ ਪੁਰਾਣੇ ਵਿਦਿਆਰਥੀਆਂ ਅਤੇ ਸਕੂਲ ਦੀ ਪ੍ਰਬੰਧਕ ਕਮੇਟੀ ਵਲੋਂ ਸਕੂਲ ਦੀ ਫਾਊਂਡਰ ਡਾਇਰੈਕਟਰ ਪ੍ਰਿੰਸੀਪਲ ਸਵ. ਸ੍ਰੀਮਤੀ ਹਰਦੀਪ ਕੌਰ ਗਿੱਲ ਦੀ ਨਿੱਘੀ ਮਿੱਠੀ ਯਾਦ ਵਿੱਚ ਉਨ੍ਹਾਂ ਦੇ 74ਵੇਂ ਜਨਮ ਦਿਨ ਦੇ ਮੌਕੇ 1 ਸਤੰਬਰ ਨੂੰ ਵਿਸ਼ਾਲ ਖੂਨਦਾਨ ਕੈਂਪ ਲਾਇਆ ਜਾ ਰਿਹਾ ਹੈ| ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਕੂਲ ਦੀ ਡਾਇਰੈਕਟਰ ਪਵਨਦੀਪ ਕੌਰ ਗਿੱਲ ਨੇ ਦੱਸਿਆ ਕਿ ਸਵੇਰੇ 9 ਵਜੇ ਤੋਂ ਦੁਪਹਿਰ 1 ਵਜੇ ਤੱਕ ਫੇਜ਼-7, ਸਕੂਲ ਕੈਂਪਸ ਵਿੱਚ ਲੱਗਣ ਵਾਲੇ ਇਸ ਖੂਨਦਾਨ ਕੈਂਪ ਵਿੱਚ ਹਰ ਖੂਨਦਾਨੀ ਨੂੰ ਪ੍ਰਸ਼ੰਸਾ ਪੱਤਰ ਅਤੇ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਜਾਵੇਗਾ| ਇਸ ਮੌਕੇ ਵਿਦਿਆਰਥੀਆਂ ਵੱਲੋਂ ਖੂਨਦਾਨ ਸਬੰਧੀ ਬਣਾਏ ਪੋਸਟਰਾਂ ਦੀ ਪ੍ਰਦਰਸ਼ਨੀ ਵੀ ਲਗਾਈ ਜਾਵੇਗੀ| ਪ੍ਰਾਇਮਰੀ ਸ਼੍ਰੇਣੀਆਂ ਦੇ ਵਿਦਿਆਰਥੀਆਂ ਵਲੋਂ ਰੰਗਾਰੰਗ ਸਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਜਾਵੇਗਾ|

Leave a Reply

Your email address will not be published. Required fields are marked *