ਹਰਮਨਜੋਤ ਕੁੰਭੜਾ ਨੇ ਸੁਖਬੀਰ ਬਾਦਲ ਅਤੇ ਮਜੀਠੀਆ ਤੋਂ ਲਿਆ ਅਸ਼ੀਰਵਾਦ

ਐਸ ਏ ਐਸ ਨਗਰ, 23 ਮਾਰਚ ( ਸ.ਬ.) ਸ਼੍ਰ੍ਰੋਮਣੀ ਅਕਾਲੀ ਦਲ ਵੱਲੋਂ ਹਲਕਾ ਮੁਹਾਲੀ ਤੋਂ ਯੂਥ ਅਕਾਲੀ ਦਲ ਦੇ ਨਵ-ਨਿਯੁਕਤ ਹਲਕਾ ਪ੍ਰਧਾਨ ਹਰਮਨਜੋਤ ਸਿੰਘ ਕੁੰਭੜਾ (ਸਪੁੱਤਰ ਸਵਰਗੀ ਜਥੇਦਾਰ ਬਲਜੀਤ ਸਿੰਘ ਕੁੰਭੜਾ) ਨੇ ਪਾਰਟੀ ਪ੍ਰਧਾਨ ਸ੍ਰ. ਸੁਖਬੀਰ ਸਿੰਘ ਬਾਦਲ ਅਤੇ ਯੂਥ ਅਕਾਲੀ ਦਲ ਦੇ ਪ੍ਰਧਾਨ ਬਿਕਰਮਜੀਤ ਸਿੰਘ ਮਜੀਠੀਆ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦਾ ਅਸ਼ੀਰਵਾਦ ਲਿਆ|
ਸ੍ਰ. ਹਰਮਨਜੋਤ ਸਿੰਘ ਕੁੰਭੜਾ ਨੇ ਦੱਸਿਆ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਯੂਥ ਅਕਾਲੀ ਦਲ ਦੇ ਪ੍ਰਧਾਨ ਬਿਕਰਮਜੀਤ ਸਿੰਘ ਮਜੀਠੀਆ ਨੇ ਉਨ੍ਹਾਂ ਦੇ ਪਿਤਾ ਸਵਰਗੀ ਜਥੇਦਾਰ ਬਲਜੀਤ ਸਿੰਘ ਕੁੰÎਭੜਾ ਵੱਲੋਂ ਪਾਰਟੀ ਦੀ ਬਿਹਤਰੀ ਲਈ ਕੀਤੇ ਕੰਮਾਂ ਦੀ ਸ਼ਲਾਘਾ ਕੀਤੀ| ਇਸ ਦੇ ਨਾਲ ਹੀ ਹਰਮਨਜੋਤ ਸਿੰਘ ਨੂੰ ਪਾਰਟੀ ਦੀ ਚੜ੍ਹਦੀ ਕਲਾ ਲਈ ਦਿਨ ਰਾਤ ਇੱਕ ਕਰਨ ਲਈ ਕਿਹਾ| ਹਰਮਨਜੋਤ ਨੇ ਉਨ੍ਹਾਂ ਨੂੰ ਵਿਸ਼ਵਾਸ਼ ਦਿਵਾਇਆ ਕਿ ਉਹ ਵੱਧ ਤੋਂ ਵੱਧ ਨੌਜਵਾਨਾਂ ਨੂੰ ਪਾਰਟੀ ਦੇ ਨਾਲ ਜੋੜਨਗੇ ਅਤੇ ਅਕਾਲੀ-ਭਾਜਪਾ ਗਠਜੋੜ ਸਰਕਾਰ ਵੱਲੋਂ ਆਪਣੇ ਕਾਰਜਕਾਲ ਦੌਰਾਨ ਕੀਤੇ ਵਿਕਾਸ ਕਾਰਜਾਂ ਬਾਰੇ ਘਰ ਘਰ ਜਾਣਕਾਰੀ ਪਹੁੰਚਾਉਣਗੇ| ਇਸ ਮੌਕੇ ਹੋਰਨਾਂ ਤੋਂ ਇਲਾਵਾ ਕੁਦਰਤਦੀਪ ਸਿੰਘ, ਹਰਮਨ ਮੰਡੇਰ, ਪਵਿੱਤਰ ਬੈਦਵਾਨ, ਦਮਨ ਬੈਨੀਪਾਲ, ਯਾਦਵਿੰਦਰ ਸਿੰਘ, ਚਰਨਜੀਤ ਸਿੰਘ, ਨਵਪ੍ਰੀਤ ਸਿੰਘ, ਪ੍ਰਭਸਿਮਰ ਸਿੰਘ ਰਾਏ, ਹਰਿੰਦਰ ਗਿੱਲ, ਸੁਹਿਰਦ ਸਿੰਘ, ਕਰਨ ਸੰਧੂ, ਅਨਮੋਲ ਬਰਾੜ, ਗੁਰਕਿਰਨ ਸਿੰਘ ਆਦਿ ਵੀ ਹਾਜ਼ਰ ਸਨ|

Leave a Reply

Your email address will not be published. Required fields are marked *