ਹਰਨੇਕ ਸਿੰਘ ਕਟਾਣੀ ਦੀ ਯਾਦ ਵਿੱਚ ਖੂਨਦਾਨ ਕੈਂਪ 7 ਸਤੰਬਰ ਨੂੰ

ਐਸ.ਏ.ਐਸ.ਨਗਰ, 3 ਸਤੰਬਰ (ਜਸਵਿੰਦਰ ਸਿੰਘ) ਟ੍ਰੇਡਰਜ਼ ਮਾਰਕੀਟ ਵੈਲਫੇਅਰ ਐਸੋਸੀਏਸ਼ਨ ਰਜਿ. 3ਬੀ2 ਵਲੋਂ ਸਵਰਗੀ ਸ੍ਰ. ਹਰਨੇਕ ਸਿੰਘ ਕਟਾਣੀ ਦੀ ਯਾਦ ਵਿੱਚ 7 ਸਤੰਬਰ ਨੂੰ ਸਵੇਰੇ 9 ਵਜੇ ਤੋਂ ਦੁਪਹਿਰ 2 ਵਜੇ ਤੱਕ ਫੇਜ਼ 3ਬੀ2 ਦੀ ਮਾਰਕੀਟ ਵਿੱਚ ਕਟਾਣੀ ਸਵੀਟਸ ਦੇ ਸਾਹਮਣੇ ਖੂਨਦਾਨ ਕੈਂਪ ਦਾ ਆਯੋਜਨ ਕੀਤਾ ਜਾਵੇਗਾ| 
ਇਸ ਸੰਬਧੀ ਜਾਣਕਾਰੀ ਦਿੰਦਿਆਂ ਐਸੋਸੀਏਸ਼ਨ ਦੇ ਪ੍ਰਧਾਨ ਸ੍ਰ. ਦਿਲਾਵਰ ਸਿੰਘ ਨੇ ਦੱਸਿਆ ਕਿ ਇਸ ਕੈਂਪ ਦਾ ਆਯੋਜਨ ਸ੍ਰ. ਹਰਨੇਕ ਸਿੰਘ ਕਟਾਣੀ (ਜੋ ਕਿ ਬੀਤੇ ਕੁਝ ਸਮੇਂ ਪਹਿਲਾ ਅਕਾਲ ਚਲਾਣਾ ਕਰ ਗਏ ਸਨ) ਦੀ ਯਾਦ ਵਿੱਚ ਕਰਵਾਇਆ ਜਾ ਰਿਹਾ ਹੈ ਜਿਸ ਵਿੱਚ ਪੀ.ਜੀ.ਆਈ. ਦੀ ਟੀਮ ਵਲੋਂ ਖੂਨ ਇੱਕਤਰ ਕੀਤਾ ਜਾਵੇਗਾ|  ਇਸ ਮੌਕੇ ਉਨ੍ਹਾਂ ਦੇ ਨਾਲ ਅਕਵਿੰਦਰ ਸਿੰਘ ਗੋਸਲ, ਜਸਪਾਲ ਸਿੰਘ ਦਿਓਲ, ਰਾਜੀਵ ਭਾਟੀਆ, ਅੰਕਿਤ ਸ਼ਰਮਾ ਅਤੇ ਕੁਲਦੀਪ ਸਿੰਘ ਕਟਾਣੀ ਹਾਜਿਰ ਸਨ| 

Leave a Reply

Your email address will not be published. Required fields are marked *